ਚੰਡੀਗੜ੍ਹ: ਅੱਜ ਪੰਜਾਬ ਦਿਵਸ ਹੈ। ਇਸ ਮੌਕੇ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ ਵੈਂਕੱਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਦੇ ਲੀਡਰ ਰਾਹੁਲ ਗਾਂਧੀ ਨੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਹੈ। ਇਸ ਦੌਰਾਨ ਅੱਜ ਵੱਖ-ਵੱਖ ਥਾਵਾਂ 'ਤੇ ਪ੍ਰੋਗਰਾਮ ਕਰਵਾਏ ਗਏ।

ਉਧਰ, ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਲਾਗੂ ਨਾ ਕਰਨ ਦੇ ਵਿਰੋਧ ਵਜੋਂ ਅੱਜ ਪੰਜਾਬੀ ਪ੍ਰੇਮੀਆਂ ਵੱਲੋਂ ਪੰਜਾਬੀ ਮੰਚ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਸੈਕਟਰ 19 ਤੋਂ ਸੈਕਟਰ 17 ਤੱਕ ਰੋਸ ਮਾਰਚ ਕੀਤਾ ਗਿਆ। ਮਾਰਚ ਵਿੱਚ ਸ਼ਾਮਲ ਹੋਏ ਲੱਖਾ ਸਿਧਾਣਾ, ਵਿਦਿਆਰਥੀ ਆਗੂ ਮਨਪ੍ਰੀਤ ਕੌਰ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਭਾਵੇਂ ਕਿ ਅੱਜ ਪੰਜਾਬ ਦਿਵਸ ਹੈ ਪਰ ਚੰਡੀਗੜ੍ਹ ਵਾਸੀਆਂ ਲਈ ਕਾਲਾ ਦਿਨ ਹੈ ਕਿਉਂਕਿ ਚੰਡੀਗੜ੍ਹ ਪੰਜਾਬ ਦੇ 28 ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ ਪਰ ਇੱਥੇ ਲਗਾਤਾਰ ਪੰਜਾਬੀ ਦੀ ਦੁਰਦਸ਼ਾ ਕੀਤੀ ਜਾ ਰਹੀ ਹੈ।

 
ਇਸੇ ਤਰ੍ਹਾਂ ਪਟਿਆਲਾ ਵਿੱਚ ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਵਿੱਚ ਕਰਵਾਏ ਗਏ ਪ੍ਰੋਗਰਾਮ ਪੰਜਾਬੀ ਮਾਹ 2021 ਦੇ ਉਦਘਾਟਨੀ ਸਮਾਗਮ ਸਰਵੋਤਮ ਪੁਰਸਕਾਰ ਤੇ ਸੱਭਿਆਚਾਰਕ ਸਾਹਿਤਕ ਪੁਰਸਕਾਰ ਦੌਰਾਨ ਸ਼ਖ਼ਸੀਅਤਾਂ ਨੂੰ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪਰਗਟ ਸਿੰਘ ਵੱਲੋਂ ਪੁਰਸਕਾਰ ਤਕਸੀਮ ਕੀਤੇ ਗਏ। ਇਸ ਮੌਕੇ ਉਨ੍ਹਾਂ ਆਖਿਆ ਕਿ ਉਹ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਬੁੱਧੀਜੀਵੀਆਂ ਤੇ ਤਕਨੀਕੀ ਮਾਹਰਾਂ ਦੇ ਲੋਕਾਂ ਨੂੰ ਇਕੱਠਾ ਕਰ ਰਹੇ ਹਨ ਤੇ ਇਸ ਲਈ ਠੋਸ ਕਦਮ ਪੁੱਟੇ ਜਾਣਗੇ।


 


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ