Punjab Cold Wave Warning: ਪੰਜਾਬ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਕਈ ਦਿਨਾਂ ਤੋਂ ਧੁੱਪ ਨਾਂ ਨਿੱਕਲਣ ਕਾਰਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 10.3 ਡਿਗਰੀ ਹੇਠਾਂ ਪਹੁੰਚ ਗਿਆ। ਸ਼ੁੱਕਰਵਾਰ ਨੂੰ ਗੁਰਦਾਸਪੁਰ ਪੰਜਾਬ 'ਚ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦਿਨ ਵੇਲੇ ਬਠਿੰਡਾ ਦਾ ਤਾਪਮਾਨ ਸੂਬੇ ਵਿੱਚ ਸਭ ਤੋਂ ਘੱਟ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 10.6 ਡਿਗਰੀ ਰਿਹਾ, ਜੋ ਆਮ ਨਾਲੋਂ 10.3 ਡਿਗਰੀ ਘੱਟ ਸੀ, ਜਦੋਂ ਕਿ ਰਾਤ ਦਾ ਘੱਟੋ-ਘੱਟ ਤਾਪਮਾਨ 6.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਧਦੀ ਠੰਡ ਦੇ ਵਿਚਤਲੇ ਸਰਕਾਰ ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਆਂਗਣਵਾੜੀ ਵਰਕਰਾਂ ਨੂੰ ਛੁੱਟੀਆਂ ਦੌਰਾਨ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦੇ ਘਰ ਰਾਸ਼ਨ ਪਹੁੰਚਾਉਣ ਦੇ ਹੁਕਮ ਦਿੱਤੇ ਗਏ ਹਨ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ 10 ਜਨਵਰੀ ਤੱਕ ਖੇਤਰ ਵਿੱਚ ਧੁੱਪ ਨਾਂ ਨਿਕਲਣ ਦੀ ਸੰਭਾਵਨਾ ਹੈ, ਅਜਿਹੀ ਸਥਿਤੀ ਵਿੱਚ ਤਾਪਮਾਨ ਹੋਰ ਡਿੱਗ ਸਕਦਾ ਹੈ।
ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
ਠੰਡ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੇ ਅਨੁਸਾਰ, ਵਿਅਕਤੀ ਨੂੰ ਬਹੁਤ ਜ਼ਰੂਰੀ ਹੋਣ 'ਤੇ ਹੀ ਘਰ ਤੋਂ ਬਾਹਰ ਜਾਣਾ ਚਾਹੀਦਾ ਹੈ। ਨਾਲ ਹੀ ਸੰਤੁਲਿਤ ਭੋਜਨ ਦਾ ਸੇਵਨ ਕਰੋ। ਸੀਤ ਲਹਿਰ ਤੋਂ ਬਚਣ ਲਈ ਤਿੰਨ ਲੇਅਰਾਂ ਵਿੱਚ ਗਰਮ ਕੱਪੜੇ ਪਾਓ। ਸਰੀਰ 'ਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਸਮੇਂ-ਸਮੇਂ 'ਤੇ ਕੋਸਾ ਪਾਣੀ ਪੀਂਦੇ ਰਹੋ। ਹਾਦਸਿਆਂ ਤੋਂ ਬਚਣ ਲਈ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।