ਪੜਚੋਲ ਕਰੋ

Punjab News: ਪੰਜਾਬ 'ਚ ਕੰਪਿਊਟਰ ਅਧਿਆਪਕਾਂ ਨੇ ਕਰ'ਤਾ ਵੱਡਾ ਐਲਾਨ, ਬੋਲੇ- 'ਹਰ ਫ੍ਰੰਟ 'ਤੇ ਸਰਕਾਰ ਨੂੰ...'

Batala News: ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਜਥੇਬੰਦੀ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ...

Batala News: ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਜਥੇਬੰਦੀ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਨੇ ਸਰਕਾਰ ਦੀ ਅਣਦੇਖੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹੁਣ ਆਰ-ਪਾਰ ਦੀ ਲੜਾਈ ਲੜਨ ਦਾ ਮਨ ਬਣਾ ਲਿਆ ਹੈ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਸਰਕਾਰ ਦੀਆਂ ਲਾਰਾ ਲਾਓ ਨੀਤੀਆਂ ਦਾ ਜਵਾਬ ਦੇਣ ਲਈ ਹੁਣ 'ਮਿਸ਼ਨ 2027' ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਜਸਪਾਲ ਫਤਿਹਗੜ੍ਹ ਸਾਹਿਬ, ਲਖਵਿੰਦਰ ਸਿੰਘ ਫਿਰੋਜ਼ਪੁਰ, ਪਰਮਵੀਰ ਸਿੰਘ ਪੰਮੀ, ਪਵਨ ਸ਼ਰਮਾ ਜਲੰਧਰ, ਹਰਚਰਨ ਸਿੰਘ ਅਤੇ ਜਤਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਤਕਰੀਬਨ 6600 ਕੰਪਿਊਟਰ ਅਧਿਆਪਕ ਪਿਛਲੇ 20 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਅਤੇ ਬਿਨਾਂ ਕਿਸੇ ਪੱਕੇ ਰੁਜ਼ਗਾਰ ਲਾਭ ਦੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਸੰਭਾਲਣ ਤੋਂ ਬਾਅਦ ਸਰਕਾਰ ਕੁੰਭਕਰਨੀ ਨੀਂਦ ਸੌਂ ਗਈ ਹੈ।

ਹਰ ਫ੍ਰੰਟ 'ਤੇ ਸਰਕਾਰ ਨੂੰ ਘੇਰਨਗੇ ਕੰਪਿਊਟਰ ਅਧਿਆਪਕ

ਆਗੂਆਂ ਨੇ 'ਮਿਸ਼ਨ 2027' ਦੀ ਰਣਨੀਤੀ ਸਾਂਝੀ ਕਰਦਿਆਂ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਹੁਣ ਸਿਰਫ ਇੱਕ ਜ਼ਿਲ੍ਹੇ ਜਾਂ ਇੱਕ ਹਲਕੇ ਤੱਕ ਹੀ ਸੀਮਤ ਨਹੀਂ ਰਹੇਗਾ। ਉਨ੍ਹਾਂ ਐਲਾਨ ਕੀਤਾ ਕਿ ਕੰਪਿਊਟਰ ਅਧਿਆਪਕ ਹੁਣ ਹਰ ਫ੍ਰੰਟ 'ਤੇ ਸਰਕਾਰ ਨੂੰ ਘੇਰਨਗੇ। ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਅਤੇ ਸਰਕਾਰ ਦੇ ਹਰ ਸਮਾਗਮ ਵਿੱਚ ਕੰਪਿਊਟਰ ਅਧਿਆਪਕ ਪਹੁੰਚ ਕੇ ਵੱਡੇ ਪੱਧਰ 'ਤੇ ਆਪਣਾ ਵਿਰੋਧ ਦਰਜ ਕਰਵਾਉਣਗੇ। ਜਿੱਥੇ ਕਿਤੇ ਵੀ ਸਰਕਾਰ ਦੇ ਮੰਤਰੀ ਜਾਂ ਵਿਧਾਇਕ ਜਾਣਗੇ, ਉੱਥੇ ਅਧਿਆਪਕ ਕਾਲੀਆਂ ਪੱਟੀਆਂ ਅਤੇ ਬੈਨਰ ਲੈ ਕੇ ਸਰਕਾਰ ਦੀ ਵਾਅਦਾਖਿਲਾਫੀ ਦਾ ਪੋਲ ਖੋਲ੍ਹਣਗੇ। 

ਕੀ ਹਨ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ?

ਆਗੂਆਂ ਨੇ ਦੁਹਰਾਇਆ ਕਿ ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਪੰਜਾਬ ਸਿਵਲ ਸਰਵਿਸ ਨਿਯਮਾਂ ਤਹਿਤ ਪੂਰੀਆਂ ਤਨਖਾਹਾਂ ਅਤੇ ਭੱਤੇ ਦਿੱਤੇ ਜਾਣ ਅਤੇ 6ਵਾਂ ਪੇ-ਕਮਿਸ਼ਨ ਤੁਰੰਤ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਕਿਸੇ ਵੀ ਕਾਰਣ ਕਰਕੇ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਆਸ਼ਰਿਤਾਂ ਨੂੰ ਬਣਦੀ ਵਿੱਤੀ ਸਹਾਇਤਾ ਦੇ ਨਾਲ ਨਾਲ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ। 

ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ 100 ਤੋਂ ਵੱਧ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ, ਪਰ ਸਰਕਾਰ ਨੇ ਉਨ੍ਹਾਂ ਦੇ ਪਰਿਵਾਰਾਂ ਦੀ ਸਾਰ ਨਹੀਂ ਲਈ। ਕੰਪਿਊਟਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ ਸਮਾਂ ਰਹਿੰਦੇ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਉਨ੍ਹਾਂ ਦੇ ਹੱਕ ਬਹਾਲ ਨਹੀਂ ਕੀਤੇ ਤਾਂ ਉਹ ਚੁੱਪ ਨਹੀਂ ਬੈਠਣਗੇ ਅਤੇ ਸਰਕਾਰ ਦੇ ਖਿਲਾਫ ਲਗਾਤਾਰ ਸੰਘਰਸ਼ ਕਰਨਗੇ।

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget