ਪੜਚੋਲ ਕਰੋ

Sangrur News: ਸੀਐਮ ਮਾਨ ਦੇ ਸ਼ਹਿਰ 'ਚ ਗੁੰਡਾਗਰਦੀ! ਪ੍ਰੈਕਟਿਸ ਲਈ ਜਾ ਰਹੇ ਕਾਮਨਵੈਲਥ ਖੇਡਾਂ 'ਚ ਕਾਂਸੀ ਦਾ ਤਗਮਾ ਜੇਤੂ ਮੁੱਕੇਬਾਜ਼ ਦੀ ਸ਼ਰੇਆਮ 'ਵੱਢ-ਟੁੱਕ'

CM ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਵਿੱਚ ਗੁੰਡਾਗਰਦੀ ਦੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਕਾਮਨਵੈਲਥ ਖੇਡਾਂ ਵਿੱਚ ਕਾਂਸੀ ਦਾ ਤਗਮਾ ਜੇਤੂ ਮੁੱਕੇਬਾਜ਼ ਅਮਨਦੀਪ ਸਿੰਘ ’ਤੇ ਕਾਰ ਸਵਾਰ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

Sangrur News: ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਵਿੱਚ ਗੁੰਡਾਗਰਦੀ ਦੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਕਾਮਨਵੈਲਥ ਖੇਡਾਂ ਵਿੱਚ ਕਾਂਸੀ ਦਾ ਤਗਮਾ ਜੇਤੂ ਮੁੱਕੇਬਾਜ਼ ਅਮਨਦੀਪ ਸਿੰਘ ’ਤੇ ਕਾਰ ਸਵਾਰ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਹਾਲਤ ਵਿੱਚ ਅਮਨਦੀਪ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਇਸ ਵੇਲੇ ਅਮਨਦੀਪ ਸਿੰਘ ਦੀ ਹਾਲਤ ਠੀਕ ਹੈ। 


ਹਾਸਲ ਜਾਣਕਾਰੀ ਮੁਤਾਬਕ ਇਹ ਹਮਲਾ ਆਪਸੀ ਰੰਜਿਸ਼ ਕਰਕੇ ਹੋਇਆ ਹੈ। ਉਧਰ, ਅਮਨਦੀਪ ਦੇ ਬਿਆਨਾਂ ’ਤੇ ਸੰਗਰੂਰ ਪੁਲਿਸ ਨੇ ਛੇ ਜਣਿਆਂ ਖ਼ਿਲਾਫ਼ ਇਰਾਦਾ ਕਤਲ ਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਸਿਟੀ ਇੰਚਾਰਜ ਮਾਲਵਿੰਦਰ ਸਿੰਘ ਨੇ ਦੱਸਿਆ ਕਿ ਹਰਦਿੱਤਪੁਰੀ, ਗੁਰਦਿੱਤਪੁਰੀ, ਕ੍ਰਿਸ਼ਨਪੁਰੀ ਤੇ ਮਨੀ ਵਾਸੀਆਨ ਹਰੀਪੁਰਾ ਬਸਤੀ ਸੰਗਰੂਰ ਤੇ ਦੋ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। 

ਥਾਣਾ ਸਿਟੀ ਪੁਲਿਸ ਮੁਤਾਬਕ ਮੁੱਕੇਬਾਜ਼ ਅਮਨਦੀਪ ਸਿੰਘ ਵਾਸੀ ਸ਼ਿਵਮ ਕਲੋਨੀ ਸੰਗਰੂਰ ਨੇ ਬਿਆਨ ਦਰਜ ਕਰਵਾਇਆ ਹੈ ਕਿ ਉਹ ਸਕੂਟੀ ’ਤੇ ਸਟੇਡੀਅਮ ’ਚ ਅਭਿਆਸ ਕਰਨ ਜਾ ਰਿਹਾ ਸੀ ਤਾਂ ਜਦੋਂ ਉਹ ਸੀਐਲ ਟਾਵਰ ਸਾਹਮਣੇ ਹਨੀ ਸੈਲੂਨ ਨੇੜੇ ਪੁੱਜਿਆ ਤਾਂ ਇੱਕ ਕਾਰ ’ਚ ਸਵਾਰ ਮਨੀ, ਹਰਦਿੱਤਪੁਰੀ, ਗੁਰਦਿੱਤਪੁਰੀ ਤੇ ਦੋ ਹੋਰ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਲੋਹੇ ਦੀਆਂ ਰਾਡਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਲੋਕਾਂ ਦਾ ਇਕੱਠ ਹੋਣ ਕਾਰਨ ਹਮਲਾਵਰ ਗੱਡੀ ’ਚ ਫਰਾਰ ਹੋ ਗਏ। 

ਪੀੜਤ ਖਿਡਾਰੀ ਨੇ ਦੱਸਿਆ ਕਿ ਉਸ ’ਤੇ ਇਹ ਹਮਲਾ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਉਹ ਬਾਕਸਿੰਗ ਰਿੰਗ ਵਿਚ ਪ੍ਰੈਕਟਿਸ ਕਰਨ ਆਉਂਦੇ ਬੱਚਿਆਂ ਨੂੰ ਮੁਫ਼ਤ ਵਿੱਚ ਟ੍ਰੇਨਿੰਗ ਦਿੰਦਾ ਸੀ ਤੇ ਗੁਰਦਿੱਤਪੁਰੀ ਵੀ ਬਾਕਸਿੰਗ ਕੋਚ ਰਿਹਾ ਹੈ। ਉਸ ਨੇ ਦੱਸਿਆ ਕਿ ਬੱਚੇ ਉਸ ਕੋਲੋਂ ਸਿਖਲਾਈ ਲੈਣਾ ਪਸੰਦ ਕਰਦੇ ਸੀ, ਜਿਸ ਕਰਕੇ ਗੁਰਦਿੱਤਪੁਰੀ ਉਸ ਨਾਲ ਰੰਜਿਸ਼ ਰੱਖਣ ਲੱਗ ਪਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget