ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਵੱਡਾ ਐਲਾਨ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸੀਐਮ ਦਫ਼ਤਰ ਖੋਲ੍ਹਿਆ ਜਾਵੇਗਾ। ਮੁੱਖ ਮੰਤਰੀ ਭਗਵਤ ਮਾਨ ਨੇ ਇਹ ਗੱਲ ਉਦੋਂ ਕਹੀ ਜਦੋਂ ਉਹ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡ ਮੂਲੇਵਾਲ ਦੇ ਇੱਕ ਗੁਰਦੁਆਰਾ ਅਤੇ ਰਾਣੀਆਂ ਦੇ ਇੱਕ ਮੰਦਰ ਵਿੱਚ ਮੱਥਾ ਟੇਕਣ ਆਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਚੰਡੀਗੜ੍ਹ ਦੀ ਬਜਾਏ ਹਰ ਜ਼ਿਲ੍ਹੇ ਵਿੱਚ ਖੋਲ੍ਹੇ ਜਾਣ ਵਾਲੇ ਮੁੱਖ ਮੰਤਰੀ ਦਫ਼ਤਰ ਵਿੱਚ ਕੀਤਾ ਜਾਵੇਗਾ। ਇਸ ਤੋਂ ਬਾਅਦ ਸੀਐੱਮ ਵੱਲੋਂ ਪੋਸਟ ਪਾ ਕੇ ਵੀ ਇਸਦੀ ਜਾਣਕਾਰੀ ਦਿੱਤੀ ਗਈ।
ਸਾਨੂੰ ਕੁਝ ਸਮਾਂ ਦਿਓ - ਭਗਵੰਤ ਮਾਨਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ‘ਆਪ’ ਨੂੰ ਦਿੱਤੀ ਤਾਕਤ ਪੰਜਾਬ ਦੀ ਬਿਹਤਰੀ ਲਈ ਵਰਤੀ ਜਾਵੇਗੀ। ਇਸ ਦੇ ਨਾਲ ਹੀ ਸੀਐਮ ਨੇ ਪੰਜਾਬ 'ਚ ਹੋ ਰਹੇ ਪ੍ਰਦਰਸ਼ਨਾਂ ਬਾਰੇ ਕਿਹਾ ਕਿ 'ਆਪ' ਦੀ ਸਰਕਾਰ ਨੂੰ ਥੋੜ੍ਹਾ ਸਮਾਂ ਹੋਇਆ ਹੈ, ਇਸ ਲਈ ਸਾਨੂੰ ਸਮਾਂ ਦਿਓ। ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਰੋਡ ਮੈਪ ਤਿਆਰ ਕੀਤਾ ਜਾ ਰਿਹਾ ਹੈ।
ਸੀਐੱਮ ਭਗਵੰਤ ਮਾਨ ਨੇ ਹਾਲ ਹੀ ਵਿੱਚ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਬਿਆਨ ਦਿੱਤਾ ਸੀ ਕਿ ਉਹ ਰਾਸ਼ਟਰੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣ ਦੇਣਗੇ। ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗੇ। ਗੁਆਂਢੀ ਮੁਲਕ ਦੀ ਸਿਆਸੀ ਹਲਚਲ ਦੌਰਾਨ ਆਪਣੇ ਮੁਲਕ ਦੀਆਂ ਸਰਹੱਦਾਂ ’ਤੇ ਚੌਕਸ ਰਹਿਣ ਦੀ ਲੋੜ ਹੈ।