ਗੁਰਦਾਸਪੁਰ: ਜ਼ਿਲ੍ਹਾ ਪੁਲਿਸ ਤਹਿਤ ਪੈਂਦੇ ਥਾਣਾ ਭੈਣੀ ਮੀਆਂ ਖਾਂ ਦੇ ਪਿੰਡ ਮੌਜਪੁਰ 'ਚ ਅੱਜ ਇੱਕ ਵਿਆਹ ਸਮਾਗਮ ਉਸ ਵੇਲੇ ਦੁਖ ਵਿੱਚ ਬਦਲ ਗਿਆ ਜਦੋਂ ਕੁਝ ਨੌਜਵਾਨਾਂ ਨੇ ਵਿਆਹ ਸਮਾਗਮ 'ਚ ਸ਼ਾਮਿਲ ਇੱਕ ਨਾਬਾਲਗ ਨੌਜਵਾਨ ਨੂੰ ਕਿਰਚਾਂ ਮਾਰ ਕੇ ਮੌਕੇ 'ਤੇ ਹੀ ਕਤਲ ਕਰ ਦਿੱਤਾ। ਇਸ ਤੋਂ ਇਲਾਵਾ ਹਮਲਾਵਾਰਾਂ ਵਲੋਂ ਮ੍ਰਿਤਕ ਦੇ ਭਰਾ ਨੂੰ ਵੀ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਉਧਰ ਵਾਰਦਾਤ ਤੋਂ ਬਾਅਦ ਪਹੁੰਚੇ ਪੁਲਿਸ ਅਧਕਾਰੀ ਨੇ ਕਿਹਾ ਕਿ ਕਤਲ ਦਾ ਮਾਮਲਾ ਦਰਜ ਕਰ ਆਰੋਪੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਵਾਰਦਾਤ ਤੋਂ ਬਾਅਦ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਆਪਣੇ ਪਰਿਵਾਰ ਸਮੇਤ ਵਿਆਹ ਸਮਾਗਮ ਵਿਚ ਸ਼ਾਮਲ ਹੋਇਆ ਸੀ। ਵਿਆਹ ਸਮਾਗਮ ਤੋਂ ਕੁਝ ਦੂਰੀ 'ਤੇ ਉਸ ਦੇ ਹੀ ਕੁਝ ਪਿੰਡ ਦੇ ਨੌਜਵਾਨਾਂ ਵੱਲੋਂ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਜ਼ਖ਼ਮੀ ਭਰਾ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਆਹ ਵਿਚ ਪਹੁੰਚਣ ਮੌਕੇ ਉਨ੍ਹਾਂ ਦੇ ਹੀ ਪਿੰਡ ਦੇ ਕੁਝ ਨੌਜਵਾਨਾਂ ਅਤੇ ਨੇੜਲੇ ਪਿੰਡ ਦੇ ਨੌਜਵਾਨਾਂ ਨੇ ਮਿਲ ਕੇ ਕਿਰਚਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ।
ਉਨ੍ਹਾਂ ਦੱਸਿਆ ਕੀਤੇ ਹਮਲੇ ਵਿੱਚ ਗੁਰਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੇ ਹੀ ਮ੍ਰਿਤਕ ਦੇ ਪਰਿਵਾਰ ਵਾਲੇ ਇਨਸਾਫ ਦੀ ਗੁਹਾਰ ਲਗਾ ਰਹੇ ਹਨ ਅਤੇ ਮੌਕੇ 'ਤੇ ਪੰਹੁਚੇ ਅਕਾਲੀ ਨੇਤਾ ਜਰਨੈਲ ਸਿੰਘ ਮਾਹਲ ਨੇ ਆਰੋਪ ਲਗਾਏ ਕਿ ਇਹ ਹਮਲਾ ਰਾਜਨੀਤੀ ਤੋਂ ਪ੍ਰੇਰਤ ਹੈ ਅਤੇ ਉਨ੍ਹਾਂ ਨੇ ਇਸ ਮਾਮਲੇ 'ਚ ਕੜੀ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਮਾਮਲੇ 'ਚ ਪੁਲਿਸ ਥਾਣਾ ਭੈਣੀ ਮੀਆਂ ਖਾਂ ਦੇ ਐਸਐਚਓ ਸੁਦੇਸ਼ ਕੁਮਾਰ ਸ਼ਰਮਾ ਆਪਣੀ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸਾਰੇ ਹਾਲਾਤਾਂ ਦਾ ਜਾਇਜ਼ਾ ਲਿਆ ਇਸ ਤੋਂ ਇਲਾਵਾ ਮ੍ਰਿਤਕ ਦੇ ਖੂਨ ਦੇ ਨਮੂਨੇ ਵੀ ਇਕੱਠੇ ਕੀਤੇ। ਉਨ੍ਹਾਂ ਨੇ ਦੱਸਿਆ ਕਿ ਪਿੰਡ ਵਿੱਚ ਚੱਲ ਰਹੇ ਵਿਆਹ ਸਮਾਗਮ 'ਚ ਨਬਾਲਗ ਨੌਜਵਾਨ ਦਾ ਕਤਲ ਹੋ ਗਿਆ ਅਤੇ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੈ।
ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਅਤੇ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਅਤੇ ਕਤਲ ਦਾ ਮਾਮਲਾ ਦਰਜ ਕਰ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਗ੍ਰਿਫ਼ਤਾਰ ਕਰਕੇ ਮ੍ਰਿਤਕਾਂ ਨੂੰ ਇਨਸਾਫ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: Illegal Weapon Case: ਪੰਜਾਬ ਪੁਲਿਸ ਵੱਲੋਂ ਇੱਕ ਹੋਰ ਨਾਜਾਇਜ਼ ਹਥਿਆਰਾਂ ਦਾ ਮੋਡੀਊਲ ਦਾ ਪਰਦਾਫਾਸ਼, 39 ਪਿਸਟਲਾਂ ਨਾਲ ਦੋ ਕਾਬੂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904