Punjab News: ਪੰਜਾਬ ਚ ਠੰਢ ਦਾ ਕਹਿਰ! ਸ਼ੀਤ ਲਹਿਰ ਨੇ ਲਈ 6 ਸਾਲਾ ਬੱਚੇ ਦੀ ਜਾਨ
Punjab News: ਸਰਦੀਆਂ ਦਾ ਮੌਸਮ ਲੋਕਾਂ ਲਈ ਅਜਿਹੀ ਮੁਸੀਬਤ ਬਣ ਰਿਹਾ ਹੈ ਕਿ ਬਹੁਤ ਸਾਰੇ ਲੋਕ ਆਪਣੀ ਜਾਨ ਗੁਆ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਬਰਨਾਲਾ ਦੇ ਪਿੰਡ ਪੱਖੋ ਕਲਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਪਹਿਲੀ ਜਮਾਤ ਦੇ 6 ਸਾਲਾ...
Punjab News: ਸਰਦੀਆਂ ਦਾ ਮੌਸਮ ਲੋਕਾਂ ਲਈ ਅਜਿਹੀ ਮੁਸੀਬਤ ਬਣ ਰਿਹਾ ਹੈ ਕਿ ਬਹੁਤ ਸਾਰੇ ਲੋਕ ਆਪਣੀ ਜਾਨ ਗੁਆ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਬਰਨਾਲਾ ਦੇ ਪਿੰਡ ਪੱਖੋ ਕਲਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਪਹਿਲੀ ਜਮਾਤ ਦੇ 6 ਸਾਲਾ ਵਿਦਿਆਰਥੀ ਕੁਲਦੀਪ ਸਿੰਘ ਦੀ ਠੰਢ ਕਾਰਨ ਮੌਤ ਹੋ ਗਈ।
ਇਸ ਮੌਕੇ 'ਤੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕੁਲਦੀਪ ਸਿੰਘ ਦੇ ਭਰਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 6 ਸਾਲਾ ਮ੍ਰਿਤਕ ਕੁਲਦੀਪ ਸਿੰਘ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ 'ਚ ਪਹਿਲੀ ਜਮਾਤ 'ਚ ਪੜ੍ਹਦਾ ਸੀ। ਉਹ ਪਰਿਵਾਰ ਵਿੱਚ ਸਭ ਤੋਂ ਛੋਟਾ ਸੀ। ਠੰਢ ਕਾਰਨ ਸਕੂਲ ਵਿੱਚ ਛੁੱਟੀਆਂ ਹੋਣ ਕਾਰਨ ਉਹ ਘਰ ਵਿੱਚ ਹੀ ਸੀ ਪਰ ਘਰ ਵਿੱਚ ਹੀ ਠੰਢ ਨੇ ਉਸ ਨੂੰ ਇੰਨਾ ਜਕੜ ਲਿਆ ਕਿ ਉਹ ਠੰਢ ਕਾਰਨ ਬਿਮਾਰ ਹੋ ਗਿਆ।
ਗਰੀਬੀ ਕਾਰਨ ਪਹਿਲਾਂ ਪਿੰਡ ’ਚੋਂ ਹੀ ਉਸ ਦਾ ਇਲਾਜ ਕਰਵਾਇਆ ਗਿਆ। ਸਰੀਰਕ ਹਾਲਤ ਜ਼ਿਆਦਾ ਖਰਾਬ ਹੋਣ ’ਤੇ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਰਕਾਰੀ ਸਕੂਲ ਦੇ ਅਧਿਆਪਕਾਂ ਸਮੇਤ ਪਿੰਡ ਵਾਸੀਆਂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪੀੜਤ ਪਰਿਵਾਰ ਦੀ ਆਰਥਿਕ ਹਾਲਤ ਕਾਫੀ ਕਮਜ਼ੋਰ ਹੋਣ ਕਾਰਨ ਪਿੰਡ ਵਾਸੀਆਂ ਨੇ ਜਿੱਥੇ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦੀ ਅਪੀਲ ਕੀਤੀ, ਉੱਥੇ ਹੀ ਸਕੂਲ ਸਟਾਫ਼ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਵੀ ਠੰਢ ਤੋਂ ਬਚਣ ਦਾ ਸੁਨੇਹਾ ਦਿੱਤਾ ਗਿਆ। ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਮ੍ਰਿਤਕ ਸਕੂਲ ਵਿਦਿਆਰਥੀ ਕੁਲਦੀਪ ਸਿੰਘ ਦਾ ਅੰਤਿਮ ਸੰਸਕਾਰ ਕੀਤਾ। ਦੱਸ ਦੇਈਏ ਠੰਢ ਕਾਰਨ ਛੋਟੇ ਬੱਚੇ ਅਤੇ ਬਜ਼ੁਰਗ ਲਗਾਤਾਰ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ।
ਇਹ ਵੀ ਪੜ੍ਹੋ: Viral Video: ਪਾਲਤੂ ਕੁੱਤਾ ਹੋਇਆ ਹਿੰਸਕ, 2 ਸਾਲ ਦੇ ਬੱਚੇ 'ਤੇ ਕੀਤਾ ਜਾਨਲੇਵਾ ਹਮਲਾ, ਦੇਖੋ ਖੌਫਨਾਕ ਵੀਡੀਓ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Viral Video: ਕੁੜੀਆਂ ਨੇ ਪਹਾੜ 'ਤੇ ਖੇਡੀ 'ਕ੍ਰਿਕੇਟ', ਆਨੰਦ ਮਹਿੰਦਰਾ ਨੇ ਵੀਡੀਓ ਸ਼ੇਅਰ ਕਰ ਲਿਖੀ ਇਹ ਗੱਲ