Punjab News: ਸਰਹੱਦੀ ਇਲਾਕੇ ਨੂੰ CM ਮਾਨ ਨੇ ਦਿੱਤਾ 51.74 ਕਰੋੜ ਦਾ ਤੋਹਫ਼ਾ ! ਪਿੰਡਾਂ ਵਾਲਿਆਂ ਨੂੰ ਹੋਵੇਗੀ ਸੌਖ, ਜਾਣੋ ਕੀ ਹੈ ਤੋਹਫ਼ਾ ?
ਇਸ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨਾਲ ਅੰਮ੍ਰਿਤਸਰ-ਪਠਾਨਕੋਟ ਰੇਲਵੇ ਲਾਈਨ ਉਤੇ ਸੀ-60 ਲੈਵਲ ਕਰਾਸਿੰਗ ਖ਼ਤਮ ਹੋ ਜਾਵੇਗੀ। ਇਸ ਨਾਲ ਸਰਹੱਦੀ ਪਿੰਡਾਂ ਤੋਂ ਦੀਨਾਨਗਰ ਸ਼ਹਿਰ ਆਉਣ ਵਾਲਿਆਂ ਨੂੰ ਨਿਰਵਿਘਨ ਆਵਾਜਾਈ ਦੀ ਸਹੂਲਤ ਮਿਲੇਗੀ। ਇਹ ਫੌਜ ਦੀ ਗਤੀਵਿਧੀ ਲਈ ਵੀ ਰਣਨੀਤਿਕ ਰੂਟ ਬਣੇਗਾ

Punjab News: ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ।
ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ ਬਹੁਤ ਵੱਡਾ ਤੋਹਫ਼ਾ ਹੈ। ਇਹ ਰੇਲਵੇ ਓਵਰ ਬ੍ਰਿਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਸੀ-60 ਲੈਵਲ ਕਰਾਸਿੰਗ ਦੀ ਥਾਂ ਉਸਾਰਿਆ ਗਿਆ ਹੈ। ਇਸ ਕੰਮ ਵਿੱਚ ਰੇਲਵੇ ਵਾਲੇ ਹਿੱਸੇ ਤੇ ਨਾਲ ਜੁੜਦੀਆਂ ਸੜਕਾਂ ਦਾ ਕੰਮ ਸ਼ਾਮਲ ਹੈ ਅਤੇ ਇਸ ਉਤੇ ਪੂਰਾ ਪੈਸਾ ਪੰਜਾਬ ਸਰਕਾਰ ਵੱਲੋਂ ਖਰਚਿਆ ਗਿਆ ਹੈ। ਇਹ 7.30 ਮੀਟਰ ਲੰਮਾ ਤੇ 10.5 ਮੀਟਰ ਚੌੜਾ ਪ੍ਰਾਜੈਕਟ 2019 ਵਿੱਚ ਸ਼ੁਰੂ ਹੋਇਆ ਸੀ ਅਤੇ ਸਮੇਂ ਸਿਰ ਮੁਕੰਮਲ ਹੋਇਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਵਿਖੇ ਰੇਲਵੇ ਓਵਰ ਬਰਿੱਜ ਦਾ ਰਸਮੀ ਤੌਰ 'ਤੇ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ... ਦੀਨਾਨਗਰ ਸ਼ਹਿਰ ਨੂੰ ਬਾਰਡਰ ਏਰੀਏ ਦੇ ਪਿੰਡਾਂ ਨਾਲ ਜੋੜਨ ਵਾਲੇ ਇਸ ਬਰਿੱਜ ਨੂੰ 51.74 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ... ਸਰਕਾਰਾਂ ਦਾ ਕੰਮ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੁੰਦਾ ਹੈ... ਅਸੀਂ ਆਪਣੇ ਫ਼ਰਜ਼ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਾਂ... ਲੋਕਾਂ ਦਾ ਪੈਸਾ ਲੋਕਾਂ ਦੇ ਨਾਮ ਕਰਕੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਹਾਂ...
ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਵਿਖੇ ਰੇਲਵੇ ਓਵਰ ਬਰਿੱਜ ਦਾ ਰਸਮੀ ਤੌਰ 'ਤੇ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ... ਦੀਨਾਨਗਰ ਸ਼ਹਿਰ ਨੂੰ ਬਾਰਡਰ ਏਰੀਏ ਦੇ ਪਿੰਡਾਂ ਨਾਲ ਜੋੜਨ ਵਾਲੇ ਇਸ ਬਰਿੱਜ ਨੂੰ 51.74 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ...
— Bhagwant Mann (@BhagwantMann) July 29, 2024
ਸਰਕਾਰਾਂ ਦਾ ਕੰਮ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ… pic.twitter.com/ZyX1bsdllR
ਇਸ ਰੇਲਵੇ ਓਵਰ ਬ੍ਰਿਜ ਦੇ ਦੋਵੇਂ ਪਾਸੇ 0.75 ਮੀਟਰ ਚੌੜਾ ਫੁੱਟਪਾਥ ਉਸਾਰਿਆ ਗਿਆ ਹੈ ਅਤੇ ਦੋਵੇਂ ਪਾਸਿਆਂ ਉਤੇ ਸਰਵਿਸ ਰੋਡ ਤੇ ਹਾਈਵੇਅ ਲਾਈਟਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਬ੍ਰਿਜ ਦੇ ਹੇਠਾਂ ਪੇਵਰ ਟਾਈਲਾਂ ਨਾਲ ਢੁਕਵੀਂ ਪਾਰਕਿੰਗ ਬਣਾਈ ਗਈ ਹੈ। ਸ਼ਹਿਰ ਵਾਸੀਆਂ ਲਈ ਇਹ ਪ੍ਰਾਜੈਕਟ ਬਹੁਤ ਅਹਿਮ ਹੈ ਅਤੇ ਇਹ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।
ਇਸ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨਾਲ ਅੰਮ੍ਰਿਤਸਰ-ਪਠਾਨਕੋਟ ਰੇਲਵੇ ਲਾਈਨ ਉਤੇ ਸੀ-60 ਲੈਵਲ ਕਰਾਸਿੰਗ ਖ਼ਤਮ ਹੋ ਜਾਵੇਗੀ। ਇਸ ਨਾਲ ਸਰਹੱਦੀ ਪਿੰਡਾਂ ਤੋਂ ਦੀਨਾਨਗਰ ਸ਼ਹਿਰ ਆਉਣ ਵਾਲਿਆਂ ਨੂੰ ਨਿਰਵਿਘਨ ਆਵਾਜਾਈ ਦੀ ਸਹੂਲਤ ਮਿਲੇਗੀ। ਇਹ ਫੌਜ ਦੀ ਗਤੀਵਿਧੀ ਲਈ ਵੀ ਰਣਨੀਤਿਕ ਰੂਟ ਬਣੇਗਾ, ਜਿਸ ਨਾਲ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸੌਖ ਹੋਵੇਗੀ।






















