ਕਰਨਲ ਬਾਠ ਦੀ ਪਤਨੀ ਨੇ CM ਮਾਨ ਨਾਲ ਕੀਤੀ ਮੁਲਾਕਾਤ, ਨਿਰਪੱਖ ਜਾਂਚ ਕਰਾਉਣ ਦਾ ਦਿੱਤਾ ਭਰੋਸਾ, ਜਾਣੋ ਪੂਰਾ ਮਾਮਲਾ
Punjab News: ਅੱਜ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਇਸ ਮੌਕੇ ਜਿੱਥੇ ਪਰਿਵਾਰ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਦੁਹਰਾਈ

Punjab News: ਅੱਜ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਇਸ ਮੌਕੇ ਜਿੱਥੇ ਪਰਿਵਾਰ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਦੁਹਰਾਈ, ਉਥੇ ਮੁੱਖ ਮੰਤਰੀ ਨੇ ਪਰਿਵਾਰ ਨੂੰ ਨਿਰਪੱਖ ਜਾਂਚ ਕਰਾਉਣ ਤੇ ਇਨਸਾਫ਼ ਦਿਵਾਉਣ ਦਾ ਯਕੀਨ ਦਿਵਾਇਆ ਹੈ।
ਜਾਣਕਾਰੀ ਮੁਤਾਬਕ ਮੁਲਾਕਾਤ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਕਾਫੀ ਸੰਤੁਸ਼ਟ ਨਜ਼ਰ ਆਈ। ਉਨ੍ਹਾਂ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਗੱਲ ਬੜੇ ਆਰਾਮ ਨਾਲ ਸੁਣੀ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਸ਼ਾਮ ਨੂੰ ਹੀ ਅਧਿਕਾਰੀਆਂ ਦੇ ਨਾਲ ਬੈਠਕ ਕਰਕੇ ਉਨ੍ਹਾਂ ਦੀਆਂ ਮੰਗਾਂ ‘ਤੇ ਚਰਚਾ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਬੈਠਕ ਵਿੱਚ ਅਧਿਕਾਰੀਆਂ ਤੋਂ ਮਾਮਲੇ ਨਾਲ ਸਬੰਧਤ ਰਿਪੋਰਟ ਮੰਗੀ ਜਾਵੇਗੀ। ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਕਿਹਾ 20 ਦਿਨਾਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਕਾਫੀ ਸੰਤੁਸ਼ਟੀ ਹੋਈ ਹੈ। ਉੱਥੇ ਸੀਐਮ ਮਾਨ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿੱਚ ਰੁੱਝੇ ਹੋਣ ਕਰਕੇ ਮਿਲਣ ਵਿੱਚ ਦੇਰੀ ਹੋਈ ਤੇ ਕਿਹਾ ਪੰਜਾਬ ਵਿੱਚ ਅਜਿਹਾ ਮਾਹੌਲ ਬਰਦਾਸ਼ ਨਹੀਂ ਕੀਤਾ ਜਾਵੇਗਾ।
ਇਹ ਮੁਲਾਕਾਤ ਮੁੱਖ ਮੰਤਰੀ ਦੀ ਇਥੇ ਸਥਿਤ ਸਰਕਾਰੀ ਰਿਹਾਇਸ਼ ਵਿਚ ਹੋਈ। ਇਸ ਸਬੰਧ ਵਿਚ ਪਟਿਆਲਾ ਤੋਂ ਚੰਡੀਗੜ੍ਹ ਪੁੱਜਣ ਵਾਲਿਆਂ ਵਿਚ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ, ਉਹਨਾਂ ਦੇ ਪਰਿਵਾਰਿਕ ਮੈਂਬਰ ਅਤੇ ਉਨ੍ਹਾਂ ਦੇ ਹਮਾਇਤੀ ਸ਼ਾਮਲ ਸਨ।
ਜ਼ਿਕਰਯੋਗ ਹੈ ਕਿ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਪੁਲਿਸ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੁੱਟਮਾਰ ਕੀਤੀ ਗਈ ਸੀ, ਜਿਸ ਮਾਮਲੇ ਵਿੱਚ ਉਨ੍ਹਾਂ ਦਾ ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ, ਜਿਸ ਮਾਮਲੇ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਨਸਾਫ ਦੀ ਮੰਗ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















