ਅੰਮ੍ਰਿਤਸਰ :  ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਤਲ ਮਾਮਲੇ ਵਿਚ ਸ਼ਾਮਲ ਦੱਸੇ ਜਾਂਦੇ ਮੁਲਜ਼ਮ ਗੁਰਵਿੰਦਰ ਸਿੰਘ ਉਰਫ ਬਾਬਾ ਉਰਫ ਰਾਜਾ , ਸੰਦੀਪ ਸਿੰਘ ਉਰਫ ਕਾਲਾ ਅਤੇ ਗੁਰਪ੍ਰੀਤ ਸਿੰਘ ਉਰਫ ਰੰਧਾਵਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਚਾਰ ਹੋਰ ਲੋਕਾਂ ਨੂੰ ਗਿ੍ਰਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਦੇ ਕਬਜ਼ੇ ਵਿਚੋਂ ਪਿਸਟਲ, ਕਾਰਤੂਸ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਹਾਲਾਂਕਿ ਪੁਲਿਸ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਹੋਰ ਪੁੱਛਗਿੱਛ ਕਰਨ ਦੀ ਤਿਆਰੀ ਵਿਚ ਹੈ। 

 

ਗਿਰਫ਼ਤਾਰ ਅਰੋਪੀਆਂ ਦੀ ਪਹਿਚਾਣ ਗੁਰਸਾਹਿਬ ਸਿੰਘ ਉਰਫ ਸਾਬਾ, ਮਨਜਿੰਦਰ ਸਿੰਘ , ਇੰਦਰਜੀਤ ਸਿੰਘ ਅਤੇ ਦਲਜੀਤ ਸਿੰਘ ਉਰਫ ਲਾਲੀ ਪਹਿਲਵਾਨ ਦੇ ਰੂਪ ਵਜੋਂ ਹੋਈ ਹੈ। ਨਾਲ ਹੀ ਤਰਨਤਾਰਨ ਪੁਲਿਸ ਨੇ ਵੱਖ ਵੱਖ ਕੇਸਾਂ ਚ ਇਹਨਾਂ ਤੋ ਇਲਾਵਾ 5 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਇਹਨਾਂ ਕੋਲੋਂ ਟ੍ਰਿਪਲ ਬੈਰਲ ਰਈਫਲ ਹੋਰ ਹਥਿਆਰ ਅਤੇ ਇਕ ਕਾਰ ਬਰਾਮਦ ਕੀਤੀ ਹੈ 

 

ਐਸ.ਐਸ.ਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ ਬਾਬਾ ਕੋਲੋਂ ਪੁੱਛਗਿਛ ਤੋਂ ਬਾਅਦ ਸਾਹਮਣੇ ਆਇਆ ਕਿ ਉਸ ਦੀ ਪਾਕਿਸਤਾਨ ਵੱਲੋਂ ਆਉਣ ਵਾਲੀ ਖੇਧ ਨੂੰ ਉਕਤ ਗ੍ਰਿਫਤਾਰ ਦੋਸ਼ੀ ਠਿਕਾਣੇ ਲਗਾਉਂਦੇ ਸਨ। ਬਾਬਾ ਦੀ ਨਿਸ਼ਾਨਦੇਹੀ ਤੇ ਪੰਜਾਬ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਰੇਡ ਕਰਕੇ ਚਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। 

 

ਉਹਨਾਂ ਦੀ ਨਿਸ਼ਾਨਦੇਹੀ ਉਤੇ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਹੈਰੋਇਨ ਬਰਾਮਦ ਕੀਤੀ ਗਈ। ਚਾਰੇ ਦੋਸ਼ੀਆਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਇਸ ਪੁਛਗਿੱਛ ਦੌਰਾਨ ਹੋਰ ਵੀ ਬਰਾਮਦਗੀ ਹੋਣ ਦੀ ਉਮੀਦ ਹੈ। ਨਾਲ ਹੀ ਐਸ.ਐਸ.ਪੀ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ,ਜਿਨ੍ਹਾਂ ਦੇ ਕੋਲੋ ਹਥਿਆਰ ਬਰਾਮਦ ਕੀਤੇ ਹਨ।
  

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।