ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਧਰਮ ਦੀਆਂ ਧਰਮਿਕ ਭਾਵਨਾਂ ਨੂੰ ਧਿਆਨ 'ਚ ਰੱਖਦੇ ਹੋਏ ਦਰਬਾਰ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਚ ਹੈਰੀਟੇਜ ਸਟਰੀਟ ਤੇ ਲੱਗੇ ਗਿੱਧੇ-ਭੰਗੜੇ ਦੇ ਬੁੱਤਾਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਹਨ। ਕੈਪਟਨ ਅਮਰਿੰਦਰ ਨੇ ਕੱਲਚਰਲ ਵਿਭਾਗ ਨੂੰ ਇਨ੍ਹਾਂ ਬੁੱਤਾਂ ਨੂੰ ਕਿਸੇ ਹੋਰ ਸਹੀ ਥਾਂ ਤੇ ਸ਼ਿਫਟ ਕਰਨ ਦੇ ਆਦੇਸ਼ ਦਿੱਤੇ ਹਨ।
ਪਿਛਲੀ ਭਾਜਪਾ-ਅਕਾਲੀ ਸਰਕਾਰ ਦੁਆਰਾ ਲੱਗੇ ਇਨ੍ਹਾਂ ਵਿਰਾਸਤੀ ਬੁੱਤਾਂ ਨੂੰ ਕੁਝ ਪ੍ਰਦਰਸ਼ਨਕਾਰੀਆਂ ਨੇ 15 ਜਨਵਰੀ ਨੂੰ ਤੋੜਿਆ ਸੀ। ਮੁੱਖ ਮੰਤਰੀ ਨੇ ਡੀਜੀਪੀ ਨੂੰ ਸੱਤ ਮੁਲਜ਼ਮ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਕੀਤੇ ਕੇਸਾਂ ਦੀ ਸਮੀਖਿਆ ਕਰਨ ਤੇ ਉਨ੍ਹਾਂ ਵਿਰੁੱਧ ਦਰਜ ਆਈਪੀਸੀ ਦੀਆਂ ਸਖਤ ਧਾਰਾਵਾਂ ਵਾਪਸ ਲੈਣ ਦੇ ਨਿਰਦੇਸ਼ ਵੀ ਦਿੱਤੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਹੈਰੀਟੇਜ ਸਟਰੀਟ ਤੋਂ ਗਿੱਧੇ-ਭੰਗੜੇ ਦੇ ਬੁੱਤਾਂ ਨੂੰ ਹਟਾਉਣ ਦੇ ਦਿੱਤੇ ਆਦੇਸ਼
ਰੌਬਟ
Updated at:
28 Jan 2020 07:14 PM (IST)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਧਰਮ ਦੀਆਂ ਧਰਮਿਕ ਭਾਵਨਾਂ ਨੂੰ ਧਿਆਨ 'ਚ ਰੱਖਦੇ ਹੋਏ ਦਰਬਾਰ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਚ ਹੈਰੀਟੇਜ ਸਟਰੀਟ ਤੇ ਲੱਗੇ ਗਿੱਧੇ-ਭੰਗੜੇ ਦੇ ਬੁੱਤਾਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਹਨ। ਕੈਪਟਨ ਅਮਰਿੰਦਰ ਨੇ ਕੱਲਚਰਲ ਵਿਭਾਗ ਨੂੰ ਇਨ੍ਹਾਂ ਬੁੱਤਾਂ ਨੂੰ ਕਿਸੇ ਹੋਰ ਸਹੀ ਥਾਂ ਤੇ ਸ਼ਿਫਟ ਕਰਨ ਦੇ ਆਦੇਸ਼ ਦਿੱਤੇ ਹਨ।
- - - - - - - - - Advertisement - - - - - - - - -