Punjab News: ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਅਲਰਟ 'ਤੇ ਹੈ। ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜਨਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਨੇ ਟਵੀਟ ਕਰਕੇ ਦਿੱਤੀ ਹੈ।
ਪੰਜਾਬ ਸਰਕਾਰ ਵੱਲੋਂ ਅਧਿਕਾਰਿਤ ਟਵਿੱਟਰ 'ਤੇ ਟਵੀਟ ਕਰਕੇ ਕਿਹਾ, "ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਾਰੇ ਜੁਡੀਸ਼ੀਅਲ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜਨਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ"
ਸੁਰੱਖਿਆ ਏਜੰਸੀਆਂ ਨੇ ਵੀ ਸਮੇਂ-ਸਮੇਂ 'ਤੇ ਅਦਾਲਤੀ ਕੰਪਲੈਕਸਾਂ ਨੂੰ ਖਤਰੇ ਦਾ ਪਤਾ ਲਗਾਇਆ ਹੈ। ਇਹੀ ਕਾਰਨ ਹੈ ਕਿ ਅੱਜ ਪੰਜਾਬ ਪੁਲਿਸ ਨੇ ਪੂਰੇ ਸੂਬੇ ਦੀਆਂ ਜਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਲਈ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚੈਕਿੰਗ ਕੀਤੀ ਗਈ। ਪੁਲਿਸ ਕਮਿਸ਼ਨਰ/ਸੀਨੀਅਰ ਪੁਲਿਸ ਸੁਪਰਡੈਂਟ (ਸੀਪੀਜ਼/ਐਸਐਸਪੀਜ਼) ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਿੱਜੀ ਤੌਰ 'ਤੇ ਇਸ ਕਾਰਵਾਈ ਦੀ ਨਿਗਰਾਨੀ ਕਰਨ ਅਤੇ ਚੈਕਿੰਗ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ।
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਐਸਪੀਜ਼ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਰਾਜ ਭਰ ਦੀਆਂ ਲਗਭਗ 64 ਅਦਾਲਤਾਂ ਵਿੱਚ ਚੈਕਿੰਗ ਕੀਤੀ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਦੇ ਆਲੇ-ਦੁਆਲੇ ਘੁੰਮਦੇ 1305 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ 2079 ਵਾਹਨਾਂ ਦੀ ਚੈਕਿੰਗ ਵੀ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।