ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਤੇ ਪਟਿਆਲਾ ਦੇ ਮੌਜੂਦਾ ਮੇਅਰ ਸੰਜੀਵ ਸ਼ਰਮਾ, ਡਿਪਟੀ ਮੇਅਰ ਅਤੇ ਕਈ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਨ੍ਹਾਂ ਦਾ ਭਾਜਪਾ ਵਿੱਚ ਸ਼ਾਮਲ ਹੋਣ 'ਤੇ ਬੀਜੇਪੀ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਲੋਕ ਕਾਂਗਰਸ ਦੇ ਮੈਂਬਰ ਅਤੇ ਆਗੂ ਵੀ ਭਾਜਪਾ ਵਿੱਚ ਸ਼ਾਮਿਲ ਹੋਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਇਨ੍ਹਾਂ ਆਗੂਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸਾਡੇ ਸਾਰੇ ਸੀਨੀਅਰ ਪੰਜਾਬ ਲੋਕ ਕਾਂਗਰਸ ਮੈਂਬਰਾਂ ਨੂੰ ਅੱਜ ਅਧਿਕਾਰਤ ਤੌਰ 'ਤੇ ਭਾਜਪਾ ਪੰਜਾਬ ਵਿੱਚ ਸ਼ਾਮਲ ਹੋਣ 'ਤੇ ਮੇਰੇ ਵਲੋਂ ਹਾਰਦਿਕ ਵਧਾਈਆਂ। ਮੈਨੂੰ ਯਕੀਨ ਹੈ ਕਿ ਤੁਸੀਂ ਸਾਰੇ ਪਾਰਟੀ ਅਤੇ ਸੂਬੇ ਦੀ ਬਿਹਤਰੀ ਲਈ ਪੂਰੇ ਜੋਸ਼ ਅਤੇ ਵਚਨਬੱਧਤਾ ਨਾਲ ਕੰਮ ਕਰੋਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਤ-ਹਾਰ ਪ੍ਰਮਾਤਮਾ ਦੇ ਹੱਥ ਹੈ ਪਰ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਨੇ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਇੱਕ ਪਾਰਟੀ ਨੂੰ ਛੱਡ ਕੇ ਆਏ ਹਾਂ ਤੇ ਦੂਜਾ ਭਾਜਪਾ। ਆਪਣੇ ਆਪਰੇਸ਼ਨ ਤੋਂ ਬਾਅਦ ਮੈਂ ਆਪਣੇ ਸਾਰੇ ਸਾਥੀਆਂ ਨੂੰ ਪੁੱਛ ਕੇ ਭਾਜਪਾ ਵਿੱਚ ਸ਼ਾਮਲ ਹੋਇਆ ਅਤੇ ਹੁਣ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ ਹੈ।
ਅਸ਼ਵਨੀ ਸ਼ਰਮਾ ਨੇ ਕੈਪਟਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪੰਜਾਬ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਕੈਪਟਨ ਜਿੰਨਾ ਬਿਹਤਰ ਮਾਹਿਰ ਕੋਈ ਨਹੀਂ ਸਮਝ ਸਕਦਾ। ਅੱਜ ਪੰਜਾਬ ਵਿੱਚ ਕਾਨੂੰਨ ਵਿਵਸਥਾ ਕਮਜ਼ੋਰ ਹੈ, ਸ਼ਾਂਤੀ ਭੰਗ ਹੋ ਰਹੀ ਹੈ, ਸਮਾਜਿਕ ਢਾਂਚਾ ਕਮਜ਼ੋਰ ਹੋ ਰਿਹਾ ਹੈ। ਇਨ੍ਹਾਂ ਸਾਰੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਕੈਪਟਨ ਅਮਰਿੰਦਰ ਸਿੰਘ ਦੇ ਤਜ਼ਰਬੇ ਨਾਲ ਭਾਜਪਾ ਪੰਜਾਬ ਵਿੱਚ ਮਜ਼ਬੂਤੀ ਨਾਲ ਵਧੀਆ ਕੰਮ ਕਰੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।