Punjab News : 'ਜੋ ਕਿਹਾ ਉਹ ਨਹੀਂ ਕਰ ਰਹੇ ਭਗਵੰਤ ਮਾਨ, ਹੰਕਾਰੀ ਸੀਐਮ ਨੇ ਮੰਤਰੀ ਨੂੰ ਹੱਥ ਜੋੜਨ ਲਈ ਕਰ ਦਿੱਤਾ ਮਜ਼ਬੂਰ'
CM once again fails to provide adequate aid - ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਹੜ੍ਹ ਪੀੜਤਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਪੂਰੀ ਤਰਾਂ ਅਸਫਲ...
Chandigarh - ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਹੜ੍ਹ ਪੀੜਤਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਪੂਰੀ ਤਰਾਂ ਅਸਫਲ ਰਹਿਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਜਨਤਕ ਤੌਰ 'ਤੇ ਅਪਮਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਹੰਕਾਰ ਦੇ ਸਿਖਰ ਦਾ ਅੰਦਾਜ਼ਾ ਇਸ ਘਟਨਾ ਤੋਂ ਲਗਾਇਆ ਜਾ ਸਕਦਾ ਹੈ ਜਿਸ ਵਿੱਚ ਉਨ੍ਹਾਂ ਨੇ ਆਪਣੇ ਕੈਬਨਿਟ ਮੰਤਰੀ ਦੀ ਮਾਮੂਲੀ ਰੁਕਾਵਟ ਨੂੰ ਵੀ ਬਰਦਾਸ਼ਤ ਨਹੀਂ ਕੀਤਾ ਅਤੇ ਉਨ੍ਹਾਂ ਨੂੰ ਜਨਤਕ ਤੌਰ 'ਤੇ ਹੱਥ ਜੋੜਨ ਲਈ ਮਜਬੂਰ ਕੀਤਾ।
ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ 'ਆਪ' ਸਰਕਾਰ ਦੀ ਪੂਰੀ ਕੈਬਨਿਟ ਮੁੱਖ ਮੰਤਰੀ ਦੇ ਇਸ ਤਰਾਂ ਦੇ ਘਿਣਾਉਣੇ ਵਤੀਰੇ ਤੋਂ ਡਰੀ ਹੋਈ ਹੈ, ਇਸ ਲਈ ਜਿੰਪਾ ਨੇ ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ ਹੱਥ ਜੋੜ ਦਿੱਤੇ। ਬਾਜਵਾ ਨੇ ਕਿਹਾ ਕਿ ਇਹ ਘਟਨਾ ਇਹ ਵੀ ਦਰਸਾਉਂਦੀ ਹੈ ਕਿ ਮੁੱਖ ਮੰਤਰੀ ਦਾ ਆਪਣੇ ਕੈਬਨਿਟ ਸਾਥੀਆਂ ਨਾਲ ਕਿੰਨਾ ਬੁਰਾ ਵਿਵਹਾਰ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਇੱਕ ਵਾਰ ਫਿਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਕਈ ਭਰੋਸੇ ਦੇ ਬਾਵਜੂਦ ਹੜ੍ਹ ਪ੍ਰਭਾਵਿਤ ਇਲਾਕੇ ਦੇ ਪੀੜਤ 'ਆਪ' ਪ੍ਰਸ਼ਾਸਨ ਦੀ ਮਦਦ ਤੋਂ ਵਾਂਝੇ ਰਹੇ। ਇੱਕ ਵਾਰ ਫਿਰ ਸਥਾਨਕ ਭਾਈਚਾਰੇ ਅਤੇ ਸੰਗਠਨ ਪੀੜਤ ਨੂੰ ਬਚਾਉਣ ਲਈ ਅੱਗੇ ਆਏ।
ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਜਿਵੇਂ ਟਾਂਡਾ, ਦਸੂਹਾ ਅਤੇ ਮੁਕੇਰੀਆਂ ਦੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸ਼ਾਂਤ ਕਰਨ ਵਿੱਚ ਅਸਫਲ ਰਹੇ। ਬਾਜਵਾ ਨੇ ਕਿਹਾ ਕਿ ਕੁਝ ਖ਼ਬਰਾਂ ਅਨੁਸਾਰ ਮੁੱਖ ਮੰਤਰੀ ਨੂੰ ਸਰਕਾਰ ਵੱਲੋਂ ਨਾਕਾਫ਼ੀ ਪ੍ਰਬੰਧਾਂ ਕਾਰਨ ਪਿੰਡ ਵਾਸੀਆਂ ਦੇ ਗ਼ੁੱਸੇ ਦਾ ਸਾਹਮਣਾ ਕਰਨਾ ਪਿਆ।
ਬਾਜਵਾ ਨੇ ਕਿਹਾ ਕਿ ਲੋਕ ਮੁੱਖ ਮੰਤਰੀ ਤੋਂ ਰਾਹਤ ਪੈਕੇਜ ਦਾ ਐਲਾਨ ਕਰਨ ਦੀ ਉਮੀਦ ਕਰ ਰਹੇ ਸਨ। ਮੁੱਖ ਮੰਤਰੀ ਕੋਲ ਡਰਾਮਿਆਂ ਤੋਂ ਇਲਾਵਾ ਪੇਸ਼ ਕਰਨ ਲਈ ਕੁਝ ਨਹੀਂ ਸੀ। ਹਮੇਸ਼ਾ ਦੀ ਤਰਾਂ, ਉਹ ਫ਼ੋਟੋ ਦੇ ਮੌਕਿਆਂ ਅਤੇ ਮਿੱਠੇ ਬਿਆਨਾਂ ਵਿੱਚ ਹੀ ਰੁੱਝਿਆ ਰਿਹਾ।
ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਘੱਗਰ ਦਰਿਆ ਦਾ ਪਾਣੀ ਦਾ ਪੱਧਰ ਇੱਕ ਵਾਰ ਫਿਰ ਵਧ ਰਿਹਾ ਹੈ। ਹਾਲਾਂਕਿ, 'ਆਪ' ਸਰਕਾਰ ਪਿਛਲੇ ਹੜ੍ਹਾਂ ਕਾਰਨ ਪੈਦਾ ਹੋਈਆਂ ਪਾੜਾਂ ਨੂੰ ਭਰਨ ਵਿੱਚ ਅਸਫਲ ਰਹੀ ਹੈ।