Punjab Cabinet Decision: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਫਾਜ਼ਿਲਕਾ ਦੇ ਕਿਸਾਨਾਂ ਨੂੰ ਭਾਰੀ ਮੀਂਹ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਖੁਦ ਦੇਣਗੇ।


ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ 13 ਅਪ੍ਰੈਲ ਨੂੰ ਅਬੋਹਰ ਵਿਖੇ ਖੁਦ ਕਿਸਾਨਾਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਚੈੱਕ ਦੇਣਗੇ। ਨੇ ਦੱਸਿਆ ਕਿ ਇਹ ਵੀ ਪਹਿਲੀ ਵਾਰ ਹੋਵੇਗਾ ਕਿ ਫਸਲਾਂ ਦੇ ਨੁਕਸਾਨ ਦੇ ਨਾਲ-ਨਾਲ ਮੁਆਵਜ਼ਾ ਰਾਸ਼ੀ ਵੀ ਦਿੱਤੀ ਜਾਵੇਗੀ। 


ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਦੇ ਅਬੋਹਰ ਵਿੱਚ ਉਨ੍ਹਾਂ ਨੂੰ ਮਿਲਣ ਤੋਂ ਪਹਿਲਾਂ ਹੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ੇ ਦੀ ਰਕਮ ਜਮ੍ਹਾਂ ਕਰਵਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੌਕੇ 'ਤੇ ਹੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਤਾਂ ਜੋ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਲੈਣ 'ਚ ਕੋਈ ਦਿੱਕਤ ਨਾ ਆਵੇ |


ਇਸ ਦੇ ਨਾਲ ਹੀ ਮੰਤਰੀ ਨੇ ਕਿਹਾ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਜਲਦੀ ਹੀ ਮਿਲ ਜਾਣਗੇ। ਮੰਤਰੀ ਧਾਲੀਵਾਲ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਸਹਿਕਾਰੀ ਬੈਂਕਾਂ ਦੀਆਂ ਕਿਸ਼ਤਾਂ ਮੁਆਫ ਕਰ ਦਿੱਤੀਆਂ ਹਨ।