ਤਰਨ ਤਾਰਨ: ਅੱਜ ਸਵੇਰੇ ਆਈਟੀਆਈ ਕਾਲਜ ਭਗਵਾਨਪੁਰਾ ਦੀ ਬੱਸ ਤੇਜ਼ ਰਫਤਾਰ ਟਰਾਲੇ ਨਾਲ ਟਕਰਾ ਗਈ। ਹਾਦਸੇ ਵਿੱਚ ਬੱਸ ਚਾਲਕ ਜਰਨੈਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਹਸਪਤਾਲ ਲਿਜਾਂਦੇ ਹੋਏ ਰਸਤੇ ਵਿੱਚ ਉਸ ਨੇ ਦਮ ਤੋੜ ਦਿੱਤਾ। ਇਸ ਹਾਦਸੇ ਵਿੱਚ ਕਰੀਬ 10 ਵਿਦਿਆਰਥੀ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਰੋਡ ਭਿੱਖੀਵਿੰਡ ਨਜ਼ਦੀਕ ਕਾਲਜ ਬੱਸ ਟਰਾਲਾ ਨੰਬਰ ਪੀਬੀ ਨਾਲ ਟਕਰਾ ਗਈ। ਟਰਾਲਾ ਕਾਫੀ ਤੇਜ਼ ਰਫ਼ਤਾਰ ਨਾਲ ਆ ਰਿਹਾ ਸੀ। ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।