ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Co-operative Banks: ਸਹਿਕਾਰੀ ਬੈਂਕਾਂ ਨੇ ਪੰਜਾਬ ਭਰ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਕੀਤੀ ਸ਼ੁਰੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ।

ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜ਼ਾ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ਵਿੱਚ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਸਰਲ ਅਤੇ ਆਸਾਨ ਵਿਧੀ ਰਾਹੀਂ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.) ਅਤੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀਆਂ ਜਾਂ ਹੋਰ ਅਦਾਰੇ ਕਾਮਨ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਕੀਮ ਅਧੀਨ ਖੇਤੀ ਸੰਦਾਂ ਦੀ ਖ਼ਰੀਦ 'ਤੇ 80 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਅਗਾਂਹਵਧੂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਬੇਲਰ ਅਤੇ ਸੁਪਰਸੀਡਰਾਂ ਵਰਗੇ ਖੇਤੀ ਸੰਦਾਂ ਦੀ ਖ਼ਰੀਦ 'ਤੇ 50 ਫੀਸਦੀ ਸਬਸਿਡੀ ਦੇ ਹੱਕਦਾਰ ਹੋਣਗੇ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੀਮ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਕੀਮ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਬਦਲ ਚੁਣਨ ਲਈ ਉਤਸ਼ਾਹਿਤ ਕਰਨ ਲਈ ਵੀ ਸਹਾਈ ਸਿੱਧ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੀ ਭਲਾਈ ਨੂੰ ਹਰ ਸੰਭਵ ਤਰੀਕੇ ਨਾਲ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਲਈ ਬਾਇਓ-ਊਰਜਾ ਪਲਾਂਟਾਂ ਨੂੰ ਸਮਰਥਨ ਦੇਣ ਲਈ ਖੇਤੀ ਰਹਿੰਦ-ਖੂੰਹਦ ਦੀ ਸਪਲਾਈ ਲੜੀ ਵਿੱਚ ਉਦਯੋਗਾਂ-ਕਿਸਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਉੱਤੇ ਮੁੱਖ ਜ਼ੋਰ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ ਬਾਇਓਮਾਸ ਸਪਲਾਈ ਚੇਨ ਰਾਹੀਂ ਬਾਇਓ-ਊਰਜਾ ਉਦਯੋਗ ਤੱਕ ਖੇਤੀ ਰਹਿੰਦ-ਖੂੰਹਦ ਦੀ ਪਹੁੰਚ ਕਰ ਕੇ ਇਸ ਪ੍ਰਦੂਸ਼ਣ ਤੋਂ ਬਚਣ ਵਿੱਚ ਮਦਦ ਕਰੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਜਲੀ ਉਤਪਾਦਨ ਯੂਨਿਟ, ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ, 2ਜੀ ਈਥਾਨੌਲ ਫੈਕਟਰੀਆਂ ਫਸਲੀ ਰਹਿੰਦ-ਖੂੰਹਦ ਉੱਤੇ ਆਧਾਰਤ ਆਪਣੀ ਸਪਲਾਈ ਚੇਨ ਨੂੰ ਮਜ਼ਬੂਤ ​​ਕਰ ਸਕਦੀਆਂ ਹਨ ਅਤੇ ਇਸ ਕਦਮ ਨਾਲ ਬਾਇਓ ਬਾਲਣ ਉਦਯੋਗ ਨੂੰ ਸਮੁੱਚੇ ਤੌਰ 'ਤੇ ਲਾਭ ਪਹੁੰਚ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਦੀ ਵਰਤੋਂ ਕਰਨ ਵਾਲੇ ਵੱਖ-ਵੱਖ ਉਦਯੋਗਾਂ ਦੇ ਆਸਪਾਸ ਕਲੱਸਟਰ ਅਧਾਰਤ ਪਹੁੰਚ ਰਾਹੀਂ ਸਪਲਾਈ ਚੇਨ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਪਲਾਈ ਚੇਨ ਦੇ ਲਾਭਪਾਤਰੀ ਪਰਾਲੀ ਨੂੰ ਲੋੜੀਂਦੇ ਸਥਾਨਾਂ 'ਤੇ ਇਕੱਠਾ ਕਰਨ, ਕੰਪ੍ਰੈੱਸ ਕਰਨ ਤੇ ਸਟੋਰ ਕਰਨਗੇ ਅਤੇ ਲੋੜ ਅਨੁਸਾਰ ਵੱਖ-ਵੱਖ ਉਪਭੋਗਤਾਵਾਂ ਜਾਂ ਉਦਯੋਗਾਂ ਨੂੰ ਉਪਲਬਧ ਕਰਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਸ਼ੀਨਰੀ ਉੱਤੇ ਕਰਜ਼ੇ ਦੀ ਮੁੜ ਅਦਾਇਗੀ ਦੀ ਮਿਆਦ ਪੰਜ ਸਾਲ ਹੋਵੇਗੀ ਅਤੇ ਇਹ ਕਰਜ਼ਾ 30 ਜੂਨ ਅਤੇ 31 ਜਨਵਰੀ ਨੂੰ ਸਾਲਾਨਾ 10 ਛਿਮਾਹੀ ਕਿਸ਼ਤਾਂ ਵਿੱਚ ਵਾਪਸੀਯੋਗ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Advertisement
ABP Premium

ਵੀਡੀਓਜ਼

Punjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲGidderbaha| Aam Aadmi Party| Dimpy Dhillon | ਗਿੱਦੜਬਾਹਾ 'ਚ ਡਿੰਪੀ ਡਿਲੋਂ ਦੀ ਵੱਡੀ ਜਿੱਤChabbewal | ਚੱਬੇਵਾਲ ਚੋਣ ਜਿੱਤਣ ਤੋਂ ਬਾਅਦ ਡਾ. ਇਸ਼ਾਂਕ ਦਾ ਵੱਡਾ ਬਿਆਨ| Aam Aadmi PartySikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme Court

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Punjab By Poll: ਆਪ ਨੇ ਕਾਂਗਰਸ ਤੋਂ ਖੋਹਿਆ ਚੱਬੇਵਾਲ ! ਡਾਂ ਇਸ਼ਾਂਕ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਦਰਜ, ਪੜ੍ਹੋ ਪੂਰਾ ਹਾਲ
Punjab By Poll: ਆਪ ਨੇ ਕਾਂਗਰਸ ਤੋਂ ਖੋਹਿਆ ਚੱਬੇਵਾਲ ! ਡਾਂ ਇਸ਼ਾਂਕ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਦਰਜ, ਪੜ੍ਹੋ ਪੂਰਾ ਹਾਲ
ਮਨਪ੍ਰੀਤ ਬਾਦਲ ਦਾ ਸਿਆਸੀ ਸਫ਼ਰ ਹੋਇਆ ਖ਼ਤਮ ? ਗਿੱਦੜਬਾਹਾ ਤੋਂ ਸ਼ਰਮਨਾਕ ਹਾਰ ਵੱਲ ਵਧ ਰਿਹਾ 'ਬਾਦਲ ਪਰਿਵਾਰ'
ਮਨਪ੍ਰੀਤ ਬਾਦਲ ਦਾ ਸਿਆਸੀ ਸਫ਼ਰ ਹੋਇਆ ਖ਼ਤਮ ? ਗਿੱਦੜਬਾਹਾ ਤੋਂ ਸ਼ਰਮਨਾਕ ਹਾਰ ਵੱਲ ਵਧ ਰਿਹਾ 'ਬਾਦਲ ਪਰਿਵਾਰ'
Election Results 2024 Live Coverage: ਮਹਾਰਾਸ਼ਟਰ 'ਚ NDA ਨੂੰ ਮਿਲਿਆ ਭਾਰੀ ਬਹੁਮਤ, ਰਾਜ ਠਾਕਰੇ ਨੂੰ ਵੱਡਾ ਝਟਕਾ, ਬੇਟਾ ਅਮਿਤ ਚੋਣ ਹਾਰਿਆ
ਮਹਾਰਾਸ਼ਟਰ 'ਚ NDA ਨੂੰ ਮਿਲਿਆ ਭਾਰੀ ਬਹੁਮਤ, ਰਾਜ ਠਾਕਰੇ ਨੂੰ ਵੱਡਾ ਝਟਕਾ, ਬੇਟਾ ਅਮਿਤ ਚੋਣ ਹਾਰਿਆ
Embed widget