ਚੰਡੀਗੜ੍ਹ: ਪੰਜਾਬ ਵਿੱਚ ਇਸ ਵਾਰ ਠੰਢ ਸਭ ਰਿਕਾਰਡ ਤੋੜ ਰਹੀ ਹੈ। ਮੌਸਮ ਵਿਭਾਗ ਦਾ ਦਾਅਵਾ ਹੈ ਕਿ ਠੰਢ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਤਿੰਨ ਡਿੱਗਰੀ ਤੱਕ ਹੇਠਾਂ ਪੁੱਜ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਸੂਰਜ ਨਾ ਨਿਕਲਣ ਕਾਰਨ ਦਿਨ ਦਾ ਤਾਪਮਾਨ ਵੀ 10 ਡਿਗਰੀ ਤੋਂ ਹੇਠਾਂ ਹੀ ਰਹਿ ਹਿਹਾ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਅੱਜ ਵੀ ਸਾਰੇ ਪੰਜਾਬ ਵਿੱਚ ਧੁੰਦ ਛਾਈ ਹੋਈ ਹੈ। ਅਗਲੇ ਦਿਨਾਂ ਵਿੱਚ ਠੰਢ ਹੋਰ ਜ਼ੋਰ ਫੜ ਸਕਦੀ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਸੁਰਿੰਦਰ ਪਾਲ ਮੁਤਾਬਕ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਫ਼ਰੀਦਕੋਟ ਤੇ ਬਠਿੰਡਾ ਵਿੱਚ ਦਹਾਕਾ ਪਹਿਲਾਂ ਇਸ ਤਰ੍ਹਾਂ ਠੰਢ ਪਈ ਸੀ। ਉਨ੍ਹਾਂ ਦੱਸਿਆ ਕਿ ਅਗਲੇ ਹਫ਼ਤੇ ਤੱਕ ਇਸੇ ਤਰ੍ਹਾਂ ਦਾ ਮੌਸਮ ਬਣਿਆ ਰਹਿਣ ਦੀ ਸੰਭਾਵਨਾ ਹੈ ਤੇ 31 ਦਸੰਬਰ ਨੂੰ ਪੰਜਾਬ ਵਿੱਚ ਕਈ ਥਾਈਂ ਮੀਂਹ ਵੀ ਪੈ ਸਕਦਾ ਹੈ। ਤਾਪਮਾਨ ਹੋਰ ਹੇਠਾਂ ਆਉਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 31 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ ਹੋਣ ਦੀ ਭਵਿੱਖਬਾਣੀ ਵੀ ਕੀਤੀ ਹੈ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਤਾਪਮਾਨ ਵਿੱਚ ਆਈ ਭਾਰੀ ਗਿਰਾਵਟ ਪਛੇਤੀ ਬੀਜੀ ਕਣਕ ਲਈ ਤਾਂ ਲਾਹੇਵੰਦ ਮੰਨੀ ਜਾ ਸਕਦੀ ਹੈ ਪਰ ਕਪਾਹ ਪੱਟੀ ਦੇ ਖਿੱਤੇ ਵਿੱਚ ਜਿੱਥੇ ਕਿਸਾਨਾਂ ਨੇ ਕਣਕ ਦੀ ਬੀਜਾਈ ਪੱਛੜ ਕੇ ਕੀਤੀ ਹੈ, ਉਥੇ ਕਣਕ ਦੀ ਫ਼ਸਲ ਨੂੰ ਜ਼ਿਆਦਾ ਠੰਢ ਨਾਲ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਬਜ਼ੀਆਂ ਲਈ ਵੀ ਜ਼ਿਆਦਾ ਠੰਢ ਨੁਕਸਾਨਦੇਹ ਹੈ।
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਵਿੱਚ ਦਿਨ ਦਾ ਤਾਪਮਾਨ ਅੱਠ ਤੋਂ ਨੌਂ ਡਿਗਰੀ ਵਿਚਾਲੇ ਹੈ। ਸ਼ਹਿਰ ਵਿੱਚ ਘੱਟੋ-ਘੱਟ ਤਾਮਪਾਨ ਪੰਜ ਡਿਗਰੀ ਰਿਹਾ। ਚੰਡੀਗੜ੍ਹ ਵਿੱਚ ਸਾਲ 2014 ਵਿੱਚ ਕਾਫ਼ੀ ਠੰਢ ਪਈ ਸੀ ਤੇ ਹੁਣ ਠੰਢ ਨੇ 2014 ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਪੰਜਾਬ ਦੇ ਕੁਝ ਸ਼ਹਿਰਾਂ ’ਚ ਰਿਕਾਰਡ ਕੀਤੇ ਤਾਪਮਾਨ ਮੁਤਾਬਕ ਫ਼ਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 4.3 ਡਿਗਰੀ, ਲੁਧਿਆਣਾ ’ਚ 5.2 ਡਿਗਰੀ, ਪਟਿਆਲਾ ’ਚ 5.8 ਡਿਗਰੀ ਤੇ ਅੰਮ੍ਰਿਤਸਰ ਵਿੱਚ 6.5 ਡਿਗਰੀ ਸੈਲਸੀਅਸ ਰਿਹਾ।
ਠੰਢ ਦਾ ਟੁੱਟਿਆ 10 ਸਾਲਾਂ ਦਾ ਰਿਕਾਰਡ, ਪੰਜਾਬ ਬਣਿਆ ਸ਼ਿਮਲਾ
ਏਬੀਪੀ ਸਾਂਝਾ
Updated at:
26 Dec 2019 12:32 PM (IST)
ਪੰਜਾਬ ਵਿੱਚ ਇਸ ਵਾਰ ਠੰਢ ਸਭ ਰਿਕਾਰਡ ਤੋੜ ਰਹੀ ਹੈ। ਮੌਸਮ ਵਿਭਾਗ ਦਾ ਦਾਅਵਾ ਹੈ ਕਿ ਠੰਢ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਤਿੰਨ ਡਿੱਗਰੀ ਤੱਕ ਹੇਠਾਂ ਪੁੱਜ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਸੂਰਜ ਨਾ ਨਿਕਲਣ ਕਾਰਨ ਦਿਨ ਦਾ ਤਾਪਮਾਨ ਵੀ 10 ਡਿਗਰੀ ਤੋਂ ਹੇਠਾਂ ਹੀ ਰਹਿ ਹਿਹਾ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਅੱਜ ਵੀ ਸਾਰੇ ਪੰਜਾਬ ਵਿੱਚ ਧੁੰਦ ਛਾਈ ਹੋਈ ਹੈ। ਅਗਲੇ ਦਿਨਾਂ ਵਿੱਚ ਠੰਢ ਹੋਰ ਜ਼ੋਰ ਫੜ ਸਕਦੀ ਹੈ।
- - - - - - - - - Advertisement - - - - - - - - -