Weather in Punjab-Haryana: ਪੰਜਾਬ-ਹਰਿਆਣਾ 'ਤੇ ਠੰਢ ਦਾ ਕਹਿਰ, ਜਾਣੋ ਸੂਬੇ ਦੇ ਕਿਹੜੇ ਜ਼ਿਲ੍ਹੇ ਰਹੇ ਸਭ ਤੋਂ ਠੰਢੇ
ਏਬੀਪੀ ਸਾਂਝਾ | 19 Dec 2020 05:17 PM (IST)
ਮੌਸਮ ਵਿਭਾਗ ਮੁਤਾਬਕ ਪੰਜਾਬ ਦਾ ਆਦਮਪੁਰ ਸਭ ਤੋਂ ਠੰਢਾ ਸਥਾਨ ਰਿਹਾ ਜਿਸਦਾ ਤਾਪਮਾਨ 1.9 ਡਿਗਰੀ ਸੈਲਸੀਅਸ ਰਿਹਾ। ਅੰਮ੍ਰਿਤਸਰ ਵਿੱਚ ਘੱਟੋ ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਅਤੇ ਹਲਵਾੜਾ 'ਚ 0.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਸ਼ਨੀਵਾਰ ਨੂੰ ਸ਼ੀਤ ਲਹਿਰ ਦੀ ਮਾਰ ਝੱਲ ਰਹੇ ਹਨ। ਇਸ ਦੇ ਨਾਲ ਹੀ ਆਦਮਪੁਰ ਵਿਚ ਪਾਰਾ ਘੱਟ ਕੇ 1.9 ਡਿਗਰੀ ਸੈਲਸੀਅਸ ਰਿਹਾ। ਇਹ ਜਾਣਕਾਰੀ ਮੌਸਮ ਵਿਭਾਗ ਨੇ ਦਿੱਤੀ। ਦੋਵਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ ਘੱਟ ਤਾਪਮਾਨ 4.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਘੱਟ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦਾ ਆਦਮਪੁਰ ਸਭ ਤੋਂ ਠੰਢਾ ਸਥਾਨ ਰਿਹਾ ਜਿਸਦਾ ਤਾਪਮਾਨ 1.9 ਡਿਗਰੀ ਸੈਲਸੀਅਸ ਰਿਹਾ। ਅੰਮ੍ਰਿਤਸਰ ਵਿੱਚ ਘੱਟੋ ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਅਤੇ ਹਲਵਾੜਾ 'ਚ 0.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੱਸ ਦਈਏ ਕਿ ਫਰੀਦਕੋਟ, ਪਠਾਨਕੋਟ, ਬਠਿੰਡਾ, ਲੁਧਿਆਣਾ, ਪਟਿਆਲਾ ਅਤੇ ਗੁਰਦਾਸਪੁਰ ਵਿੱਚ ਘੱਟੋ ਘੱਟ ਤਾਪਮਾਨ ਕ੍ਰਮਵਾਰ 1.0, 2.2, 2.6, 2.8, 4 ਅਤੇ 4.1 ਡਿਗਰੀ ਸੈਲਸੀਅਸ ਰਿਹਾ। ਇਸ ਦੇ ਨਾਲ ਹੀ ਗੁਆਂਢੀ ਸੂਬੇ ਹਰਿਆਣਾ ਵਿੱਚ ਅੰਬਾਲਾ ਦਾ ਘੱਟੋ ਘੱਟ ਤਾਪਮਾਨ 4.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਹਿਸਾਰ ਅਤੇ ਕਰਨਾਲ ਦਾ ਘੱਟੋ ਘੱਟ ਤਾਪਮਾਨ ਕ੍ਰਮਵਾਰ 2.8 ਅਤੇ 2.3 ਡਿਗਰੀ ਸੈਲਸੀਅਸ ਰਿਹਾ। ਨਾਰਨੌਲ, ਰੋਹਤਕ, ਭਿਵਾਨੀ ਅਤੇ ਸਿਰਸਾ ਵਿੱਚ ਘੱਟੋ ਘੱਟ ਤਾਪਮਾਨ ਕ੍ਰਮਵਾਰ 2.2, 3.8, 3.9 ਅਤੇ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਸਰਕਾਰ ਨੂੰ ਫੇਰ ਲਿਆ ਨਿਸ਼ਾਨੇ 'ਤੇ, ਕੇਜਰੀਵਾਲ 'ਤੇ ਵਰ੍ਹਦਿਆਂ ਲਾਏ ਇਹ ਇਲਜ਼ਾਮ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904