ਪੜਚੋਲ ਕਰੋ

ਕਿਸਾਨ ਅੰਦੋਲਨ ਬਾਰੇ ਬੀਬੀ ਜਗੀਰ ਕੌਰ ਦੇ ਬਿਆਨ 'ਤੇ ਹੰਗਾਮਾ, ਅੱਜ ਦੱਸੀ ਸਾਰੀ ਅਸਲੀਅਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਤੇ ਉੱਥੇ ਪੁੱਜੀਆਂ ਸੰਗਤਾਂ ਦਾ ਸਤਿਕਾਰ ਕਰਦੇ ਹਨ, ਜਦਕਿ ਬੀਤੇ ਦਿਨੀਂ ਇੱਕ ਅਖ਼ਬਾਰ ਵਿੱਚ ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਤੇ ਉੱਥੇ ਪੁੱਜੀਆਂ ਸੰਗਤਾਂ ਦਾ ਸਤਿਕਾਰ ਕਰਦੇ ਹਨ, ਜਦਕਿ ਬੀਤੇ ਦਿਨੀਂ ਇੱਕ ਅਖ਼ਬਾਰ ਵਿੱਚ ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਕੱਲ੍ਹ ਦਿੱਲੀ ਵਿਖੇ ਕਿਸਾਨ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਮੇਰੇ ਜਿਸ ਬਿਆਨ ਬਾਰੇ ਪ੍ਰਤੀਕਰਮ ਦਿੱਤਾ ਗਿਆ ਹੈ, ਅਸਲ ਵਿੱਚ ਮੈਂ ਅਜਿਹਾ ਕੁਝ ਆਖਿਆ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੁਝ ਪੱਤਰਕਾਰਾਂ ਨੇ ਮੈਨੂੰ ਇਹ ਸਵਾਲ ਕੀਤਾ ਸੀ ਕਿ ਤੁਸੀਂ ਦਿੱਲੀ ਧਰਨੇ ਵਿੱਚ ਕਦੋਂ ਸ਼ਾਮਲ ਹੋਵੇਗੇ, ਜਿਸ ’ਤੇ ਮੈਂ ਜਵਾਬ ਦਿੱਤਾ ਸੀ ਕਿ ਦਿੱਲੀ ਵਿਖੇ ਬੈਠੇ ਕਿਸਾਨ ਤੇ ਸੰਗਤਾਂ ਸਾਡੇ ਵਿੱਚੋਂ ਹੀ ਹਨ। ਅਸੀਂ ਨਹੀਂ ਚਾਹੁੰਦੇ ਕਿ ਕਿਸਾਨ ਸੰਘਰਸ਼ ਨੂੰ ਰਾਜਸੀ ਰੰਗ ਮਿਲੇ, ਇਸ ਲਈ ਅਸੀਂ ਕਿਸਾਨਾਂ ਦੇ ਪਿੱਛੇ ਚੱਲ ਰਹੇ ਹਾਂ। ਧਰਨੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਜੋ ਵੀ ਸਾਨੂੰ ਕਹਿਣਗੇ ਅਸੀਂ ਹਰ ਤਰ੍ਹਾਂ ਦੀ ਸੇਵਾ ਲਈ ਤਿਆਰ ਹਾਂ। ਅਸੀਂ ਖੁਦ ਕਿਸਾਨੀ ਨਾਲ ਸਬੰਧਤ ਹਾਂ ਅਤੇ ਕਿਸਾਨਾਂ ਦਾ ਦਰਦ ਸਮਝਦੇ ਹਾਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮੇਰੇ ਇਸ ਬਿਆਨ ਨੂੰ ਇੱਕ ਅਖ਼ਬਾਰ ਵੱਲੋਂ ਗਲਤ ਰੰਗਤ ਦਿੱਤੀ ਗਈ ਹੈ ਜੋ ਸੱਚਾਈ ਹੈ, ਉਹ ਉਸ ਅਖ਼ਬਾਰ ਦੇ ਵੈੱਬ ਚੈਨਲ ’ਤੇ ਵੀਡੀਓ ਦੇ ਰੂਪ ਵਿੱਚ ਉਪਲੱਬਧ ਹੈ। ਮੈਂ ਕਿਤੇ ਵੀ ਇਹ ਨਹੀਂ ਕਿਹਾ ਕਿ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨ ਸਾਡੇ ਬਿਠਾਏ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਸਾਡਾ ਸਭ ਦਾ ਸਾਂਝਾ ਸੰਘਰਸ਼ ਹੈ ਤੇ ਸਮੁੱਚੇ ਦੇਸ਼ ਵਾਸੀ ਇਸ ਦਾ ਹਿੱਸਾ ਹਨ। ਅਸੀਂ ਸ਼੍ਰੋਮਣੀ ਕਮੇਟੀ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸੇਵਾ ਵਿਚ ਹਾਜ਼ਰ ਹਾਂ ਅਤੇ ਚੱਲ ਰਹੀਆਂ ਸੇਵਾਵਾਂ ਤੋਂ ਇਲਾਵਾ ਜੇਕਰ ਹੋਰ ਵੀ ਲੋੜ ਪਈ ਤਾਂ ਅਸੀਂ ਆਪਣਾ ਫ਼ਰਜ਼ ਨਿਭਾਉਣ ਤੋਂ ਪਿੱਛੇ ਨਹੀਂ ਹਟਾਂਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਨੂੰ ਨਿੱਜੀ ਤੌਰ ’ਤੇ ਮੇਰੇ ਬਿਆਨ ਨੂੰ ਗਲਤ ਤਰ੍ਹਾਂ ਪੇਸ਼ ਕੀਤੇ ਜਾਣ ਦਾ ਦੁੱਖ ਹੋਇਆ ਹੈ। ਮੈਨੂੰ ਇਸ ਗੱਲ ਦਾ ਵੀ ਅਫ਼ਸੋਸ ਹੈ ਕਿ ਅਖ਼ਬਾਰ ਦੇ ਉਸ ਬਿਆਨ ਨੂੰ ਲੈ ਕੇ ਕਿਸਾਨ ਆਗੂਆਂ ਦੇ ਮਨਾਂ ਨੂੰ ਵੀ ਠੇਸ ਪੁੱਜੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਂ ਕਿਸਾਨ ਆਗੂਆਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਤਿਕਾਰ ਕਰਦੀ ਹਾਂ ਤੇ ਕਰਦੀ ਰਹਾਂਗੀ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget