ਅੰਮ੍ਰਿਤਸਰ: ਪੰਜਾਬ ਦੇ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਵਾਦਾਂ ਦੇ ਘੇਰੇ 'ਚ ਹਨ। ਰੰਧਾਵਾ ਦੀ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵਿਰੋਧੀ ਪਾਰਟੀਆਂ ਦਾ ਇਲਜ਼ਾਮ ਹੈ ਕਿ ਇਸ ਵੀਡੀਓ ਵਿੱਚ ਸੁੱਖੀ ਰੰਧਾਵਾ ਗੁਰੂ ਨਾਨਕ ਦੇਵ ਜੀ ਦੀ ਤੁਲਨਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਰਦੇ ਨਜ਼ਰ ਆਏ ਹਨ।
ਇਸ ਮਾਮਲੇ ਨੂੰ ਲੈ ਕੇ ਅੱਜ ਐਸਜੀਪੀਸੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਤੀ ਸ਼ਿਕਾਇਤ ਦਰਜ ਕੀਤੀ ਹੈ। ਇਸ ਸ਼ਿਕਾਇਤ ਵਿੱਚ ਐਸਜੀਪੀਸੀ ਮੈਂਬਰਾਂ ਨੇ ਰੰਧਾਵਾ ਨੂੰ ਧਾਰਮਿਕ ਸਜ਼ਾ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਦੀ ਵੀ ਮੰਗ ਕੀਤੀ ਹੈ।
ਇਸ ਮੌਕੇ ਐਸਜੀਪੀਸੀ ਮੈਂਬਰਾਂ ਦਾ ਕਹਿਣਾ ਹੈ ਕਿ ਸੁੱਖੀ ਰੰਧਾਵਾ ਦੀ ਇਸ ਵੀਡੀਓ ਨਾਲ ਸਿੱਖਾਂ ਦੇ ਦਿਲਾਂ ਨੂੰ ਠੇਸ ਪਾਹੁੰਚੀ ਹੈ। ਉਨ੍ਹਾਂ ਇਹ ਵੀ ਕਿਹਾ ਕੀ ਇਸ ਮਾਮਲੇ 'ਚ ਰੰਧਾਵਾ ਖਿਲਾਫ਼ ਧਾਰਾ 295-ਏ ਦਾ ਮੁਕੱਦਮਾ ਵੀ ਦਰਜ ਕੀਤਾ ਜਾਵੇਗਾ।
ਸ਼੍ਰੀ ਅਕਾਲ ਤਖ਼ਤ ਸਾਹਿਬ ਕੋਲ ਪਹੁੰਚੀ ਰੰਧਾਵਾ ਖਿਲਾਫ ਸ਼ਿਕਾਇਤ
ਏਬੀਪੀ ਸਾਂਝਾ
Updated at:
31 Dec 2019 01:44 PM (IST)
ਪੰਜਾਬ ਦੇ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਵਾਦਾਂ ਦੇ ਘੇਰੇ 'ਚ ਹਨ। ਰੰਧਾਵਾ ਦੀ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵਿਰੋਧੀ ਪਾਰਟੀਆਂ ਦਾ ਇਲਜ਼ਾਮ ਹੈ ਕਿ ਇਸ ਵੀਡੀਓ ਵਿੱਚ ਸੁੱਖੀ ਰੰਧਾਵਾ ਗੁਰੂ ਨਾਨਕ ਦੇਵ ਜੀ ਦੀ ਤੁਲਨਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਰਦੇ ਨਜ਼ਰ ਆਏ ਹਨ।
- - - - - - - - - Advertisement - - - - - - - - -