Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਮੁੜ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਸਾਰੇ ਚੈਨਲਾਂ ਨੂੰ ਟੈਲੀਕਾਸਟ ਦੇ ਮੁਫ਼ਤ ਅਧਿਕਾਰੀ ਦੇਣ ਦਾ ਮੁੱਦਾ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦਾ ਖ਼ਰਚਾ ਚੁੱਕਣ ਲਈ ਤਿਆਰ ਹੈ।






ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ.."


ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਮੁੱਦਾ ਚੁੱਕਿਆ ਗਿਆ ਸੀ। ਉਨ੍ਹਾਂ ਕਿਹਾ ਸੀ ਕਿ  ਗੁਰਬਾਣੀ ਦੇ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਲਈ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਸੀ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਨੂੰ ਇੱਕ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਸਾਰਿਆਂ ਲਈ ਮੁਫ਼ਤ ਕਰ ਦੇਣ।


ਮਾਨ ਨੇ ਕਿਹਾ ਸੀ ਕਿ ਉਹ ਇਸ ਸਬੰਧ ਵਿੱਚ ਨਵੀਨਤਮ ਟੈਕਨਾਲੋਜੀ ਪ੍ਰਦਾਨ ਕਰਨਗੇ ਜਿਸ ਵਿੱਚ ਗੁਰਬਾਣੀ ਕੀਰਤਨ ਨੂੰ ਹੋਰ ਡਿਜੀਟਲ ਪਲੇਟਫਾਰਮਾਂ ਜਿਵੇਂ ਕਿ ਯੂ-ਟਿਊਬ, ਮੋਬਾਈਲ ਐਪਸ, ਧਾਰਮਿਕ ਚੈਨਲਾਂ ਜਾਂ ਕਿਸੇ ਹੋਰ ਚੈਨਲ ਰਾਹੀਂ ਵਿਸ਼ਵ ਭਰ ਵਿੱਚ ਇਸਦੀ ਪਹੁੰਚ ਨੂੰ ਵਧਾਇਆ ਜਾ ਸਕੇ, ”ਮਾਨ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਖਰਚਾ ਚੁੱਕਣ ਲਈ ਤਿਆਰ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।