ਪੜਚੋਲ ਕਰੋ

ਕਾਮੇਡੀਅਨ ਭਾਰਤੀ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਸ਼੍ਰੋਮਣੀ ਕਮੇਟੀ ਨੇ ਕਾਨੂੰਨੀ ਕਾਰਵਾਈ ਲਈ ਕੀਤੀ ਸ਼ਿਕਾਇਤ

ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੂੰ ਭਾਰਤੀ ਸਿੰਘ ਖਿਲਾਫ ਲਿਖਤੀ ਸ਼ਿਕਾਇਤ ਕਰਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਗਗਨਦੀਪ ਸ਼ਰਮਾ

ਅੰਮ੍ਰਿਤਸਰ: ਦਾੜ੍ਹੀ ਮੁੱਛ ਨੂੰ ਲੈ ਕੇ ਦਿੱਤੇ ਆਪਣੇ ਬਿਆਨ ਲਈ ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੂੰ ਭਾਰਤੀ ਸਿੰਘ ਖਿਲਾਫ ਲਿਖਤੀ ਸ਼ਿਕਾਇਤ ਕਰਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।ਜਿਸ 'ਤੇ ਪੁਲਿਸ ਨੇ ਜਾਂਚ  ਸ਼ੁਰੂ ਕਰਕੇ ਕਾਨੂੰਨੀ ਰਾਏ ਲੈਣ ਦੀ ਪ੍ਰਕਿਰਿਆ ਵਿੱਢ ਦਿੱਤੀ ਹੈ।
 
ਇਤਰਾਜਯੋਗ ਸ਼ਬਦਾਵਲੀ ਵਰਤੇ ਜਾਣ ਦੀ ਬਕਾਇਦਾ ਸੀਡੀ ਨੱਥੀ ਕਰਕੇ ਪੁਲਿਸ ਨੂੰ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।ਪੱਤਰ ਮੁਤਾਬਿਕ, ਭਾਰਤੀ ਸਿੰਘ ਦੀ ਟਿੱਪਣੀ ਸਿੱਖ ਧਰਮ ਨੂੰ ਨੀਵਾਂ ਦਿਖਾਉਣ ਤਹਿਤ ਕੀਤੀ ਇਕ ਡੂੰਘੀ ਸਾਜਿਸ਼ ਹੈ।ਭਾਰਤੀ ਸਿੰਘ ਦੀ ਟਿੱਪਣੀ ਨਾਲ ਸਿੱਖ ਹਿਰਦਿਆਂ ਨੂੰ ਢਾਹ ਲੱਗੀ ਹੈ। 

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਸੰਪਰਕ ਕਰਨ 'ਤੇ ਕਿਹਾ ਕਿ ਐਸਜੀਪੀਸੀ ਵੱਲੋਂ ਸ਼ਿਕਾਇਤ ਮਿਲ ਹੈ। ਇਸ 'ਤੇ ਕਾਨੂੰਨ ਮੁਤਾਬਕ ਵਿਚਾਰ ਤੇ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਜਾਂਚ ਮਗਰੋਂ ਬਣਦੀ ਕਾਰਵਾਈ ਕਰੇਗੀ।

ਕਾਮੇਡੀਅਨ ਭਾਰਤੀ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਸ਼੍ਰੋਮਣੀ ਕਮੇਟੀ ਨੇ ਕਾਨੂੰਨੀ ਕਾਰਵਾਈ ਲਈ ਕੀਤੀ ਸ਼ਿਕਾਇਤ

ਦਰਅਸਲ ਹਾਲ ਹੀ ਵਿੱਚ ਭਾਰਤੀ ਸਿੰਘ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਦਾੜ੍ਹੀ ਮੁੱਛਾਂ ਨੂੰ ਲੈ ਕੇ ਕਾਮੇਡੀ ਕਰਦੀ ਨਜ਼ਰ ਆ ਰਹੀ ਸੀ। ਇੱਕ ਟੀਵੀ ਸ਼ੋਅ ਵਿੱਚ ਭਾਰਤੀ ਸਿੰਘ ਇਹ ਕਹਿੰਦੇ ਹੋਏ ਨਜ਼ਰ ਆ ਰਹੀ ਹੈ, ਮੁੱਛ ਕਿਉਂ ਨਹੀਂ ਚਾਹੀਦੀ ? ਦਾੜ੍ਹੀ ਮੁੱਛਾਂ ਦੇ ਬਹੁਤ ਫਾਇਦੇ ਹੁੰਦੇ ਹਨ। ਦੁੱਧ ਪੀਓ ਤੇ ਦਾੜ੍ਹੀ ਨੂੰ ਮੂੰਹ ਵਿੱਚ ਪਾਓ, ਸੇਵੀਆਂ ਕਾ ਟੈਸਟ ਆਉਂਦਾ ਹੈ। ਮੇਰੇ ਕਈ ਦੋਸਤਾਂ ਦੇ ਵਿਆਹ ਹੋਏ ਹਨ ਜਿਨ੍ਹਾਂ ਦੇ ਪਤੀਆਂ ਦੀਆਂ ਐਨੀਆਂ ਐਨੀਆਂ ਦਾੜ੍ਹੀਆਂ ਹਨ। ਉਹ ਸਾਰਾ ਦਿਨ ਦਾੜ੍ਹੀ ਵਿੱਚੋਂ ਜੂਆਂ ਕੱਢਦੀਆਂ ਰਹਿੰਦੀਆਂ ਹਨ।

ਭਾਰਤੀ ਦੇ ਇਸ ਬਿਆਨ 'ਤੇ ਬਵਾਲ ਮਚ ਗਿਆ ਹੈ। ਟਵਿਟਰ 'ਤੇ ਉਨ੍ਹਾਂ ਦੀ ਕਾਫੀ ਆਲੋਚਨਾ ਹੋ ਰਹੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਭਾਰਤੀ ਸਿੰਘ ਖਿਲਾਫ ਪੁਲਸ ਸ਼ਿਕਾਇਤ ਦਰਜ ਕਰਵਾਉਣ ਦੀ ਗੱਲ ਕਹੀ ਹੈ। ਮਾਮਲਾ ਵਧਦਾ ਦੇਖ ਭਾਰਤੀ ਸਿੰਘ ਨੇ ਬਿਆਨ ਜਾਰੀ ਕਰਕੇ ਆਪਣੇ ਪਾਸਿਓਂ ਪੂਰੀ ਤਸਵੀਰ ਸਾਫ ਕਰ ਦਿੱਤੀ ਹੈ ਤੇ ਆਪਣਾ ਸਪੱਸ਼ਟੀਕਰਨ ਦਿੰਦੇ ਹੋਏ ਮੁਆਫੀ ਵੀ ਮੰਗ ਲਈ ਹੈ।

ਕਾਮੇਡੀਅਨ ਭਾਰਤੀ ਸਿੰਘ ਨੇ ਮੁਆਫੀ ਮੰਗ ਲਈ ਹੈ। ਸੋਮਵਾਰ ਨੂੰ ਇੰਸਟਾਗ੍ਰਾਮ 'ਤੇ ਉਸ ਨੇ ਇੱਕ ਵੀਡੀਓ ਜਾਰੀ ਕੀਤਾ ਤੇ ਕਿਹਾ ਕਿ ਉਹ ਸਿਰਫ ਕਾਮੇਡੀ ਕਰ ਰਹੀ ਸੀ। ਭਾਰਤੀ ਨੇ ਕਿਹਾ ਕਿ ਮੈਂ ਲੋਕਾਂ ਨੂੰ ਖੁਸ਼ ਕਰਨ ਲਈ ਕਾਮੇਡੀ ਕਰਦੀ ਹਾਂ, ਕਿਸੇ ਦਾ ਦਿਲ ਦੁਖਾਉਣ ਲਈ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਮੇਰੀਆਂ ਗੱਲਾਂ ਨਾਲ ਕਿਸੇ ਦਾ ਦਿਲ ਦੁਖਿਆ ਹੋਵੇ ਤਾਂ ਮੈਨੂੰ ਆਪਣੀ ਭੈਣ ਸਮਝ ਕੇ ਮੁਆਫ਼ ਕਰ ਦੇਣਾ।

View this post on Instagram
 
A post shared by Bharti Singh (@bharti.laughterqueen)

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget