ਪੜਚੋਲ ਕਰੋ

Punjab water issue : ਮੁੜ ਭੱਖਿਆ ਪਾਣੀਆਂ ਦਾ ਮੁੱਦਾ : ਸੀਐਮ ਮਾਨ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਯਾਦ ਕਰਵਾਇਆ ਪੰਜਾਬ ਪੁਨਰਗਠਨ ਐਕਟ

CM WRITES LETTER TO PM - ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ 15 ਮਈ, 2023 ਨੂੰ ਇਸ ਬਾਰੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਚੇਅਰਮੈਨ

 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਅਤੇ ਸਿੰਚਾਈ ਸਕੀਮਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ‘ਕੋਈ ਇਤਰਾਜ਼ ਨਹੀਂ ਦਾ ਸਰਟੀਫਿਕੇਟ’ (ਐਨ.ਓ.ਸੀ.) ਲੈਣ ਵਾਲੀਆਂ ਸ਼ਰਤਾਂ ਹਟਾਉਣ ਬਾਰੇ ਭਾਰਤ ਸਰਕਾਰ ਦੇ ਫੈਸਲੇ ਦੀ ਸਖ਼ਤ ਮੁਖਾਲਫ਼ਤ ਕੀਤੀ।  ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ 15 ਮਈ, 2023 ਨੂੰ ਇਸ ਬਾਰੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਚੇਅਰਮੈਨ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਵਿਚ ਭਾਰਤ ਸਰਕਾਰ ਨੇ ਬੀ.ਬੀ.ਐਮ.ਬੀ. ਦੇ ਚੇਅਰਮੈਨ ਨੂੰ ਆਦੇਸ਼ ਦਿੱਤਾ ਸੀ ਕਿ ਐਨ.ਓ.ਸੀ. ਦੇਣ ਦੀ ਮੌਜੂਦਾ ਵਿਵਸਥਾ ਨੂੰ ਇਸ ਸ਼ਰਤ ਉਤੇ ਖਤਮ ਕਰ ਦਿੱਤਾ ਜਾਵੇ ਕਿ  ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਬਿਜਲੀ ਲਈ ਤੈਅ ਕੀਤੇ 7.19 ਫੀਸਦੀ ਹਿੱਸੇ ਤੋਂ ਘੱਟ ਕੁੱਲ ਪਾਣੀ ਲੈਣਾ ਹੋਵੇਗਾ। 

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਬੀ.ਬੀ.ਐਮ.ਬੀ. ਪਾਣੀ ਦੀ ਸਪਲਾਈ/ਸਿੰਚਾਈ ਪ੍ਰੋਜੈਕਟਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ਸਿਰਫ ਤਕਨੀਕੀ ਸੰਭਾਵਨਾ ਦਾ ਅਧਿਐਨ ਕਰੇਗਾ, ਉਹ ਵੀ ਜੇਕਰ ਇਸ ਵਿੱਚ ਬੀ.ਬੀ.ਐਮ.ਬੀ. ਦਾ ਇੰਜੀਨੀਅਰਿੰਗ ਢਾਂਚਾ ਸ਼ਾਮਲ ਹੈ ਅਤੇ ਇਸ ਦੇ ਪ੍ਰਾਪਤ ਹੋਣ ਤੋਂ 60 ਦਿਨਾਂ ਦੇ ਅੰਦਰ ਲੋੜੀਂਦੀਆਂ ਤਕਨੀਕੀ ਲੋੜਾਂ ਹਿਮਾਚਲ ਪ੍ਰਦੇਸ਼ ਨੂੰ ਦੱਸੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਪਾਣੀ ਦੀ ਵੰਡ ਦਾ ਮਸਲਾ ਅੰਤਰ-ਰਾਜੀ ਵਿਵਾਦ ਹੈ ਅਤੇ ਸੂਬਿਆਂ ਵੱਲੋਂ ਪਾਣੀਆਂ ਦੀ ਵੰਡ ਬਾਰੇ ਇਕਪਾਸੜ ਹਦਾਇਤਾਂ ਜਾਰੀ ਨਹੀਂ ਕੀਤੀਆਂ ਜਾ ਸਕਦੀਆਂ।

ਬੀ.ਬੀ.ਐਮ.ਬੀ. ਦਾ ਗਠਨ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 79(1) ਦੇ ਤਹਿਤ ਕੀਤਾ ਗਿਆ ਹੈ ਜਿਸ ਮੁਤਾਬਕ ਬੋਰਡ ਸਿਰਫ ਡੈਮ ਅਤੇ ਨੰਗਲ ਹਾਈਡਲ ਚੈਨਲ ਅਤੇ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਵਿਖੇ ਇਰੀਗੇਸ਼ਨ ਹੈੱਡਵਰਕਸਜ਼ ਦੇ ਪ੍ਰਸ਼ਾਸਕੀ ਕਾਰਜ, ਸਾਂਭ-ਸੰਭਾਲ ਅਤੇ ਸੰਚਾਲਨ ਕਰ ਸਕਦਾ ਹੈ।  ਇਸ ਐਕਟ ਮੁਤਾਬਕ ਬੀ.ਬੀ.ਐਮ.ਬੀ. ਦਰਿਆਵਾਂ ਵਿੱਚੋਂ ਪਾਣੀ ਭਾਈਵਾਲ ਸੂਬਿਆਂ ਤੋਂ ਬਿਨਾਂ ਕਿਸੇ ਵੀ ਸੂਬੇ ਨੂੰ ਦੇਣ ਲਈ ਅਧਿਕਾਰਤ ਨਹੀਂ ਹੈ ਅਤੇ ਇਸ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਭਾਈਵਾਲ ਸੂਬਾ ਨਹੀਂ ਹੈ। ਸਤਲੁਜ, ਰਾਵੀ ਤੇ ਬਿਆਸ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਤੇ ਰਾਜਸਥਾਨ ਨੂੰ ਵੱਖ-ਵੱਖ ਸਮਝੌਤਿਆਂ ਰਾਹੀਂ ਨਿਰਧਾਰਤ ਕੀਤਾ ਗਿਆ ਹੈ ਅਤੇ ਹਿਮਾਚਲ ਪ੍ਰਦੇਸ਼ ਇਨ੍ਹਾਂ ਦਰਿਆਵਾਂ ਦੇ ਪਾਣੀ ਉਤੇ ਕੋਈ ਦਾਅਵਾ ਨਹੀਂ ਕਰ ਸਕਦਾ।
  
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ

Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ

ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ

Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...

ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ

ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ

Embed widget