Punjab News: ਅਰਬਾਂ ਰੁਪਏ ਦੇ ਬਜਟ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਤੀ ਸੰਕਟ ਵਿੱਚੋਂ ਲੰਘ ਰਹੀ ਹੈ। ਫ਼ਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਟਾਫ਼ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ। ਹੁਣ ਇਹ ਸਟਾਫ਼ ਸੜਕਾਂ 'ਤੇ ਆ ਗਿਆ ਹੈ। ਕਾਲਜ ਵਿੱਚ ਪਹਿਲੀ ਅਪ੍ਰੈਲ ਤੋਂ ਹੜਤਾਲ ਚੱਲ ਰਹੀ ਹੈ।
ਕਾਲਜ ਦੇ ਸਹਾਇਕ ਪ੍ਰੋਫੈਸਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਟੀਚਿੰਗ ਅਤੇ ਨਾਨ-ਟੀਚਿੰਗ ਸਮੇਤ 150 ਤੋਂ ਵੱਧ ਮੁਲਾਜ਼ਮ ਹੜਤਾਲ ’ਤੇ ਹਨ। ਟੀਚਿੰਗ ਸਟਾਫ ਨੂੰ ਯੂਜੀਸੀ ਦੇ ਨਿਯਮਾਂ ਅਨੁਸਾਰ ਤਨਖਾਹ ਨਹੀਂ ਮਿਲਦੀ। ਨਾਨ-ਟੀਚਿੰਗ ਸਟਾਫ ਨੂੰ ਡੀਸੀ ਰੇਟ ਤੋਂ ਘੱਟ ਤਨਖਾਹਾਂ ਮਿਲ ਰਹੀਆਂ ਹਨ। ਕਈ ਲੋਕਾਂ ਨੂੰ 6000 ਰੁਪਏ ਤਨਖਾਹ ਦਿੱਤੀ ਜਾ ਰਹੀ ਹੈ ਅਤੇ ਹਲਫੀਆ ਬਿਆਨ ਵਿੱਚ ਡੀ.ਸੀ. ਰੇਟ ਦਿਖਾਇਆ ਜਾ ਰਿਹਾ ਹੈ।
ਤਨਖ਼ਾਹ ਦੇਣ ਦੀ ਥਾਂ ਇਮਾਰਤ ਉੱਤੇ ਲਾਏ ਪੈਸੇ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਾਲਜ ਇੱਕ ਮਹੀਨੇ ਦੀ ਤਨਖਾਹ ਵਜੋਂ ਕਰੀਬ 1 ਕਰੋੜ ਰੁਪਏ ਖ਼ਰਚ ਕਰਦਾ ਹੈ। ਪਿਛਲੇ 6 ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਹਨ। ਤਨਖ਼ਾਹ ਦੀ ਰਕਮ ਇਮਾਰਤ ਦੀ ਉਸਾਰੀ ਲਈ ਵਰਤੀ ਗਈ ਜੋ ਗ਼ਲਤ ਹੈ। ਉਨ੍ਹਾਂ ਨੂੰ ਸੜਕਾਂ 'ਤੇ ਆਉਣ ਲਈ ਮਜਬੂਰ ਹੋਣਾ ਪਿਆ।
ਓਧਰ ਦੂਜੇ ਪਾਸੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨਲ ਟਰੱਸਟ ਦੇ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ ਪ੍ਰਬੰਧਕੀ ਅਮਲੇ ਨਾਲ ਗੱਲਬਾਤ ਚੱਲ ਰਹੀ ਹੈ। ਇੱਕ-ਦੋ ਦਿਨਾਂ ਵਿੱਚ ਮੀਟਿੰਗ ਬੁਲਾ ਕੇ ਇਸ ਮਸਲੇ ਨੂੰ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ