ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਦੇ ਹਾਈ ਸਕੂਲ ਅਤੇ ਕਾਲਜਾਂ ਵਿੱਚ ਪੜ੍ਹਦੀਆਂ ਲੜਕੀਆਂ ਨੂੰ ਮੁਫਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਸਮੇਤ ਕਈ ਭਲਾਈ ਸਕੀਮਾਂ ਦਾ ਐਲਾਨ ਕੀਤਾ। ਇੱਕ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਜਨਵਰੀ ਦਾ ਮਹੀਨਾ ਕੁੜੀਆਂ ਨੂੰ ਸਮਰਪਿਤ ਕੀਤਾ ਅਤੇ ਨੌਜਵਾਨਾਂ ਵਿਚ 2500 ਸਪੋਰਟਸ ਕਿੱਟਸ ਵੰਡਣ ਦਾ ਰਾਹ ਪੱਧਰਾ ਕੀਤਾ। ਉਨ੍ਹਾਂ ਨੇ ਝੁੱਗੀ ਝੌਂਪੜੀ ਵਾਲਿਆਂ ਨੂੰ ਜਾਇਦਾਦ ਦੇ ਅਧਿਕਾਰ ਦੇਣ ਲਈ ਇੱਕ ਪ੍ਰੋਗਰਾਮ ਵੀ ਸ਼ੁਰੂ ਕੀਤਾ ਅਤੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਲਈ "ਈ-ਫਾਈਲਿੰਗ" ਪੋਰਟਲ ਤੋਂ ਇਲਾਵਾ 75 ਕਰੋੜ ਰੁਪਏ ਤੋਂ ਵੱਧ ਦੇ ਸਮਾਰਟ ਮੀਟਰਿੰਗ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
"ਧੀਆਂ ਦੀ ਲੋਹੜੀ" ਸਕੀਮ ਦੀ ਸ਼ੁਰੂਆਤ
ਮੁੱਖ ਮੰਤਰੀ ਨੇ “ਧੀਆਂ ਦੀ ਲੋਹੜੀ” ਸਕੀਮ ਦਾ ਉਦਘਾਟਨ ਕਰਦਿਆਂ ਮਾਂਵਾਂ ਨਾਲ ਪੰਜ ਲੜਕੀਆਂ ਨੂੰ 5,100 ਰੁਪਏ ਸ਼ਗੁਨ ਅਤੇ ਹਰੇਕ ਨੂੰ ਇੱਕ ਬੇਬੀ ਕਿੱਟ ਦਿੱਤੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਵੱਲੋਂ ਲਿਖੇ ਅਤੇ ਹਸਤਾਖਰ ਕੀਤੇ ਗਏ ਵਧਾਈ ਪੱਤਰ ਇਸ ਸਾਲ ਆਪਣੀ ਪਹਿਲੀ ਲੋਹੜੀ ਮਨਾਉਣ ਵਾਲੀਆਂ ਡੇਢ ਲੱਖ ਤੋਂ ਵੱਧ ਲੜਕੀਆਂ ਦੇ ਮਾਪਿਆਂ ਨੂੰ ਸੌਂਪੇ ਜਾਣਗੇ।
ਹਾਈ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਮਫਟ ਸੈਨੇਟਰੀ ਪੈਡ ਦਿੱਤੇ ਜਾਣਗੇ
ਮੁੱਖ ਮੰਤਰੀ ਨੇ ਹਾਈ ਸਕੂਲ ਅਤੇ ਕਾਲਜਾਂ ਦੀਆਂ ਸਾਰੀਆਂ ਲੜਕੀਆਂ ਖਾਸ ਕਰਕੇ ਸੂਬੇ ਦੇ ਪੇਂਡੂ ਖੇਤਰਾਂ ਦੀਆਂ ਝੁੱਗੀਆਂ ਵਿਚ ਰਹਿਣ ਵਾਲੀਆਂ ਲੜਕੀਆਂ ਨੂੰ ਮੁਫਤ ਸੈਨੇਟਰੀ ਪੈਡ ਦੇਣ ਦਾ ਐਲਾਨ ਕੀਤਾ। “ਬਸੇਰਾ” ਪ੍ਰੋਗਰਾਮ ਦੀ ਸ਼ੁਰੂਆਤ ਦੇ ਪਹਿਲੇ ਪੜਾਅ ਵਿੱਚ 2,816 ਵਸਨੀਕਾਂ ਨੂੰ ਪਟਿਆਲਾ, ਬਠਿੰਡਾ, ਫਾਜ਼ਿਲਕਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ 10 ਝੁੱਗੀਆਂ ਵਿੱਚ ਮਾਲਕੀਅਤ ਮਿਲੇਗੀ। ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਜਿਸ ਵਿੱਚ ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਝੁੱਗੀਆਂ ਵਿੱਚ ਸੜਕਾਂ ਸ਼ਾਮਲ ਹਨ।
'ਸਮਾਰਟ ਮੀਟਰਿੰਗ ਪ੍ਰੋਜੈਕਟ' ਲਾਂਚ
ਮੁੱਖ ਮੰਤਰੀ ਨੇ 75.64 ਕਰੋੜ ਰੁਪਏ ਦੇ ਸਮਾਰਟ ਮੀਟਰਿੰਗ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਯੋਜਨਾ ਡੇਟਾ ਨੂੰ ਆਟੋਮੈਟਿਕ ਅਪਲੋਡ ਕਰਨ ਨਾਲ ਮੈਨੂਅਲ ਰੀਡਿੰਗ ਵਿੱਚ ਮਨੁੱਖੀ ਗਲਤੀ ਨੂੰ ਘਟਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਜਨਵਰੀ 2021 ਤੋਂ ਦਸੰਬਰ 2021 ਤੱਕ ਸੂਬੇ ਭਰ ਵਿੱਚ 96,000 ਮੀਟਰ ਲਗਾਏ ਜਾਣਗੇ, ਜੋ ਬਿਜਲੀ ਦੀ ਚੋਰੀ ਨੂੰ ਰੋਕਣ / ਬਿਜਲੀ ਚੋਰੀ ਰੋਕਣ ਅਤੇ ਗੁਣਵੱਤਾ ਵਿੱਚ ਸੁਧਾਰ ਲਿਆਉਣ ਵਿੱਚ ਮਦਦ ਕਰਨਗੇ।
ਇਹ ਵੀ ਪੜ੍ਹੋ: Farmers Meeting with Minister: ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਠਵੇ ਦੌਰ ਦੀ ਬੈਠਕ, ਕੀ ਨਿਕਲੇਗਾ ਕੋਈ ਹੱਲ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਸਕੂਲੀ ਵਿਦਿਆਰਥਣਾਂ ਨੂੰ 'ਮੁਫਤ ਸੈਨੇਟਰੀ ਪੈਡ' ਯੋਜਨਾ ਸਮੇਤ ਕਈ ਸਕੀਮਾਂ ਦਾ ਕੀਤਾ ਐਲਾਨ
ਏਬੀਪੀ ਸਾਂਝਾ
Updated at:
08 Jan 2021 09:06 AM (IST)
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਦੇ ਹਾਈ ਸਕੂਲ ਅਤੇ ਕਾਲਜਾਂ ਵਿੱਚ ਪੜ੍ਹਦੀਆਂ ਲੜਕੀਆਂ ਲਈ ਮੁਫਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਦੇ ਨਾਲ ਕਈ ਭਲਾਈ ਸਕੀਮਾਂ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ ਪਾਣੀ, ਸਟਰੀਟ ਲਾਈਟਾਂ ਅਤੇ ਸੜਕਾਂ ਸਣੇ ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਯਕੀਨੀ ਬਣਾਉਣਾ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -