ਪੜਚੋਲ ਕਰੋ

ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ: ਬਲਜੀਤ ਕੌਰ

ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ’ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਸਬੰਧੀ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਮਹਿਲਾਵਾਂ ਦੇ ਆਰਥਿਕ ਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਸਬੰਧੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਹਰ ਸੰਭਵ ਕਦਮ ਚੁੱਕੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਉਦੇਸ਼ ਤਹਿਤ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ’ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਸਬੰਧੀ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਚੱਲ ਰਹੀਆਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਇਸ ਨਾਲ ਸਬੰਧਤ ਪ੍ਰਕਿਰਿਆਵਾਂ ਅਤੇ ਪ੍ਰਣਾਲੀਆਂ ਬਾਰੇ ਵਿਸਥਾਰ ‘ਚ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਵਰਕਸ਼ਾਪ ਵਿੱਚ ਵੱਖ-ਵੱਖ ਖੇਤਰਾਂ ਦੇ ਲਗਭਗ 35 ਨੁਮਾਇੰਦਿਆਂ ਵੱਲੋਂ ਭਾਗ ਲਿਆ ਗਿਆ, ਜਿਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਵਿਭਾਗ, ਸਿੱਖਿਆ ਵਿਭਾਗ, ਕਿਰਤ ਵਿਭਾਗ, ਸਮਾਜਿਕ ਨਿਆਂ ਵਿਭਾਗ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਯੂਨੀਵਰਸਿਟੀਆਂ ਦੇ ਖੋਜ  ਵਿਦਵਾਨਾਂ, ਕਾਨੂੰਨੀ ਮਾਹਿਰਾਂ, ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ, ਜ਼ਿਲ੍ਹੇ ਤੇ ਬਲਾਕ ਪੱਧਰ ਦੇ ਅਧਿਕਾਰੀਆਂ ਅਤੇ ਹੋਰ ਖੇਤਰਾਂ ਦੇ ਮਾਹਿਰਾਂ ਨੇ ਸ਼ਮੂਲੀਅਤ ਕੀਤੀ।

Punjab News: ਗੰਨਾ ਕਾਸ਼ਤਕਾਰਾਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਵਲੋਂ ਗੰਨੇ ਦਾ ਭਾਅ 380 ਰੁਪਏ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ

ਇਸ ਵਰਕਸ਼ਾਪ ਦੌਰਾਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਸਕੱਤਰ ਵਿੰਮੀ ਭੁੱਲਰ, ਵਧੀਕ ਡਾਇਰੈਕਟਰ ਲਿੱਲੀ ਚੌਧਰੀ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget