CM vs Governor: ਪੰਜਾਬ 'ਚ ਲੱਗੇਗਾ ਰਾਸ਼ਟਰਪਤੀ ਰਾਜ ? ਮੇਰੇ ਕੋਲ ਬਹੁਤ ਕੁਝ ਇਕੱਠਾ ਹੋ ਰਿਹੈ ਮੈਂ ਰਾਸ਼ਟਰਪਤੀ ਕੋਲ ਜਾਵਾਂਗਾ-ਗਵਰਨਰ
ਗਵਰਨਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੱਦੇ ਗਏ ਵਿਸ਼ੇਸ਼ ਸੈਸ਼ਨ ਨੂੰ ਮਨਜ਼ੂਰੀ ਦੇਣਗੇ ਇਸ ਦੇ ਨਾਲ ਹੀ ਉਹ ਪੰਜਾਬ ਸਰਕਾਰ ਨੂੰ ਉਹ ਸਾਰੇ ਨੁਕਤੇ ਪੇਸ਼ ਕਰਨਗੇ ਜਿਨ੍ਹਾਂ 'ਤੇ ਕਾਰਵਾਈ ਨਹੀਂ ਕੀਤੀ ਜਾ ਰਹੀ।
Punjab News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਹੋਰ ਵਧ ਗਿਆ ਹੈ। ਰਾਜਪਾਲ ਨੇ ਗੰਭੀਰ ਮਾਮਲਿਆਂ 'ਤੇ ਰਾਸ਼ਟਰਪਤੀ ਜਾਂ ਸੁਪਰੀਮ ਕੋਰਟ ਜਾਣ ਦਾ ਸੰਕੇਤ ਦਿੱਤਾ ਹੈ।
ਰਾਜਪਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਉਨ੍ਹਾਂ ਨੂੰ ਹਰ ਦਸਤਾਵੇਜ਼ ਨਹੀਂ ਭੇਜ ਰਹੇ ਤੇ ਭਗਵੰਤ ਮਾਨ ਸੰਵਿਧਾਨ ਦੇ ਖ਼ਿਲਾਫ਼ ਅਜਿਹਾ ਕਰ ਰਹੇ ਹਨ ਕਿਉਂਕਿ ਸਰਕਾਰ ਮੇਰੇ ਦਖ਼ਲ ਨੂੰ ਲੈ ਕੇ ਸੁਪਰੀਮ ਕੋਰਟ ਗਈ ਸੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਹੁਕਮ 'ਚ ਸਪੱਸ਼ਟ ਕਿਹਾ ਹੈ ਕਿ ਮੁੱਖ ਮੰਤਰੀ ਨੂੰ ਰਾਜਪਾਲ ਦੇ ਸਵਾਲ ਦਾ ਜਵਾਬ ਦੇਣਾ ਪਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਗਵਰਨਰ ਉੱਤੇ ਕੀਤੀਆਂ ਟਿੱਪਣੀਆਂ ਬਾਬਤ ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਦੀ ਬਰਾਬਰੀ ਨਗੀਂ ਕਰ ਰਿਹਾ ਕਿਉਂਕਿ ਸੁਪਰੀਮ ਕੋਰਟ ਨੇ ਅਜਿਹਾ ਕਿਹਾ ਕਿ ਗਵਰਨਰ ਬਰਾਬਰੀ ਨਾ ਕਰੇ।
ਵਿਸ਼ੇਸ਼ ਸੈਸ਼ਨ ਨੂੰ ਦਿੱਤੀ ਜਾਵੇਗੀ ਮਨਜ਼ੂਰੀ
ਗਵਰਨਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੱਦੇ ਗਏ ਵਿਸ਼ੇਸ਼ ਸੈਸ਼ਨ ਨੂੰ ਮਨਜ਼ੂਰੀ ਦੇਣਗੇ ਇਸ ਦੇ ਨਾਲ ਹੀ ਉਹ ਪੰਜਾਬ ਸਰਕਾਰ ਨੂੰ ਉਹ ਸਾਰੇ ਨੁਕਤੇ ਪੇਸ਼ ਕਰਨਗੇ ਜਿਨ੍ਹਾਂ 'ਤੇ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਤੋਂ ਬਾਅਦ ਜਦੋਂ ਬਹੁਤ ਸਾਰੀਆਂ ਚੀਜ਼ਾਂ ਇਕੱਠੀਆਂ ਹੋ ਜਾਣਗੀਆਂ ਤਾਂ ਮੈਂ ਸੁਪਰੀਮ ਕੋਰਟ ਜਾਂ ਰਾਸ਼ਟਰਪਤੀ ਕੋਲ ਜਾਵਾਂਗਾ।
ਸਰਪੱਦ ਪਾਰ ਕੀਤੀ ਜਾਵੇਗਾ ਸਰਜੀਕਲ ਸਟ੍ਰਾਈਕ
ਇਸ ਮੌਕੇ ਗਵਰਨਰ ਨੇ ਕਿਹਾ ਕਿ ਉਹ ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਲੈ ਕੇ ਪਾਕਿਸਤਾਨ 'ਤੇ ਸਰਜੀਕਲ ਸਟ੍ਰਾਈਕ ਕਰਨ ਲਈ ਕਹਿਣਗੇ। ਪਾਕਿਸਤਾਨ ਦੀ ਫੌਜ ਅਤੇ ਸਰਕਾਰ ਤੋਂ ਬਿਨਾਂ ਪੰਜਾਬ ਵਿੱਚ ਨਸ਼ੇ ਦੀ ਸਪਲਾਈ ਨਹੀਂ ਹੋ ਸਕਦੀ। ਪਾਕਿਸਤਾਨ ਨਸ਼ਿਆਂ ਦੀ ਆੜ ਵਿੱਚ ਲੁਕਵੀਂ ਜੰਗ ਲੜ ਰਿਹਾ ਹੈ। ਕੇਂਦਰ ਸਹਿਮਤ ਹੋਵੇ ਜਾਂ ਨਾ, ਪਰ ਮੈਨੂੰ ਲੱਗਦਾ ਹੈ ਕਿ ਇਸ ਬਾਰੇ ਇੱਕ ਜਾਂ ਦੋ ਸਰਜੀਕਲ ਸਟ੍ਰਾਈਕ ਹੋਣੀਆਂ ਚਾਹੀਦੀਆਂ ਹਨ। ਮੈਂ ਇਹ ਗੱਲ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਕਹਾਂਗਾ ਅਤੇ ਪੱਤਰ ਵੀ ਲਿਖਾਂਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।