Punjab news: ਅਜੈ ਸਿੰਘ ਬਾਰੂਦੀ ਸੁਰੰਗ ਦੇ ਧਮਾਕੇ ਕਾਰਨ ਸ਼ਹੀਦ ਹੋ ਗਿਆ ਸੀ। ਸੀਐਮ ਭਗਵੰਤ ਮਾਨ 25 ਜਨਵਰੀ ਨੂੰ ਸ਼ਹੀਦ ਦੇ ਪਰਿਵਾਰ ਨੂੰ ਮਿਲਣ ਰਾਮਗੜ੍ਹ ਸਰਦਾਰਾਂ ਆ ਰਹੇ ਹਨ।
ਖੰਨਾ ਦੇ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੈ ਸਿੰਘ ਨੇ ਜੰਮੂ-ਕਸ਼ਮੀਰ ਵਿੱਚ ਫੌਜ ਦੀ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ। ਅਜੈ ਸਿੰਘ ਬਾਰੂਦੀ ਸੁਰੰਗ ਦੇ ਧਮਾਕੇ ਕਾਰਨ ਸ਼ਹੀਦ ਹੋ ਗਿਆ ਸੀ। ਸੀਐਮ ਭਗਵੰਤ ਮਾਨ 25 ਜਨਵਰੀ ਨੂੰ ਸ਼ਹੀਦ ਦੇ ਪਰਿਵਾਰ ਨੂੰ ਮਿਲਣ ਰਾਮਗੜ੍ਹ ਸਰਦਾਰਾਂ ਆ ਰਹੇ ਹਨ। ਉਹ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ।
DIG-SSP ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਸੀਐਮ ਭਗਵੰਤ ਮਾਨ ਦੇ ਦੌਰੇ ਦੀ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਅਮਨੀਤ ਕੌਂਡਲ ਜ਼ਿਲ੍ਹੇ ਭਰ ਤੋਂ ਸੁਰੱਖਿਆ ਬਲਾਂ ਸਮੇਤ ਪਿੰਡ ਪੁੱਜੇ। ਉਥੇ ਸੁਰੱਖਿਆ ਨੂੰ ਲੈ ਕੇ ਰਿਹਰਸਲ ਕਰਵਾਈ ਗਈ। ਹੈਲੀਪੈਡ ਤੋਂ ਸ਼ਹੀਦ ਦੇ ਘਰ ਤੱਕ ਅਤੇ ਵਾਪਸ ਮੁੱਖ ਮੰਤਰੀ ਨੂੰ ਹੈਲੀਪੈਡ 'ਤੇ ਛੱਡਣ ਤੱਕ ਦਾ ਅਭਿਆਸ ਕੀਤਾ ਗਿਆ। ਸ਼ਾਮ ਨੂੰ ਡੀਆਈਜੀ ਲੁਧਿਆਣਾ ਰੇਂਜ ਧਨਪ੍ਰੀਤ ਕੌਰ ਨੇ ਵੀ ਪਿੰਡ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ: Republic day 2024: ਡਿਪਟੀ ਕਮਿਸ਼ਨਰ ਵਲੋਂ 75ਵੇਂ ਗਣਰਾਜ ਦਿਹਾੜੇ ਦੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ
ਪੁਲਿਸ ਛਾਉਣੀ 'ਚ ਤਬਦੀਲ ਕੀਤਾ ਪਿੰਡ
ਪਿੰਡ ਰਾਮਗੜ੍ਹ ਸਰਦਾਰਾਂ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਕਿਉਂਕਿ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਸੀਐਮ ਅਤੇ ਡੀਜੀਪੀ ਨੂੰ ਵੀ ਧਮਕੀ ਦਿੱਤੀ ਹੋਈ ਹੈ। ਇਸ ਸਬੰਧੀ ਕੋਈ ਢਿੱਲ ਨਹੀਂ ਵਰਤੀ ਜਾ ਰਹੀ। ਪਿੰਡ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਜਦੋਂ ਸੀਐਮ ਸ਼ਹੀਦ ਦੇ ਘਰ ਜਾਣਗੇ ਤਾਂ ਸਿਰਫ਼ ਪਰਿਵਾਰਕ ਮੈਂਬਰ ਹੀ ਮੌਜੂਦ ਹੋਣਗੇ।
1 ਕਰੋੜ ਦਾ ਦੇਣਗੇ ਚੈੱਕ
ਉਮੀਦ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਪਰਿਵਾਰਾਂ ਨੂੰ ਦਿੱਤੀ ਜਾ ਰਹੀ 1 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਨੂੰ ਚੈੱਕ ਦੇ ਸਕਦੇ ਹਨ। ਪਰਿਵਾਰ ਦੀ ਮੰਗ ਅਨੁਸਾਰ ਧੀ ਲਈ ਨੌਕਰੀ ਦਾ ਐਲਾਨ ਕੀਤਾ ਜਾ ਸਕਦਾ ਹੈ। ਸ਼ਹੀਦੀ ਦੀ ਯਾਦਗਾਰ ਬਾਰੇ ਵੀ ਐਲਾਨ ਕੀਤਾ ਜਾ ਸਕਦਾ ਹੈ।
ਦੱਸ ਦੇਈਏ ਕਿ ਬਹੁਤ ਹੀ ਗਰੀਬ ਪਰਿਵਾਰ ਵਿੱਚੋਂ ਸਖਤ ਮਿਹਨਤ ਕਰਨ ਤੋਂ ਬਾਅਦ ਅਜੈ ਸਿੰਘ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਹ 6 ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਵਿੱਚ ਬਜ਼ੁਰਗ ਮਾਤਾ-ਪਿਤਾ ਹਨ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਹੋਰ ਕੋਈ ਸਾਧਨ ਨਹੀਂ ਹੈ। ਜਿਸ ਕਾਰਨ ਪਰਿਵਾਰਕ ਮੈਂਬਰ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ: CM Bhagwant Mann: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਕਾਂਗਰਸ ਨਾਲ ਕੋਈ ਗੱਠਜੋੜ ਨਹੀਂ, ਇਕੱਲੇ ਹੀ ਲੜਾਂਗੇ 13 ਸੀਟਾਂ 'ਤੇ ਚੋਣਾਂ