ਪੜਚੋਲ ਕਰੋ

ਭਗਵੰਤ ਮਾਨ ਦੀ ਕੈਬਨਿਟ 'ਤੇ ਕਲੇਸ਼! ਕਈ ਵੱਡੇ ਚਿਹਰਿਆਂ ਨੂੰ ਆਊਟ ਕਰਨ 'ਤੇ ਛਿੜੀ ਚਰਚਾ, ਰਾਜਾ ਵੜਿੰਗ ਨੇ ਵੀ ਦਿੱਤੀ ਸਲਾਹ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਕੈਬਨਿਟ ਵਿੱਚ ਵੱਡੇ ਚਿਹਰਿਆਂ ਨੂੰ ਜਗ੍ਹਾ ਨਹੀਂ ਮਿਲੀ। ਮੰਤਰੀ ਅਹੁਦੇ ਲਈ ਸਭ ਤੋਂ ਵੱਡੇ ਦਾਅਵੇਦਾਰ ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ ਤੇ ਪ੍ਰੋ. ਬਲਜਿੰਦਰ ਕੌਰ ਦਾ ਨਾਂ ਪਹਿਲੀ ਸੂਚੀ ਵਿੱਚ ਨਹੀਂ ਆਇਆ।

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਕੈਬਨਿਟ ਵਿੱਚ ਵੱਡੇ ਚਿਹਰਿਆਂ ਨੂੰ ਜਗ੍ਹਾ ਨਹੀਂ ਮਿਲੀ। ਮੰਤਰੀ ਅਹੁਦੇ ਲਈ ਸਭ ਤੋਂ ਵੱਡੇ ਦਾਅਵੇਦਾਰ ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ ਤੇ ਪ੍ਰੋ. ਬਲਜਿੰਦਰ ਕੌਰ ਦਾ ਨਾਂ ਪਹਿਲੀ ਸੂਚੀ ਵਿੱਚ ਨਹੀਂ ਆਇਆ। ਹੁਣ ਚਰਚਾ ਸ਼ੁਰੂ ਹੋ ਗਈ ਹੈ ਕਿ ਉਨ੍ਹਾਂ ਨੂੰ ਮੰਤਰੀ ਕਿਉਂ ਨਹੀਂ ਬਣਾਇਆ ਗਿਆ? ਇਸ ਬਾਰੇ ਪਾਰਟੀ ਦੇ ਅੰਦਰ ਤੇ ਬਾਹਰ ਵੀ ਚਰਚਾ ਛਿੜ ਗਈ ਹੈ। ਹੁਣ ਚਰਚਾ ਸ਼ੁਰੂ ਹੋ ਗਈ ਹੈ ਕਿ ਉਨ੍ਹਾਂ ਨੂੰ ਮੰਤਰੀ ਕਿਉਂ ਨਹੀਂ ਬਣਾਇਆ ਗਿਆ? ਇਸ ਨੂੰ ਲੈ ਕੇ ਆਪ ਦਾ ਅੰਦਰੂਨੀ ਵਿਵਾਦ ਵੀ ਸਾਹਮਣੇ ਆਉਣ ਲੱਗਾ ਹੈ।

ਕਾਂਗਰਸ ਸਰਕਾਰ ਵਿੱਚ ਮੰਤਰੀ ਰਹੇ ਅਮਰਿੰਦਰ ਰਾਜਾ ਵੜਿੰਗ ਨੇ ਵੀ ਕਿਹਾ ਕਿ ਸੀਨੀਅਰ ਲੀਡਰਾਂ ਨੂੰ ਮੰਤਰੀ ਨਾ ਬਣਾਉਣਾ ਠੀਕ ਨਹੀਂ। ਆਮ ਆਦਮੀ ਪਾਰਟੀ ਦੇ ਆਪਸੀ ਕਲੇਸ਼ ਵਿੱਚ ਦਖਲ ਦਿੰਦਿਆਂ ਸਾਬਕਾ ਕਾਂਗਰਸੀ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਭਾਵੇਂ ਇਹ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਪਰ ਮੈਂ ਸਮਝਦਾ ਹਾਂ ਕਿ ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ ਤੇ ਕੁਲਤਾਰ ਸਧਵਾਂ ਨੂੰ ਮੰਤਰੀ ਬਣਾਉਣਾ ਚਾਹੀਦਾ ਸੀ। ਇਨ੍ਹਾਂ ਲੋਕਾਂ ਨੇ ਹਰ ਚੰਗੇ ਮਾੜੇ ਸਮੇਂ ਵਿੱਚ ਪਾਰਟੀ ਦਾ ਸਾਥ ਦਿੱਤਾ ਹੈ।

ਸੂਤਰਾਂ ਅਨੁਸਾਰ ਇਨ੍ਹਾਂ ਤਿੰਨਾਂ ਨੂੰ ਮੰਤਰੀ ਅਹੁਦੇ ਨਾ ਮਿਲਣ ਦਾ ਕਾਰਨ ਹਾਲ ਹੀ ਵਿੱਚ ਹੋਈਆਂ ਚੋਣਾਂ ਹੋ ਸਕਦੀਆਂ ਹਨ। 'ਆਪ' ਵੱਲੋਂ ਟਿਕਟਾਂ ਦੀ ਵੰਡ 'ਚ ਦੇਰੀ ਹੋਣ 'ਤੇ ਕੁਝ ਮੌਜੂਦਾ ਵਿਧਾਇਕ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਸਨ। ਇਨ੍ਹਾਂ ਵਿੱਚ ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ ਤੇ ਬਲਜਿੰਦਰ ਕੌਰ ਦੇ ਨਾਂ ਵੀ ਚਰਚਾ ਵਿੱਚ ਸੀ। ਹਾਲਾਂਕਿ ਤਿੰਨਾਂ ਨੇ ਇਸ ਗੱਲ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ ਕਿ ਉਹ 'ਆਪ' ਛੱਡ ਕੇ ਕਿਸੇ ਹੋਰ ਪਾਰਟੀ 'ਚ ਜਾ ਰਹੇ ਹਨ। ਇਸ ਦੇ ਨਾਲ ਹੀ 'ਆਪ' ਨੇ ਪਾਰਟੀ ਪੱਧਰ 'ਤੇ ਵੀ ਕਦੇ ਅਜਿਹੀ ਗੱਲ ਨਹੀਂ ਕਹੀ।

2017 ਦੀਆਂ ਚੋਣਾਂ ਵਿੱਚ ‘ਆਪ’ ਦੇ 20 ਉਮੀਦਵਾਰ ਚੋਣ ਜਿੱਤੇ ਸਨ। ਇਨ੍ਹਾਂ ਵਿੱਚੋਂ 10 ਨੇ 2022 ਦੀਆਂ ਚੋਣਾਂ ਆਉਣ ਤੱਕ ਪਾਰਟੀ ਛੱਡ ਦਿੱਤੀ ਸੀ। ਕਈਆਂ ਨੇ ਸਿਆਸਤ ਤੋਂ ਕਿਨਾਰਾ ਕਰ ਲਿਆ ਪਰ ਰੁਪਿੰਦਰ ਰੂਬੀ, ਨਾਜਰ ਮਾਨਸ਼ਾਹੀਆ, ਪਿਰਮਲ ਸਿੰਘ, ਜਗਤਾਰ ਸਿੰਘ ਵਰਗੇ ਵਿਧਾਇਕ ਕਾਂਗਰਸ ਵਿਚ ਚਲੇ ਗਏ। ਉਸ ਸਮੇਂ ਚਰਚਾ ਸੀ ਕਿ 'ਆਪ' ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਸਕਦੀ ਹੈ। ਇਸ ਦੇ ਪਿੱਛੇ ਸਰਵੇ ਦਾ ਹਵਾਲਾ ਦਿੱਤਾ ਜਾ ਰਿਹਾ ਸੀ। ਹਾਲਾਂਕਿ 10 ਵਿਧਾਇਕਾਂ ਦੇ ਚਲੇ ਜਾਣ ਤੋਂ ਬਾਅਦ 'ਆਪ' ਦੀ ਦਿੱਲੀ ਲੀਡਰਸ਼ਿਪ 'ਤੇ ਦਬਾਅ ਵਧਣਾ ਸ਼ੁਰੂ ਹੋ ਗਿਆ ਸੀ ਜਿਸ ਤੋਂ ਬਾਅਦ ਅਚਾਨਕ ਪਹਿਲੀ ਸੂਚੀ ਵਿੱਚ ਅਰੋੜਾ, ਮਾਣੂੰਕੇ ਤੇ ਬਲਜਿੰਦਰ ਕੌਰ ਸਮੇਤ 10 ਵਿਧਾਇਕਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ।

ਅਮਨ ਅਰੋੜਾ ਦੀ ਸਭ ਤੋਂ ਵੱਡੀ ਜਿੱਤ
ਅਮਨ ਅਰੋੜਾ ਨੇ ਪੰਜਾਬ ਚੋਣਾਂ ਵਿੱਚ 75,277 ਦੇ ਫਰਕ ਨਾਲ 117 ਸੀਟਾਂ ਜਿੱਤੀਆਂ ਸਨ। ਉਨ੍ਹਾਂ ਸੁਨਾਮ ਤੋਂ ਕਾਂਗਰਸ ਦੇ ਜਸਵਿੰਦਰ ਧੀਮਾਨ ਨੂੰ ਹਰਾਇਆ। ਉਨ੍ਹਾਂ ਬਾਰੇ ਚਰਚਾ ਸੀ ਕਿ ਉਨ੍ਹਾਂ ਨੂੰ ਮੰਤਰੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਅਹਿਮ ਵਿੱਤ ਮੰਤਰਾਲਾ ਵੀ ਦਿੱਤਾ ਜਾ ਸਕਦਾ ਹੈ, ਪਰ ਉਹ ਪਹਿਲੀ ਸੂਚੀ ਵਿੱਚੋਂ ਹੀ ਗਾਇਬ ਹੋ ਗਏ।

ਮੰਤਰੀ ਨਾ ਬਣਾਏ ਜਾਣ 'ਤੇ ਅਮਨ ਅਰੋੜਾ ਨੇ ਕਿਹਾ ਕਿ "ਮੇਰੇ ਕੋਲੋਂ ਜ਼ਰੂਰ ਕੁਝ ਨਾ ਕੁਝ ਰਹਿ ਗਿਆ ਹੋਵੇਗਾ, ਜੋ ਮੇਰਾ ਨਾਂ ਨਹੀਂ ਹੈ।ਮੈਂ ਉਸਨੂੰ ਦੂਰ ਕਰਾਂਗਾ।ਮੈਂ ਪਾਰਟੀ ਦਾ ਛੋਟਾ ਜਿਹਾ ਵਰਕਰ ਹਾਂ ਤੇ ਪਾਰਟੀ ਜਿੱਥੇ ਵੀ ਡਿਊਟੀ ਲਵੇਗੀ। ਮੈਂ ਉਹ ਕੰਮ ਕਰਾਂਗਾ।"

ਦੂਜੇ ਪਾਸੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ "ਹਾਈਕਮਾਂਡ ਦਾ ਜੋ ਵੀ ਫੈਸਲਾ ਹੋਵੇਗਾ, ਉਹ ਸਾਨੂੰ ਮਨਜ਼ੂਰ ਹੈ। ਪਾਰਟੀ ਕਈ ਉਤਰਾਅ-ਚੜ੍ਹਾਅ ਵਿੱਚੋਂ ਲੰਘੀ ਹੈ। ਜਦੋਂ ਵੱਡੇ-ਵੱਡੇ ਲੀਡਰ ਪਾਰਟੀ ਛੱਡ ਕੇ ਚਲੇ ਗਏ ਸਨ, ਉਦੋਂ ਤੋਂ ਲੈ ਕੇ ਅੱਜ ਤੱਕ ਪਾਰਟੀ ਨੇ ਸਭ ਕੁਝ ਸਵੀਕਾਰ ਕੀਤਾ ਹੈ। ਮੈਨੂੰ ਕੋਈ ਸਮੱਸਿਆ ਨਹੀਂ ਹੈ।"

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget