Punjab News: ਪੰਜਾਬ ਵਿੱਚ ਠੰਢ ਰਿਕਾਰਡ ਤੋੜਨ ਲੱਗੀ ਹੈ। ਇਸ ਸੀਜ਼ਨ ਵਿੱਚ ਪਹਿਲੀ ਵਾਰ ਲੁਧਿਆਣਾ ਵਿੱਚ ਪਾਰਾ 3 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਅੱਜ ਅੰਮ੍ਰਿਤਸਰ ਵਿੱਚ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਉਡਾਣਾਂ ਲੇਟ ਹੋਈਆਂ ਤੇ ਟੇਕਆਫ ਵੀ ਦੇਰੀ ਨਾਲ ਹੋਇਆ। ਆਉਣ ਵਾਲੇ ਦਿਨਾਂ 'ਚ ਪਹਾੜਾਂ 'ਤੇ ਬਰਫਬਾਰੀ ਹੋਣ ਨਾਲ ਪੰਜਾਬ 'ਚ ਠੰਢ ਹੋਰ ਵਧ ਜਾਵੇਗੀ।


ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਜ਼ਿਆਦਾ ਧੁੰਦ ਦਾ ਅਸਰ ਦੇਖਣ ਨੂੰ ਨਹੀਂ ਮਿਲਿਆ। ਧੁੰਦ ਨਾਲ ਅੰਮ੍ਰਿਤਸਰ ਸਭ ਤੋਂ ਵੱਧ ਪ੍ਰਭਾਵਿਤ ਹੋਇਆ। ਅੰਮ੍ਰਿਤਸਰ ਵਿੱਚ ਸਵੇਰੇ 8.30 ਵਜੇ ਵਿਜ਼ੀਬਿਲਟੀ 25 ਮੀਟਰ ਰਿਕਾਰਡ ਕੀਤੀ ਗਈ। ਇਸ ਦੇ ਨਾਲ ਹੀ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 2.8 ਡਿਗਰੀ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਹੈ।


ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ 4 ਦਿਨਾਂ 'ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਜ਼ਿਆਦਾਤਰ ਸ਼ਹਿਰਾਂ 'ਚ ਧੁੱਪ ਰਹੇਗੀ ਪਰ ਸ਼ੁੱਕਰਵਾਰ ਤੋਂ ਹਲਕੀ ਬੱਦਲਵਾਈ ਹੋਏਗੀ। ਪੰਜਾਬ 'ਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ ਪਰ ਪਹਾੜਾਂ 'ਚ ਬਰਫਬਾਰੀ ਕਾਰਨ ਪੰਜਾਬ ਦੇ ਸ਼ਹਿਰਾਂ 'ਚ ਠੰਢ ਵਧੇਗੀ। ਦਿਨ ਤੇ ਰਾਤ ਦੇ ਤਾਪਮਾਨ ਵਿੱਚ 15 ਡਿਗਰੀ ਤੱਕ ਦਾ ਫਰਕ ਰਹੇਗਾ ਜਿਸ ਕਾਰਨ ਸੁੱਕੀ ਠੰਢ ਵਧੇਗੀ।


ਇਹ ਵੀ ਪੜ੍ਹੋ: Zirakpur News: ਬਾਸਕਟਬਾਲ ਖੇਡਦਿਆਂ-ਖੇਡਦਿਆਂ ਬੱਚੇ ਦੀ ਮੌਤ, ਬ੍ਰੇਨ ਹੈਮਰੇਜ ਹੋਣ ਦੀ ਸ਼ੰਕਾ


ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ 'ਚ ਸਵੇਰੇ 8 ਵਜੇ ਵਿਜ਼ੀਬਿਲਟੀ ਜ਼ੀਰੋ ਤੋਂ 25 ਮੀਟਰ ਤੱਕ ਸੀ ਜਿਸ ਦਾ ਅਸਰ ਹਵਾਈ ਆਵਾਜਾਈ 'ਤੇ ਦੇਖਣ ਨੂੰ ਮਿਲਿਆ। ਸਵੇਰੇ 8.10 ਵਜੇ ਮੁੰਬਈ ਤੋਂ ਅੰਮ੍ਰਿਤਸਰ ਆਉਣ ਵਾਲੀਆਂ ਉਡਾਣਾਂ ਤੇ ਸਵੇਰੇ 8.50 ਵਜੇ ਲਖਨਊ ਤੋਂ ਆਉਣ ਵਾਲੀਆਂ ਉਡਾਣਾਂ ਨੂੰ ਦਿੱਲੀ ਵੱਲ ਮੋੜਨਾ ਪਿਆ। ਇਸ ਦੇ ਨਾਲ ਹੀ ਦੁਬਈ-ਅੰਮ੍ਰਿਤਸਰ ਤੇ ਸਿੰਗਾਪੁਰ-ਅੰਮ੍ਰਿਤਸਰ ਅੰਤਰਰਾਸ਼ਟਰੀ ਉਡਾਣਾਂ ਤੋਂ ਇਲਾਵਾ ਦਿੱਲੀ ਤੋਂ ਆਉਣ ਵਾਲੀਆਂ ਲਗਭਗ ਸਾਰੀਆਂ ਉਡਾਣਾਂ ਦੇਰੀ ਨਾਲ ਉਤਰੀਆਂ।


ਇਹ ਵੀ ਪੜ੍ਹੋ: ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਦੇ ਕਰੀਬੀ ਸੰਜੇ ਸਿੰਘ ਬਣੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।