ਮੁੱਖ ਮੰਤਰੀ ਨੇ IPS ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਡੀਜੀਪੀ ਦਾ ਵਧੀਕ ਚਾਰਜ ਸੰਭਾਲਣ ਤੇ ਦਿੱਤੀ ਵਧਾਈ
IPS ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦੇ ਨਵੇਂ ਡੀਜੀਪੀ ਵਜੋਂ ਨਿਯੁਕਤ ਕੀਤਾ ਗਿਆ ਹੈ।IPS ਸਹੋਤਾ 1988 ਬੈਚ ਦੇ ਆਈਪੀਐਸ ਅਧਿਕਾਰੀ ਹਨ।
ਚੰਡੀਗੜ੍ਹ: IPS ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦੇ ਡੀਜੀਪੀ ਦਾ ਵਧੀਕ ਚਾਰਜ ਦਿੱਤਾ ਗਿਆ ਹੈ।IPS ਸਹੋਤਾ 1988 ਬੈਚ ਦੇ ਆਈਪੀਐਸ ਅਧਿਕਾਰੀ ਹਨ।ਆਈਪੀਐਸ ਸਹੋਤਾ ਨੂੰ ਡੀਜੀਪੀ ਪੰਜਾਬ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ।ਇਸ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੇਂ ਡੀਜੀਪੀ ਦਾ ਸਵਾਗਤ ਕੀਤਾ ਹੈ ਅਤੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ।
ਮੁੱਖ ਮੰਤਰੀ ਚੰਨੀ ਨੇ ਟਵੀਟ ਕਰਕੇ ਲਿਖਿਆ, "ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ, ਆਈਪੀਐਸ (1988 ਬੈਚ) ਨੂੰ ਪੰਜਾਬ ਦੇ ਵਧੀਕ ਡੀਜੀਪੀ ਵਜੋਂ ਕਾਰਜਭਾਰ ਸੰਭਾਲਣ ਲਈ ਵਧਾਈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਆਪਣੀ ਸਮਰੱਥਾ ਅਨੁਸਾਰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਗੇ। ਉਨ੍ਹਾਂ ਨੂੰ ਸ਼ੁਭਕਾਮਨਾਵਾਂ!"
Congratulations to Mr. Iqbal Preet Singh Sahota, IPS (1988 batch) for taking charge as the Additional DGP of Punjab. I am fully confident that he will serve the people of Punjab to the best of his ability. Wishing him all the best ! pic.twitter.com/qNLjILO9UZ
— Charanjit S Channi (@CHARANJITCHANNI) September 25, 2021
ਦਸ ਦਈਏ ਕਿ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਇਕ ਮਹੀਨੇ ਦੀ ਛੁੱਟੀ ਲਈ ਅਪਲਾਈ ਕੀਤਾ ਹੈ। ਹਟਾਏ ਜਾਣ ਦੀ ਸੰਭਾਵਨਾ ਦੇ ਚੱਲਦਿਆਂ ਕੈਪਟਨ ਸਰਕਾਰ ਦੇ DGP ਦਿਨਕਰ ਗੁਪਤਾ ਖੁਦ ਕਿਨਾਰੇ ਹੋਣ ਨੂੰ ਤਿਆਰ ਹਨ। IPS ਦਿਨਕਰ ਗੁਪਤਾ ਦੀ ਪਤਨੀ ਵਿੰਨੀ ਮਹਾਜਨ ਨੂੰ ਚੰਨੀ ਸਰਕਾਰ ਪਹਿਲਾਂ ਹੀ ਮੁੱਖ ਸਕੱਤਰ ਦੇ ਅਹੁਦੇ ਤੋਂ ਹਟਾ ਚੁੱਕੀ ਹੈ। ਨਵੇਂ DGP ਦੇ ਨਾਂਅ 'ਤੇ ਫਿਲਹਾਲ ਪਾਰਟੀ 'ਚ ਇਕਰਾਏ ਨਹੀਂ ਬਣੀ।ਦਰਅਸਲ ਤਿੰਨ ਅਫਸਰਾਂ ਦੇ ਨਾਂਅ 'ਤੇ ਵਿਚਾਰ ਚਰਚਾ ਜਾਰੀ ਸੀ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :