ਖਰਾਬ ਹੋਈ ਫਸਲ ਦਾ ਮੁਆਵਜ਼ਾ ਅੱਜ ਤੋਂ ਮਿਲਣਾ ਸ਼ੁਰੂ, CM ਮਾਨ ਨੇ ਕੀਤਾ ਟਵੀਟ, ਫਸਲ ਖੇਤਾਂ 'ਚ ਪਰ ਪੈਸਾ ਖਾਤੇ 'ਚ…
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਦੇ ਖੇਤੀ ਸੈਕਟਰ ਲਈ ਬਹੁਤ ਇਤਿਹਾਸਕ ਦਿਨ ਹੈ। ਬਰਸਾਤ ਅਤੇ ਗੜੇਮਾਰੀ ਨਾਲ ਖਰਾਬ ਹੋਈ ਫਸਲ ਦਾ ਮੁਆਵਜ਼ਾ 20 ਦਿਨਾਂ ਦੇ ਅੰਦਰ ਅੱਜ ਤੋਂ ਮਿਲਣਾ ਸ਼ੁਰੂ ਹੋ ਗਿਆ ਹੈ। ਅੱਜ ਅਬੋਹਰ ਵਿੱਚ ਸੀਐਮ ਭਗਵੰਤ ਮਾਨ...
ਰਜਨੀਸ਼ ਕੌਰ ਰੰਧਾਵਾ ਦੀ ਰਿਪੋਰਟ
Punjab News : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅੱਜ ਪੰਜਾਬ ਦੇ ਖੇਤੀ ਸੈਕਟਰ ਲਈ ਬਹੁਤ ਇਤਿਹਾਸਕ ਦਿਨ ਹੈ। ਬਾਰਸ਼ ਤੇ ਗੜੇਮਾਰੀ ਨਾਲ ਖਰਾਬ ਹੋਈ ਫਸਲ ਦਾ ਮੁਆਵਜ਼ਾ 20 ਦਿਨਾਂ ਦੇ ਅੰਦਰ ਅੱਜ ਤੋਂ ਮਿਲਣਾ ਸ਼ੁਰੂ ਹੋ ਗਿਆ ਹੈ। ਅੱਜ ਅਬੋਹਰ ਵਿੱਚ ਸੀਐਮ ਭਗਵੰਤ ਮਾਨ ਖੁਦ ਨੁਕਸਾਨ ਦੀ ਰਕਮ ਜਾਰੀ ਕਰਨਗੇ। ਸੀਐਮ ਭਗਵੰਤ ਮਾਨ ਨੇ ਇਹ ਜਾਣਕਾਰੀ ਟਵੀਟ ਕਰ ਕੇ ਦਿੱਤੀ ਹੈ। ਉਨ੍ਹਾਂ ਕਿਹਾ ਖਰਾਬ ਫਸਲ ਅਜੇ ਖੇਤ ਵਿਚ ਡਿੱਗੀ ਪਈ ਹੈ ਪਰ ਖ਼ਰਾਬੇ ਦਾ ਪੈਸਾ ਖਾਤੇ ਵਿਚ ਪੈਣਾ ਸ਼ੁਰੂ ਹੋ ਗਿਆ ਹੈ।
ਫਸਲ ਖੇਤਾਂ ਚ ਪਰ ਪੈਸਾ ਖਾਤੇ ਚ…
— Bhagwant Mann (@BhagwantMann) April 13, 2023
ਅੱਜ ਪੰਜਾਬ ਦੇ ਖੇਤੀ ਸੈਕਟਰ ਲਈ ਬਹੁਤ ਇਤਿਹਾਸਕ ਦਿਨ ਹੈ..ਬਰਸਾਤ ਅਤੇ ਗੜੇਮਾਰੀ ਨਾਲ ਖਰਾਬ ਹੋਈ ਫਸਲ ਦਾ ਮੁਆਵਜ਼ਾ 20 ਦਿਨਾਂ ਦੇ ਅੰਦਰ ਅੱਜ ਤੋਂ ਮਿਲਣਾ ਸ਼ੁਰੂ..ਅੱਜ ਅਬੋਹਰ ਵਿੱਚ ਮੈਂ ਖੁਦ ਨੁਕਸਾਨ ਦੀ ਰਕਮ ਜਾਰੀ ਕਰਾਂਗਾ..ਖਰਾਬ ਫਸਲ ਅਜੇ ਖੇਤ ਚ ਡਿੱਗੀ ਪਈ ਐ ਪਰ ਖ਼ਰਾਬੇ ਦਾ ਪੈਸਾ ਖਾਤੇ ਚ ਪੈਣਾ ਸੁਰੂ…
ਉਧਰ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਅਬੋਹਰ ਤੋਂ ਕਿਸਾਨਾਂ ਨੂੰ ਫ਼ਸਲਾਂ ਦੇ ਖ਼ਰਾਬੇ ਸਬੰਧੀ ਮੁਆਵਜ਼ਾ ਰਕਮ ਦੇ ਚੈੱਕ ਵੰਡਣ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਤੋਂ ਬਾਅਦ ਹੋਰਨਾਂ ਜ਼ਿਲ੍ਹਿਆਂ ’ਚ ਚੈੱਕ ਵੰਡੇ ਜਾਣਗੇ।
ਦੱਸ ਦਈਏ ਕਿ ਪੰਜਾਬ ਵਿੱਚ ਪਿਛਲੇ ਦਿਨੀਂ ਪਏ ਬੇਮੌਸਮੇ ਮੀਂਹ ਤੇ ਝੱਖੜ ਕਾਰਨ ਕਣਕ ਦਾ ਵੱਡੀ ਪੱਧਰ ’ਤੇ ਨੁਕਸਾਨ ਹੋਇਆ ਸੀ। ਸੂਬਾ ਸਰਕਾਰ ਨੇ ਨੁਕਸਾਨੀ ਗਈ ਫ਼ਸਲ ਬਦਲੇ ਦਿੱਤੇ ਜਾਣ ਵਾਲੇ ਮੁਆਵਜ਼ੇ ’ਚ 25 ਫ਼ੀਸਦੀ ਦਾ ਵਾਧਾ ਕਰਦਿਆਂ 75 ਫ਼ੀਸਦੀ ਤੋਂ ਵੱਧ ਨੁਕਸਾਨੀ ਗਈ ਫ਼ਸਲ ਲਈ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਸੀ।
ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਸਹੀ ਢੰਗ ਨਾਲ ਗਿਰਦਾਵਰੀ ਨਾ ਹੋਣ ਦੀ ਜਾਣਕਾਰੀ ਦੇਣ ਸਬੰਧੀ ਜਾਰੀ ਕੀਤੇ ਵਟਸਐਪ ਨੰਬਰ ’ਤੇ ਸ਼ਿਕਾਇਤਾਂ ਪਹੁੰਚ ਰਹੀਆਂ ਹਨ। ਸੂਬਾ ਸਰਕਾਰ ਕੋਲ ਤਿੰਨ ਦਿਨਾਂ ਵਿੱਚ 16 ਜ਼ਿਲ੍ਹਿਆਂ ਤੋਂ 50 ਤੋਂ ਵੱਧ ਸ਼ਿਕਾਇਤਾਂ ਪਹੁੰਚੀਆਂ ਹਨ। ਇਨ੍ਹਾਂ ਵਿੱਚ ਕਿਸਾਨਾਂ ਨੇ ਗਿਰਦਾਵਰੀ ਸਹੀ ਢੰਗ ਨਾਲ ਨਾ ਹੋਣ ਜਾਂ ਖੇਤਾਂ ’ਚ ਪਟਵਾਰੀ ਦੇ ਪਹੁੰਚਣ ਸਬੰਧੀ ਸ਼ਿਕਾਇਤਾਂ ਕੀਤੀਆਂ ਹਨ। ਖੇਤੀਬਾੜੀ ਨੇ ਖ਼ੁਦ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਫੋਨ ’ਤੇ ਗੱਲ ਕਰ ਕੇ ਗਿਰਦਾਵਰੀ ਸਹੀ ਢੰਗ ਨਾਲ ਕਰਵਾਉਣ ਦੀ ਹਦਾਇਤ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ