ਅਵਿਨਾਸ਼ ਚੰਦਰ ਲਈ ਕਾਂਗਰਸ ਨੇ ਦਰਵਾਜ਼ੇ ਕੀਤੇ ਬੰਦ
ਏਬੀਪੀ ਸਾਂਝਾ | 26 Nov 2016 05:50 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫਿਲੌਰ ਤੋਂ ਸਾਬਕਾ ਅਕਾਲੀ ਵਿਧਾਇਕ ਪੰਜਾਬ ਕਾਂਗਰਸ ਵਿਚ ਸ਼ਾਮਿਲ ਨਹੀਂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਕਈ ਤਰਾਂ ਦੀਆਂ ਅਫ਼ਵਾਹਾਂ ਚੱਲ ਰਹੀਆਂ ਹਨ ਕਿ ਅਵਿਨਾਸ਼ ਚੰਦਰ ਜਲਦ ਕਾਂਗਰਸ ਚ ਸ਼ਾਮਲ ਹੋਣ ਜਾ ਰਹੇ ਹਨ 9 ਰਿਪੋਰਟਾਂ ਇਹ ਵੀ ਆ ਰਹਿਣਾ ਸਨ ਕਿ ਅਵਿਨਾਸ਼ ਚੰਦਰ ਕੈਪਟਨ ਅਮਰਿੰਦਰ ਸਿੰਘ ਦੇ ਸੰਪਰਕ ਵਿਚ ਹਨ ਅਤੇ ਉਹ ਕਿਸੇ ਵੀ ਵੇਲੇ ਕਾਂਗਰਸ ਚ ਸ਼ਾਮਲ ਹੋ ਸਕਦੇ ਹਨ ਪਰ ਇਨ੍ਹਾਂ ਰਿਪੋਰਟਾਂ ਨੂੰ ਕੈਪਟਨ ਨੇ ਸਿਰੇ ਤੋਂ ਖ਼ਾਰਜ ਕਰ ਦਿੱਤਾ ਹੈ। ਯਾਦ ਰਹੇ ਕਿ ਅਕਾਲੀ ਦਲ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਅਵਿਨਾਸ਼ ਚੰਦਰ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਗੱਲ ਕਰ ਰਹੇ ਸਨ। ਪਰ ਕੈਪਟਨ ਅਮਰਿੰਦਰ ਸਿੰਘ ਦੇ ਤਾਜ਼ਾ ਬਿਆਨ ਨੇ ਉਹਨਾਂ ਦੀਆਂ ਉਮੀਦਾਂ ਉਤੇ ਪਾਣੀ ਫੇਰ ਦਿੱਤਾ।