ਪੜਚੋਲ ਕਰੋ

ਪੰਜਾਬ ਦਾ ਪਾਰਾ 10 ਡਿਗਰੀ ਤੋਂ ਹੇਠਾਂ, ਵਿਦਿਆਰਥੀ ਅਜੇ ਵੀ ਉਡੀਕ ਰਹੇ ਸਰਦੀ ਦੀ ਵਰਦੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਸਕੂਲੀ ਵਿਦਿਆਰਥੀਆਂ ਦੀਆਂ ਵਰਦੀਆਂ ਦੇ ਮੁੱਦੇ 'ਤੇ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪਾਰਾ 10 ਡਿਗਰੀ ਤੋਂ ਥੱਲੇ ਲੁੜਕ ਗਿਆ ਹੈ, ਪਰ ਸਰਕਾਰ ਅਜੇ ਤੱਕ ਅੱਧੇ ਲੋੜਵੰਦ ਵਿਦਿਆਰਥੀਆਂ ਨੂੰ ਸਰਦੀਆਂ ਦੀਆਂ ਵਰਦੀਆਂ ਮੁਹੱਈਆ ਨਹੀਂ ਕਰਵਾ ਸਕੀ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਸਕੂਲੀ ਵਿਦਿਆਰਥੀਆਂ ਦੀਆਂ ਵਰਦੀਆਂ ਦੇ ਮੁੱਦੇ 'ਤੇ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪਾਰਾ 10 ਡਿਗਰੀ ਤੋਂ ਥੱਲੇ ਲੁੜਕ ਗਿਆ ਹੈ, ਪਰ ਸਰਕਾਰ ਅਜੇ ਤੱਕ ਅੱਧੇ ਲੋੜਵੰਦ ਵਿਦਿਆਰਥੀਆਂ ਨੂੰ ਸਰਦੀਆਂ ਦੀਆਂ ਵਰਦੀਆਂ ਮੁਹੱਈਆ ਨਹੀਂ ਕਰਵਾ ਸਕੀ। ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਤੇ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਇਸ ਤੋਂ ਵੱਡੀ ਸ਼ਰਮਨਾਕ ਗੱਲ ਕੀ ਹੋ ਸਕਦੀ ਹੈ ਕਿ ਦਸੰਬਰ ਮਹੀਨਾ ਖ਼ਤਮ ਹੋਣ 'ਤੇ ਹੈ ਤੇ ਕੜਾਕੇ ਦੀ ਠੰਢ ਪੈ ਰਹੀ ਹੈ, ਪਰ ਪਹਿਲੀ ਤੋਂ 8ਵੀਂ ਤੱਕ ਸਰਕਾਰੀ ਸਕੂਲਾਂ 'ਚ ਪੜ੍ਹਦੇ ਦਲਿਤ ਤੇ ਗ਼ਰੀਬੀ ਰੇਖਾ ਤੋਂ ਹੇਠਲੇ (ਬੀਪੀਐਲ) ਪਰਿਵਾਰਾਂ ਨਾਲ ਸਬੰਧਤ 43 ਫ਼ੀਸਦੀ ਵਿਦਿਆਰਥੀਆਂ ਨੂੰ ਸਰਦੀਆਂ 'ਚੋਂ ਲੋੜੀਂਦੀਆਂ ਵਰਦੀਆਂ ਵੰਡੀਆਂ ਨਹੀਂ ਜਾ ਸਕੀਆਂ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਔਸਤਨ 57 ਪ੍ਰਤੀਸ਼ਤ ਸਕੂਲੀ ਵਿਦਿਆਰਥੀਆਂ ਨੂੰ ਵਰਦੀਆਂ ਮਿਲੀਆਂ ਹਨ, ਪਰ ਕਈ ਜ਼ਿਲ੍ਹਿਆਂ ਦੀ ਇਹ ਫ਼ੀਸਦੀ ਦਰ ਬਹੁਤ ਥੱਲੇ ਹੈ, ਮਿਸਾਲ ਵਜੋਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 78,367 ਲਾਭਪਾਤਰੀ ਵਿਦਿਆਰਥੀਆਂ ਵਿੱਚੋਂ ਸਿਰਫ਼ 17 ਪ੍ਰਤੀਸ਼ਤ ਵਿਦਿਆਰਥੀਆਂ ਨੂੰ ਹੀ ਵਰਦੀਆਂ ਨਸੀਬ ਹੋਈਆਂ ਹਨ, ਬਾਕੀ 83 ਪ੍ਰਤੀਸ਼ਤ ਸਰਕਾਰ ਦੀ ਇਸ ਸਹੂਲਤ ਤੋਂ ਅਜੇ ਤੱਕ ਵਾਂਝੇ ਹਨ। ਬੀਬੀ ਮਾਣੂੰਕੇ ਨੇ ਕਿਹਾ ਕਿ ਪ੍ਰਤੀ ਵਿਦਿਆਰਥੀ 600 ਰੁਪਏ ਵਰਦੀ ਲਈ ਤੈਅ ਰਾਸ਼ੀ ਗ਼ਰੀਬਾਂ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਮੰਗ ਕੀਤੀ ਕਿ ਅਫ਼ਸਰਸ਼ਾਹੀ ਤੇ ਸਿਆਸਤਦਾਨ ਆਪਣੇ ਬੱਚਿਆਂ ਨੂੰ ਧਿਆਨ 'ਚ ਰੱਖਦੇ ਹੋਏ ਮਹਿੰਗਾਈ ਮੁਤਾਬਕ ਇਸ ਰਾਸ਼ੀ 'ਚ ਵਾਧਾ ਕਰਨ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ ਇੱਕ 'ਡਰੈੱਸ ਕੋਡ' ਲਾਗੂ ਕੀਤਾ ਜਾਵੇ ਤਾਂ ਕਿ ਹਰ ਵਿਦਿਆਰਥੀ ਦੀ ਇੱਕੋ ਜਿਹੀ ਵਰਦੀ ਹੋਵੇ ਤੇ ਸਕੂਲੀ ਵਿਦਿਆਰਥੀਆਂ 'ਚ ਅਮੀਰੀ-ਗ਼ਰੀਬੀ ਦੀ ਮਾਨਸਿਕ ਹੀਣ ਭਾਵਨਾ ਨਾ ਪੈਦਾ ਹੋਵੇ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget