ਪੜਚੋਲ ਕਰੋ

ਕਾਂਗਰਸੀ ਵਿਧਾਇਕ ਤੇ ਇੰਸਪੈਕਟਰ ਦੀ ਖੜਕੀ, ਇੰਸਪੈਕਟਰ ਨੇ ਵੰਗਾਰਿਆ

ਕਾਂਗਰਸੀ ਵਿਧਾਇਕਾਂ ਨੂੰ ਹੀ ਪੁਲਿਸ ਟਿੱਚ ਜਾਣਦੀ ਹੈ। ਪੁਲਿਸ ਵਿਧਾਇਕਾਂ ਦੇ ਫੋਨ ਟੈਪ ਕਰ ਰਹੀ ਹੈ। ਇਹ ਰੋਣਾ ਖੁਦ ਕਾਂਗਰਸੀ ਵਿਧਾਇਕ ਰੋ ਰਹੇ ਹਨ। ਸੀਨੀਅਰ ਲੀਡਰਸ਼ਿਪ ਕੋਲ ਮਾਮਲਾ ਉੱਠਣ ਮਗਰੋਂ ਇੰਸਪੈਕਟਰ ਦਾ ਤਬਾਦਲਾ ਕਰ ਦਿੱਤਾ ਹੈ ਪਰ ਕਾਂਗਰਸੀ ਵਿਧਾਇਕ ਰਾਜਿੰਦਰ ਸਿੰਘ ਇਸ ਤੋਂ ਵੀ ਖੁਸ਼ ਨਹੀਂ। ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ਹਾਲੇ ਵੀ ਭਾਰੂ ਹੈ।

ਚੰਡੀਗੜ੍ਹ: ਕਾਂਗਰਸੀ ਵਿਧਾਇਕਾਂ ਨੂੰ ਹੀ ਪੁਲਿਸ ਟਿੱਚ ਜਾਣਦੀ ਹੈ। ਪੁਲਿਸ ਵਿਧਾਇਕਾਂ ਦੇ ਫੋਨ ਟੈਪ ਕਰ ਰਹੀ ਹੈ। ਇਹ ਰੋਣਾ ਖੁਦ ਕਾਂਗਰਸੀ ਵਿਧਾਇਕ ਰੋ ਰਹੇ ਹਨ। ਸੀਨੀਅਰ ਲੀਡਰਸ਼ਿਪ ਕੋਲ ਮਾਮਲਾ ਉੱਠਣ ਮਗਰੋਂ ਇੰਸਪੈਕਟਰ ਦਾ ਤਬਾਦਲਾ ਕਰ ਦਿੱਤਾ ਹੈ ਪਰ ਕਾਂਗਰਸੀ ਵਿਧਾਇਕ ਰਾਜਿੰਦਰ ਸਿੰਘ ਇਸ ਤੋਂ ਵੀ ਖੁਸ਼ ਨਹੀਂ। ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ਹਾਲੇ ਵੀ ਭਾਰੂ ਹੈ। ਵਿਧਾਇਕ ਰਾਜਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਇੰਸਪੈਕਟਰ ਖੁਦ ਹੀ ਫੋਨ ਟੈਪਿੰਗ ਦੀ ਕਹਾਣੀ ਦੱਸ ਰਿਹਾ ਸੀ। ਇਸ ਮਗਰੋਂ ਹੀ ਮੁੱਦਾ ਪਾਰਟੀ ਵਿੱਚ ਤੇ ਸਰਕਾਰ ਦੇ ਲੈਵਲ ਤੱਕ ਚੁੱਕਿਆ ਗਿਆ ਹੈ। ਇਸ ਮਗਰੋਂ ਪੁਲਿਸ ਇੰਸਪੈਕਟਰ ਦਾ ਤਬਾਦਲਾ ਹੋ ਗਿਆ ਹੈ ਪਰ ਰਾਜਿੰਦਰ ਸਿੰਘ ਜਾਂਚ ਦੀ ਮੰਗ ਕਰ ਰਹੇ ਹਨ। ਰਾਜਿੰਦਰ ਸਿੰਘ ਨੇ ਕਿਹਾ ਕਿ ਅਫ਼ਸਰਸ਼ਾਹੀ ਵਿਧਾਇਕਾਂ 'ਤੇ ਹਾਲੇ ਵੀ ਭਾਰੂ ਹੈ। ਅਫ਼ਸਰਸ਼ਾਹੀ ਲੋਕਾਂ ਵੱਲੋਂ ਚੁਣੇ ਨੁਮਾਇੰਦਿਆਂ ਦੀ ਗੱਲ ਨਹੀਂ ਸੁਣਦੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਵਾਪਸ ਆਉਣ 'ਤੇ ਫਿਰ ਤੋਂ ਮੁੱਦਾ ਚੁੱਕਿਆ ਜਾਵੇਗਾ। ਉਧਰ, ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਸੀਆਈਏ ਇੰਸਪੈਕਟਰ ਵਿਜੇ ਕੁਮਾਰ ਨੇ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ’ਤੇ ਲਾਏ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਉਹ ਆਪਣਾ ਅਹੁਦਾ ਛੱਡਣ ਸਣੇ ਕੋਈ ਵੀ ਸਜ਼ਾ ਭੁਗਤਣ ਲਈ ਤਿਆਰ ਹਨ। ਹਾਲਾਂਕਿ ਉਨ੍ਹਾਂ ਉਹ ਕਾਰਨ ਦੱਸਣ ਤੋਂ ਇਨਕਾਰ ਕਰ ਦਿੱਤਾ ਜਿਸ ਕਾਰਨ ਹਲਕਾ ਵਿਧਾਇਕ ਵੱਲੋਂ ਉਨ੍ਹਾਂ ’ਤੇ ਅਜਿਹੇ ਦੋਸ਼ ਲਾਏ ਗਏ ਹਨ। ਇੰਸਪੈਕਟਰ ਨੇ ਕਿਹਾ ਕਿ ਉਹ ਕਿਸੇ ਵੀ ਦਬਾਅ ਤਹਿਤ ਕੋਈ ਗਲਤ ਕੰਮ ਕਰਨ ਨੂੰ ਤਿਆਰ ਨਹੀਂ ਤੇ ਉਨ੍ਹਾਂ ਉੱਪਰ ਲਾਏ ਗਏ ਦੋਸ਼ਾਂ ਦੇ ਕਾਰਨਾਂ ਸਮੇਤ ਪੂਰੀ ਰਿਪੋਰਟ ਉਨ੍ਹਾਂ ਤਿਆਰ ਕਰਕੇ ਜ਼ਿਲ੍ਹਾ ਪੁਲਿਸ ਮੁਖੀ ਤੇ ਉੱਚ ਪੁਲਿਸ ਅਧਿਕਾਰੀਆਂ ਨੂੰ ਭੇਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਰਹੇ ਹਨ ਜੋ ਅੱਗੇ ਵੀ ਜਾਰੀ ਰਹੇਗੀ। ਦੱਸਣਯੋਗ ਹੈ ਕਿ ਸੋਮਵਾਰ ਨੂੰ ਕਮੇਟੀ ਚੇਅਰਮੈਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਵਿੱਚ ਹੋਈ ਜ਼ਿਲ੍ਹਾ ਪਟਿਆਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਕਪਤਾਨ ਸਣੇ ਜ਼ਿਲ੍ਹੇ ਭਰ ਦੇ ਉੱਚ ਅਧਿਕਾਰੀਆਂ ਸਾਹਮਣੇ ਕੁਝ ਕਾਂਗਰਸੀ ਵਿਧਾਇਕਾਂ ਵੱਲੋਂ ਸੀਆਈਏ ਸਮਾਣਾ ਇੰਚਾਰਜ ਇੰਸਪੈਕਟਰ ’ਤੇ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਾਏ ਗਏ ਸਨ। ਇਸ ਤੋਂ ਬਾਅਦ ਇੰਸਪੈਕਟਰ ਵਿਜੇ ਕੁਮਾਰ ਦੀ ਬਦਲੀ ਸਮਾਣਾ ਤੋਂ ਨਾਭਾ ਵਿੱਚ ਸੀਆਈਏ ਮੁਖੀ ਵਜੋਂ ਕਰ ਦਿੱਤੀ ਗਈ ਹੈ। ਮੀਟਿੰਗ ਵਿੱਚ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਵੱਲੋਂ ਆਪਣੀ ਹੀ ਸਰਕਾਰ ਦੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ’ਤੇ ਲਾਏ ਗੰਭੀਰ ਦੋਸ਼ਾਂ ਕਾਰਨ ਸੋਸਲ ਮੀਡੀਆ ’ਤੇ ਕਾਂਗਰਸ ਸਰਕਾਰ ਦੀ ਵੀ ਕਾਫ਼ੀ ਕਿਰਕਰੀ ਹੋਈ ਹੈ। ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਮਗਰੋਂ ਪਟਿਆਲਾ ’ਚ ਇੱਕ ਐਸਡੀਐਮ ਦਾ ਵੀ ਤਬਾਦਲਾ ਕੀਤਾ ਗਿਆ ਹੈ।

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
Embed widget