Barnala news: ਸਿਵਲ ਹਸਪਤਾਲ 'ਚ ਮਰੀਜ਼ਾਂ ਨੂੰ ਮਿਲ ਰਹੀਆਂ ਪੂਰੀਆਂ ਦਵਾਈਆਂ, ਮੁੱਖ ਮੰਤਰੀ ਦੇ ਹੁਕਮਾਂ ਤਹਿਤ ਹੋ ਰਿਹਾ ਵਧੀਆ ਕੰਮ
Barnala news: ਸੀਐਮਓ ਬਰਨਾਲਾ ਨੇ ਦੱਸਿਆ ਕਿ ਜਿਹੜੀਆਂ ਦਵਾਈਆਂ ਦੀ ਘਾਟ ਹੈ, ਉਨ੍ਹਾਂ ਦਾ ਜਲਦੀ ਪ੍ਰਬੰਧ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਰਾ ਕੰਮ ਕੀਤਾ ਜਾ ਰਿਹਾ ਹੈ।
Punjab news: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ 26 ਜਨਵਰੀ ਤੋਂ ਪੰਜਾਬ ਦੇ ਸਾਰੇ ਸਬ-ਡਵੀਜ਼ਨਲ, ਡਿਵੀਜ਼ਨਲ ਅਤੇ ਜ਼ਿਲ੍ਹਾ ਹਸਪਤਾਲਾਂ ਵਿੱਚ ਸਾਰੀਆਂ ਦਵਾਈਆਂ ਉਪਲਬਧ ਹੋਣਗੀਆਂ।
ਉੱਥੇ ਹੀ ਜਦੋਂ ਇਨ੍ਹਾਂ ਸਾਰੀਆਂ ਗੱਲਾਂ ਸਬੰਧੀ ਅਸੀਂ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਲਗਭਗ ਸਾਰੀਆਂ ਦਵਾਈਆਂ ਉਪਲਬਧ ਹਨ ਅਤੇ ਡਾਕਟਰ ਸਹੀ ਤਰੀਕੇ ਨਾਲ ਚੈੱਕਅਪ ਕਰ ਰਹੇ ਹਨ ਅਤੇ ਦਵਾਈਆਂ ਅੰਦਰ ਹੀ ਮਿਲ ਰਹੀਆਂ ਹਨ।
ਸਰਕਾਰੀ ਹਸਪਤਾਲ ਵਿੱਚ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੂੰ ਬਾਹਰੋਂ ਕੋਈ ਦਵਾਈ ਨਹੀਂ ਲੈਣੀ ਪਵੇਗੀ ਅਤੇ ਜੇਕਰ ਕੋਈ ਦਵਾਈ ਨਹੀਂ ਹੈ ਤਾਂ ਉਸ ਦਾ ਵੀ ਪ੍ਰਬੰਧ ਡਾਕਟਰ ਵੱਲੋਂ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ: Chandigarh Mayor Election: ਧਾਂਦਲੀ ਵਾਲੀ ਵੀਡੀਓ ਦੇਖ SC ਨੇ ਬਜਟ ਸੈਸ਼ਨ 'ਤੇ ਲਾਈ ਰੋਕ, ਕਿਹਾ-ਲੋੜ ਪਈ ਤਾਂ ਮੁੜ ਕਰਾਈਆਂ ਜਾਣਗੀਆਂ ਚੋਣਾਂ
ਸੀਐਮਓ ਬਰਨਾਲਾ ਨੇ ਦੱਸਿਆ ਕਿ ਜਿਹੜੀਆਂ ਦਵਾਈਆਂ ਦੀ ਘਾਟ ਹੈ, ਉਨ੍ਹਾਂ ਦਾ ਜਲਦੀ ਪ੍ਰਬੰਧ ਕੀਤਾ ਜਾ ਰਿਹਾ ਹੈ।ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਰਾ ਕੰਮ ਕੀਤਾ ਜਾ ਰਿਹਾ ਹੈ।
ਓ.ਪੀ.ਡੀ ਦੇ ਬਾਹਰ ਸਰਕਾਰੀ ਡਿਸਪੈਂਸਰੀ ਤੋਂ ਦਵਾਈ ਲੈ ਰਹੇ ਪਰਿਵਾਰਕ ਮੈਂਬਰਾਂ ਨੇ ਰਲਵਾਂ-ਮਿਲਵਾਂ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਇੱਥੇ ਜ਼ਿਆਦਾਤਰ ਦਵਾਈਆਂ ਮਿਲਦੀਆਂ ਹਨ ਅਤੇ ਉਨ੍ਹਾਂ ਨੂੰ ਬਾਹਰੋਂ ਕੋਈ ਦਵਾਈ ਨਹੀਂ ਲੈਣੀ ਪੈਂਦੀ।
ਸਰਕਾਰੀ ਹਸਪਤਾਲ ਦੇ ਐਸ.ਐਮ.ਓ ਡਾ.ਤਪਿੰਦਰ ਜੋਤ ਜੋਤੀ ਕੌਸ਼ਲ ਬਰਨਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਰੀਆਂ ਦਵਾਈਆਂ ਦਾ ਪ੍ਰਬੰਧ ਸਰਕਾਰੀ ਹਸਪਤਾਲ ਦੇ ਅੰਦਰ ਹੀ ਕੀਤਾ ਜਾ ਰਿਹਾ ਹੈ।
ਕੁਝ ਦਵਾਈਆਂ ਹਨ ਅਤੇ ਜਿਨ੍ਹਾਂ ਮਰੀਜ਼ਾਂ ਨੂੰ ਦਵਾਈਆਂ ਦੀ ਜ਼ਰੂਰਤ ਹੈ, ਉਨ੍ਹਾਂ ਦਵਾਈਆਂ ਦਾ ਪ੍ਰਬੰਧ ਬਾਹਰੋਂ ਕਰਵਾਇਆ ਜਾ ਰਿਹਾ ਹੈ, ਜਿਸ ਲਈ ਸਬੰਧਤ ਡਾਕਟਰ ਨਾਲ ਮਿਲ ਕੇ ਉਨ੍ਹਾਂ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ, ਜਲਦੀ ਹੀ ਸਾਰੀਆਂ ਦਵਾਈਆਂ ਸਰਕਾਰੀ ਹਸਪਤਾਲ 'ਚ ਪਹੁੰਚਾਉਣੀਆਂ ਸ਼ੁਰੂ ਹੋ ਜਾਣਗੀਆਂ।
ਇਹ ਵੀ ਪੜ੍ਹੋ: Politician vs Gangster: ਅਰਸ਼ ਡੱਲਾ ਦੇ ਰਿਹਾ ਜਾਨੋਂ ਮਾਰਨ ਦੀਆਂ ਧਮਕੀਆਂ, ਹਥਿਆਰ ਵਾਪਸ ਲੈਣ ਲਈ ਖਹਿਰਾ ਪੁੱਜੇ ਹਾਈਕੋਰਟ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।