ਪੜਚੋਲ ਕਰੋ

ਕਾਂਗਰਸ, ਅਕਾਲੀ ਦਲ ਦੀ ਸਾਜਿਸ਼ ਦਾ ਨਤੀਜਾ ਹੈ ਪੀ.ਯੂ ਦਾ ਕੇਂਦਰੀਕਰਣ: ‘ਆਪ’

ਚੰਡੀਗੜ੍ਹ : ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ (ਪੀ.ਯੂ) ਨੂੰ ਕੇਂਦਰੀ ਯੂਨਵਿਰਸਟੀ ਵਿੱਚ ਬਦਲਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਵਿਰੋਧ ਦਰਜ ਕਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਪੰਜਾਬ ਯੂਨੀਵਰਸਿਟੀ ’ਤੇ ਕਿਸੇ ਵੀ ਕੀਮਤ ’ਤੇ ਕਬਜਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮਾਮਲੇ ਬਾਰੇ ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਮੁੱਖ ਦਫ਼ਤਰ ’ਚ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਯੂਨੀਵਰਸਿਟੀ ਦੀ ਪ੍ਰਸ਼ਾਸਨਿਕ ਸਥਿਤੀ, ਆਕਾਰ ਅਤੇ ਰੁਤਬੇ ’ਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਕਰਨ ਲਈ ਕੇਂਦਰ ਸਰਕਾਰ ਨੂੰ ਇਜ਼ਾਜਤ ਨਹੀਂ ਦੇਵੇਗੀ। 

ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ ਅਤੇ ਇਸ ਮਾਮਲੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪੱਤਰ ਲਿਖ ਕੇ ਪੀ.ਯੂ ਦੇ ਰੁਤਬੇ ’ਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਨੂੰ ਰੋਕਣ ਦੀ ਮੰਗ ਕੀਤੀ ਹੈ।

ਕੰਗ ਨੇ ਕਾਂਗਰਸ ਅਤੇ ਅਕਾਲੀ ਦਲ ’ਤੇ ਪੀ.ਯੂ ਨੂੰ ਕੇਂਦਰ ਸਰਕਾਰ ਰਾਹੀਂ ਕਮਜ਼ੋਰ ਕਰਨ ਦਾ ਦੋਸ਼ ਲਾਉਂਦਿਆਂ ਦੱਸਿਆ ਕਿ ਸਾਲ 2008 ’ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੀ.ਯੂ. ਨੂੰ ਕੇਂਦਰੀ ਯੂਨੀਵਰਸਿਟੀ ’ਚ ਬਦਲਣ ਲਈ ਸਰਕਾਰੀ ਸਹਿਮਤੀ ਦਿੱਤੀ ਸੀ। ਫਿਰ ਪਿਛਲੀ ਕਾਂਗਰਸ ਸਰਕਾਰ ਦੇ ਕਈ ਆਗੂ ਇਸ ਮਾਮਲੇ ’ਚ ਕੇਂਦਰ ਸਰਕਾਰ ਵੱਲੋਂ 2021 ’ਚ ਬਣਾਈ ਗਈ ਹਾਈਪਾਵਰ ਕਮੇਟੀ ਦੇ ਮੈਂਬਰ ਰਹੇ, ਪਰ ਇਨਾਂ ਆਗੂਆਂ ਨੇ ਪੀ.ਯੂ ਕੇਂਦਰ ਸਰਕਾਰ ਹਵਾਲੇ ਹੋਣ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬੀ ਦੀ ਵਿਰਾਸਤ ਹੈ। ਯੂਨੀਵਰਸਿਟੀ ’ਚ ਸੂਬੇ ਦਾ ਨਾਂ ਵੀ ਜੁੜਿਆ ਹੋਇਆ ਹੈ। ਪੰਜਾਬ ਸਰਕਾਰ ਯੂਨੀਵਰਸਿਟੀ ਦੇ ਰੱਖ ਰਖਾਅ ਅਤੇ ਵਿੱਤੀ ਖਰਚਿਆਂ ਲਈ 40 ਫ਼ੀਸਦੀ ਆਰਥਿਕ ਹਿੱਸੇ ਦਾ ਭੁਗਤਾਨ ਵੀ ਕਰਦੀ ਹੈ। ਇਸ ਲਈ ਪੰਜਾਬ ਦਾ ਇਸ ਯੂਨੀਵਰਸਿਟੀ ’ਤੇ ਕਾਨੂੰਨਨ ਹੱਕ ਹੈ।

ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ 30 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਆਪਣਾ ਜਵਾਬ ਦਾਖਲ ਕਰੇਗੀ ਅਤੇ ਮਜ਼ਬੂਤੀ ਨਾਲ ਅਦਾਲਤ ’ਚ ਪੰਜਾਬ ਦਾ ਪੱਖ ਰੱਖੇਗੀ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget