(Source: ECI/ABP News/ABP Majha)
Cow Lineage: ਪੰਜਾਬ ਦੇ ਇਸ ਜਿਲ੍ਹੇ 'ਚ ਗਊ ਵੰਸ਼ ਦੀ ਢੋਆ-ਢੁਆਈ 'ਤੇ ਲੱਗੀ ਪੂਰਨ ਪਾਬੰਦੀ
Cow Lineage: ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ-ਢੁਆਈ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਕਿਸੇ ਵੀ ਤਰਾਂ ਨਾਲ ਢੋਆ ਢੁਆਈ ’ਤੇ ਪੂਰਨ ਪਾਬੰਦੀ
Cow Lineage: ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ-ਢੁਆਈ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਕਿਸੇ ਵੀ ਤਰਾਂ ਨਾਲ ਢੋਆ ਢੁਆਈ ’ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਕੋਲੋਂ ਰਜਿਸਟਰਡ ਕਰਵਾਉਣ ਤਾਂ ਕਿ ਗਊਵੰਸ਼ ਨੂੰ ਲੈ ਕੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਕ ਹੋਰ ਹੁਕਮ ਤਹਿਤ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ ਚਾਇਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀ ਹੋਵੇਗੀ। ਇਹ ਪਾਬੰਦੀਆਂ ਦੇ ਹੁਕਮ 23 ਅਕਤੂਬਰ, 2024 ਤੱਕ ਲਾਗੂ ਰਹਿਣਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ