Punjab News: ਸੂਬੇ ਦੇ ਦੋ ਨਿੱਜੀ ਅਤੇ ਦੋ ਸਰਕਾਰੀ ਥਰਮਲ ਪਲਾਂਟਾਂ ਵਿੱਚ ਸਿਰਫ਼ 1 ਤੋਂ 5 ਦਿਨ ਦਾ ਕੋਲਾ ਬਚਿਆ ਹੈ। ਇਸ ਤੋਂ ਇਲਾਵਾ ਸਰਕਾਰੀ ਥਰਮਲ ਪਲਾਂਟਾਂ ਵਿੱਚ ਉਨ੍ਹਾਂ ਦੀ ਸਮਰੱਥਾ ਅਨੁਸਾਰ ਬਿਜਲੀ ਪੈਦਾ ਨਹੀਂ ਕੀਤੀ ਜਾ ਰਹੀ ਹੈ। ਜੇਕਰ ਕੋਲੇ ਦੀ ਸਪਲਾਈ ਨਾ ਹੋਈ ਤਾਂ ਥਰਮਲ ਪਲਾਂਟ ਕਿਸੇ ਵੇਲੇ ਵੀ ਠੰਡੇ ਹੋ ਸਕਦੇ ਹਨ। ਦੂਜੇ ਪਾਸੇ ਕੋਲਾ ਸੰਕਟ ਦਰਮਿਆਨ ਕੇਂਦਰ ਸਰਕਾਰ ਨੇ ਪਾਵਰਕੌਮ ਨੂੰ ਝਟਕਾ ਦਿੱਤਾ ਹੈ। ਕੇਂਦਰ ਨੇ ਪੱਤਰ ਜਾਰੀ ਕਰਕੇ ਥਰਮਲ ਪਲਾਂਟਾਂ ਵਿੱਚ 6 ਫੀਸਦੀ ਵਿਦੇਸ਼ੀ ਕੋਲੇ ਦੀ ਵਰਤੋਂ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਪਾਵਰਕੌਮ ’ਤੇ 250-300 ਕਰੋੜ ਰੁਪਏ ਦਾ ਆਰਥਿਕ ਬੋਝ ਪਵੇਗਾ।


ਇਹ ਵੀ ਪੜ੍ਹੋ: Sikh Army Helmet: ਸਿੱਖ ਫ਼ੌਜੀਆਂ ਲਈ ਹੈਲਮੇਟ ਮੁੱਦੇ 'ਤੇ ਵਿਵਾਦ, ਜਥੇਦਾਰ ਨੇ ਕੀਤੀ ਸਖ਼ਤ ਨਿਖੇਧੀ, ਕਿਹਾ ਸਿੱਖਾ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼


ਇੱਥੇ ਰਾਪੜ-ਜੀਵੀਕੇ ਪਾਵਰ ਥਰਮਲ ਦਾ 1-1 ਯੂਨਿਟ ਤਕਨੀਕੀ ਨੁਕਸ ਕਾਰਨ ਬੰਦ ਪਿਆ ਹੈ। ਵੀਰਵਾਰ ਨੂੰ ਸਾਰੇ ਥਰਮਲ ਪਲਾਂਟਾਂ ਅਤੇ ਹੋਰ ਸਰੋਤਾਂ ਤੋਂ 4858 ਮੈਗਾਵਾਟ ਬਿਜਲੀ ਪੈਦਾ ਕੀਤੀ ਗਈ। ਜਦਕਿ ਬਿਜਲੀ ਦੀ ਸਭ ਤੋਂ ਵੱਧ ਮੰਗ 8 ਹਜ਼ਾਰ 105 ਮੈਗਾਵਾਟ ਦਰਜ ਕੀਤੀ ਗਈ। ਬਾਕੀ ਬਿਜਲੀ ਦੇ ਪਾੜੇ ਨੂੰ ਓਪਨ ਐਕਸਚੇਂਜ ਦੁਆਰਾ ਸੰਭਾਲਿਆ ਗਿਆ ਸੀ, ਊਰਜਾ ਮੰਤਰਾਲਾ ਨੂੰ ਡਰ ਹੈ ਕਿ ਦੇਸ਼ 'ਚ ਫਿਰ ਤੋਂ ਕੋਲੇ ਦੀ ਕਮੀ ਹੋ ਸਕਦੀ ਹੈ। ਬਿਜਲੀ ਦੀ ਵਧਦੀ ਮੰਗ ਅਤੇ ਖਪਤ ਕਾਰਨ ਕੋਲੇ ਆਧਾਰਿਤ ਬਿਜਲੀ ਦੀ ਮੰਗ ਵਧੀ ਹੈ। ਅਜਿਹੇ 'ਚ ਊਰਜਾ ਮੰਤਰਾਲੇ ਨੂੰ ਤਾਪ ਬਿਜਲੀ ਘਰਾਂ 'ਚ 24 ਮਿਲੀਅਨ ਟਨ ਕੋਲੇ ਦੀ ਕਮੀ ਦਾ ਖਦਸ਼ਾ ਹੈ। ਸਰਕਾਰੀ ਥਰਮਲ ਪਲਾਂਟਾਂ ਵਿੱਚ ਸ਼ਾਮਲ ਰੋਪੜ ਪਲਾਂਟ ਵਿੱਚ ਕੋਲਾ 1.2 ਦਿਨ ਬਚਿਆ ਹੈ ਪਰ ਉਤਪਾਦਨ ਪੂਰਾ ਨਹੀਂ ਹੋ ਰਿਹਾ। ਇਹ ਪਲਾਂਟ 840 ਮੈਗਾਵਾਟ ਦਾ ਹੈ ਪਰ ਉਤਪਾਦਨ 300 ਮੈਗਾਵਾਟ ਹੋ ਰਿਹਾ ਹੈ। ਜਦੋਂ ਕਿ ਲਹਿਰਾ ਮੁਹੱਬਤ ਦੀ ਸਮਰੱਥਾ 920 ਮੈਗਾਵਾਟ ਹੈ। ਇੱਥੇ ਵੀ 3.1 ਦਿਨ ਦਾ ਕੋਲਾ ਬਚਿਆ ਹੈ।


ਇਹ ਵੀ ਪੜ੍ਹੋ: Farmers Protest : ਟੌਲ ਪਲਾਜ਼ਿਆਂ 'ਤੇ ਕਿਸਾਨਾਂ ਦੇ ਧਰਨਿਆਂ ਨੂੰ ਲੈ ਕੇ ਹਾਈਕੋਰਟ ਦਾ ਸਖ਼ਤ ਨਿਰਦੇਸ਼ , ਜਾਣੋ ਕੀ ਕਿਹਾ



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


ਇਹ ਵੀ ਪੜ੍ਹੋ 


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ