(Source: ECI/ABP News)
Flood Relief: ਪੰਜਾਬ ਦੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਇੱਕ ਸਾਲ ਬਾਅਦ ਮਿਲਿਆ ਹੜ੍ਹਾ ਦੇ ਨੁਕਸਾਨ ਦਾ ਮੁਆਵਜ਼ਾ, 51 ਪਿੰਡਾਂ ਨੂੰ 4 ਕਰੋੜ ਜਾਰੀ
Flood Relief: ਫਾਜਿਲਕਾ ਦੇ ਲਗਭਗ 51 ਪਿੰਡਾਂ/ਢਾਣੀਆਂ ਲਈ 4 ਕਰੋੜ 93 ਲੱਖ 44 ਹਜ਼ਾਰ 500 ਰੁਪਏ ਭੇਜੇ ਗਏ ਹਨ! ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮਾਰਕੀਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਹਲਕੇ ਦੇ ਪਿੰਡ ਗੁੱਦੜ

ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੌਰਾਨ ਭਾਰੀ ਬਾਰਿਸ਼ਾਂ ਤੇ ਹੜਾਂ ਦੀ ਮਾਰ ਹੇਠ ਆ ਕੇ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਹਲਕਾ ਫਾਜਿਲਕਾ ਦੇ ਲਗਭਗ 51 ਪਿੰਡਾਂ/ਢਾਣੀਆਂ ਲਈ 4 ਕਰੋੜ 93 ਲੱਖ 44 ਹਜ਼ਾਰ 500 ਰੁਪਏ ਭੇਜੇ ਗਏ ਹਨ! ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮਾਰਕੀਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਹਲਕੇ ਦੇ ਪਿੰਡ ਗੁੱਦੜ ਭੈਣੀ, ਰਾਮ ਸਿੰਘ ਭੈਣੀ ਅਤੇ ਵੱਲੇ ਸ਼ਾਹ ਹਿਠਾੜ ਦੇ ਹੜਾਂ ਦੀ ਮਾਰ ਹੇਠ ਆ ਕੇ ਡਿੱਗੇ ਮਕਾਨਾਂ ਵਾਲੇ ਲੋਕਾਂ ਨੂੰ 87 ਲੱਖ 66 ਹਜ਼ਾਰ ਰੁਪਏ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ।
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਹਰ ਮੁਸ਼ਕਲ ਦੀ ਘੜੀ ਵਿੱਚ ਨਾਲ ਖੜੀ ਹੈ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਹੜਾਂ ਦੀ ਮਾਰ ਹੇਠ ਆ ਕੇ ਨੁਕਸਾਨੀਆਂ ਫਸਲਾਂ ਵਾਲੇ ਕਿਸਾਨਾਂ ਨੂੰ ਵੀ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ ਤੇ ਹੁਣ ਹੜਾਂ ਅਤੇ ਭਾਰੀ ਬਾਰਿਸ਼ਾਂ ਨਾਲ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਸਹਾਇਤਾ ਰਾਸ਼ੀ ਭੇਂਟ ਕੀਤੀ ਜਾ ਰਹੀ
ਉਹਨਾਂ ਕਿਹਾ ਕਿ ਪਿੰਡ ਰਾਮ ਸਿੰਘ ਭੈਣੀ ਗੁੱਦੜ ਭੈਣੀ ਅਤੇ ਵੱਲੇ ਸ਼ਾਹ ਹਿਠਾੜ ਦੇ ਹੜਾਂ ਨਾਲ ਨੁਕਸਾਨੇ ਮਕਾਨਾਂ ਦੇ ਲੋਕਾਂ ਨੂੰ ਚੈੱਕ ਦੇ ਕੇ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਬਾਕੀ ਰਹਿੰਦੇ ਪਿੰਡਾਂ ਨੂੰ ਵੀ ਇਹ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।
ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣ ਲਈ ਸਿਰ ਤੋੜ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਪਿੰਡਾਂ ਦੀਆਂ ਗਲੀਆਂ ਨਾਲੀਆਂ ਤੇ ਸੜਕਾਂ ਨੂੰ ਪੱਕਿਆ ਕਰਵਾਇਆ ਜਾ ਰਿਹਾ।
ਉਹਨਾਂ ਕਿਹਾ ਕਿ ਵਿਕਾਸ ਦੇ ਨਾਲ ਨਾਲ ਸਿੱਖਿਆ ਅਤੇ ਸਿਹਤ ਨੂੰ ਵੀ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਪਿੰਡਾਂ ਵਿੱਚ ਜਿੱਥੇ ਆਮ ਆਦਮੀ ਕਲੀਨਿਕ ਖੋਲ ਕੇ ਪਿੰਡ ਵਿੱਚ ਹੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ ਉੱਥੇ ਹੀ ਸਕੂਲਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਮਨੋਰੰਜਨ ਅਤੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
