Election Result 2024: ਜੰਮੂ 'ਚ ਆਪ ਦਾ ਖਾਤਾ ਖੁੱਲ੍ਹਣ 'ਤੇ CM ਮਾਨ ਨੇ ਦਿੱਤੀਆਂ ਵਧਾਈਆਂ, ਕਿਹਾ-ਦਿਨ-ਬ-ਦਿਨ ਵਧਦਾ ਜਾ ਰਿਹਾ ਕਾਫ਼ਲਾ
ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਜੰਮੂ ਕਸ਼ਮੀਰ ਦੇ ਡੋਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੇਹਰਾਜ ਮਲਿਕ ਜੀ ਨੂੰ ਸ਼ਾਨਦਾਰ ਜਿੱਤ ਦੀਆਂ ਬਹੁਤ-ਬਹੁਤ ਮੁਬਾਰਕਾਂ...
Election Result: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਦਾ ਖਾਤਾ ਖੁੱਲ੍ਹ ਗਿਆ ਹੈ। ਡੋਡਾ ਵਿਧਾਨ ਸਭਾ ਤੋਂ ਆਪ ਉਮੀਦਵਾਰ ਮਹਿਰਾਜ ਮਲਿਕ (Mehraj Malik) 4770 ਵੋਟਾਂ ਨਾਲ ਜੇਤੂ ਰਹੇ ਹਨ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿੱਤ ਉੱਤੇ ਵਧਾਈਆਂ ਦਿੱਤੀਆਂ ਹਨ।
ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਜੰਮੂ ਕਸ਼ਮੀਰ ਦੇ ਡੋਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੇਹਰਾਜ ਮਲਿਕ ਜੀ ਨੂੰ ਸ਼ਾਨਦਾਰ ਜਿੱਤ ਦੀਆਂ ਬਹੁਤ-ਬਹੁਤ ਮੁਬਾਰਕਾਂ...
ਜੰਮੂ ਕਸ਼ਮੀਰ ਦੇ ਡੋਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੇਹਰਾਜ ਮਲਿਕ ਜੀ ਨੂੰ ਸ਼ਾਨਦਾਰ ਜਿੱਤ ਦੀਆਂ ਬਹੁਤ-ਬਹੁਤ ਮੁਬਾਰਕਾਂ...
— Bhagwant Mann (@BhagwantMann) October 8, 2024
ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ... ਹੁਣ ਦੇਸ਼ ਦੇ ਪੰਜ ਰਾਜਾਂ ਵਿੱਚ 'ਆਪ' ਦੇ ਵਿਧਾਇਕ ਹਨ.. ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰਾਂ ਨੂੰ ਵੀ…
ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ... ਹੁਣ ਦੇਸ਼ ਦੇ ਪੰਜ ਰਾਜਾਂ ਵਿੱਚ 'ਆਪ' ਦੇ ਵਿਧਾਇਕ ਹਨ.. ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰਾਂ ਨੂੰ ਵੀ ਬਹੁਤ-ਬਹੁਤ ਵਧਾਈਆਂ...ਇਨਕਲਾਬ ਜ਼ਿੰਦਾਬਾਦ
ਅਰਵਿੰਦ ਕੇਜਰੀਵਾਲ ਨੇ ਕੀ ਕਿਹਾ ?
ਇਸ ਜਿੱਤ 'ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ, ''ਭਾਜਪਾ ਨੂੰ ਹਰਾ ਕੇ ਸ਼ਾਨਦਾਰ ਜਿੱਤ ਲਈ ਡੋਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿਰਾਜ ਮਲਿਕ ਨੂੰ ਬਹੁਤ-ਬਹੁਤ ਵਧਾਈਆਂ। ਤੁਸੀਂ ਬਹੁਤ ਵਧੀਆ ਢੰਗ ਨਾਲ ਚੋਣਾਂ ਲੜੀਆਂ। ਪੰਜਵੇਂ ਸੂਬੇ ਵਿੱਚ ਵਿਧਾਇਕ ਬਣਨ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਬਹੁਤ ਬਹੁਤ ਮੁਬਾਰਕਾਂ।
डोडा से आम आदमी पार्टी के उम्मीदवार मेहराज मलिक द्वारा बीजेपी को हराकर शानदार जीत हासिल करने के लिए बहुत बहुत बधाई। आप बहुत अच्छा चुनाव लड़े।
— Arvind Kejriwal (@ArvindKejriwal) October 8, 2024
पांचवें राज्य में MLA बनने पर पूरी आम आदमी पार्टी को बधाई।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।