Punjab News: ਸੁਲਤਾਨਪੁਰ ਲੋਧੀ 'ਚ ਮਾਰੇ ਗਏ ਹੋਮਗਾਰਡ ਦੇ ਪਰਿਵਾਰ ਲਈ CM ਦਾ ਐਲਾਨ, ਕਿਹਾ-ਭਵਿੱਖ ਵਿੱਚ ਅਸੀਂ...
Punjab News: ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ, ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ
Punjab News: ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ 'ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ 'ਚ ਵਿਵਾਦ ਹੋਇਆ। ਇਸ ਮੌਕੇ ਮਾਮਲਾ ਸੁਲਝਾਉਣ ਲਈ ਪੁਲਿਸ ਪੁੱਜੀ ਤੇ ਇਸ ਦੌਰਾਨ ਪੰਜਾਬ ਹੋਮ ਗਾਰਡ ਦੇ ਇੱਕ ਜਵਾਨ ਦੀ ਮੌਤ ਹੋ ਗਈ।
ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ… pic.twitter.com/OXAqQEYP2y
— Bhagwant Mann (@BhagwantMann) November 23, 2023
ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ, ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ…ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ…ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ….
ਆਖ਼ਰੀ ਕੀ ਹੈ ਇਹ ਪੂਰਾ ਮਾਮਲਾ
ਜਾਣਕਾਰੀ ਮੁਤਾਬਕ, ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ 'ਤੇ ਨਿਹੰਗ ਸਿੰਘਾਂ ਦੇ ਇੱਕ ਜੱਥੇ ਬਾਬਾ ਬੁੱਢਾ ਦਲ ਮਾਨ ਸਿੰਘ ਗਰੁੱਪ ਨੇ ਕਬਜ਼ਾ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਦੁਪਹਿਰ 300 ਦੇ ਕਰੀਬ ਪੁਲਿਸ ਕਰਮਚਾਰੀਆਂ, ਜਿਨ੍ਹਾਂ 'ਚ ਵੱਡੀ ਗਿਣਤੀ 'ਚ ਮਹਿਲਾ ਪੁਲਿਸ, ਦੰਗਾ ਰੋਕੂ ਪੁਲਿਸ ਪਾਰਟੀ ਤੇ ਹੋਰ ਸੁਰੱਖਿਆ ਬਲ ਸਨ, ਨੂੰ ਲੈ ਕੇ ਪੁਲਿਸ ਅਧਿਕਾਰੀ ਇਸ ਗੁਰਦੁਆਰਾ ਸਾਹਿਬ ਦੀ ਛਾਉਣੀ ਅੰਦਰ ਜਾਣ ਲਈ ਯਤਨ ਕੀਤਾ ਗਿਆ। ਪਰ ਡੇਰੇ ਦੇ ਅੰਦਰ ਵੱਡੀ ਗਿਣਤੀ 'ਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਨਿਹੰਗ ਸਿੰਘਾਂ ਨੇ ਲਲਕਾਰਨਾ ਸ਼ੁਰੂ ਕਰ ਦਿੱਤਾ। ਸਿੰਘਾਂ ਵੱਲੋਂ ਪੁਲਿਸ ਨੂੰ ਧਮਕੀ ਦਿੱਤੀ ਕਿ ਜੇ ਪੁਲਿਸ ਅੰਦਰ ਆਈ ਤਾਂ ਫਿਰ ਆਰ-ਪਾਰ ਦੀ ਲੜਾਈ ਹੋਵੇਗੀ।