ਨਵੇਂ ਮੰਤਰੀਆਂ ਨੂੰ ਵਧਾਈਆਂ! ਸੀਐਮ ਮਾਨ ਨੇ ਮਿਸ਼ਨਰੀ ਉਤਸ਼ਾਹ ਨਾਲ ਲੋਕ ਸੇਵਾ ਦੀ ਉਮੀਦ ਜਤਾਈ
ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀ ਵਜੋਂ ਅਹੁਦੇ ਤੇ ਭੇਤ ਗੁਪਤ ਰੱਖਣ ਦਾ ਹਲਫ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਦੋਵਾਂ ਨਵ-ਨਿਯੁਕਤ ਮੰਤਰੀਆਂ ਨੂੰ ਵਧਾਈ ਦਿੱਤੀ...
Punjab Cabinet Reshuffle: ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀ ਵਜੋਂ ਅਹੁਦੇ ਤੇ ਭੇਤ ਗੁਪਤ ਰੱਖਣ ਦਾ ਹਲਫ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਦੋਵਾਂ ਨਵ-ਨਿਯੁਕਤ ਮੰਤਰੀਆਂ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਉਹ ਪਹਿਲਾਂ ਹੀ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਬਣੇ ਮੰਤਰੀ ਇਸੇ ਉਤਸ਼ਾਹ ਤੇ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।
ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਕੈਬਨਿਟ ਵਿੱਚ ਮੁੱਖ ਮੰਤਰੀ ਸਣੇ ਮੰਤਰੀਆਂ ਦੀ ਕੁੱਲ ਗਿਣਤੀ ਵਧ ਕੇ 16 ਹੋ ਗਈ ਹੈ। ਸਹੁੰ ਚੁੱਕ ਸਮਾਗਮ ਦੀ ਸਮੁੱਚੀ ਕਾਰਵਾਈ ਰਾਜਪਾਲ ਦੀ ਪ੍ਰਵਾਨਗੀ ਨਾਲ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਚਲਾਈ। ਸਹੁੰ ਚੁੱਕਣ ਤੋਂ ਬਾਅਦ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਹਲਫ਼ ਵਾਲੇ ਦਸਤਾਵੇਜ਼ ਉਤੇ ਹਸਤਾਖ਼ਰ ਕੀਤੇ, ਜਿਸ ਉਤੇ ਰਾਜਪਾਲ ਨੇ ਵੀ ਦਸਤਖ਼ਤ ਕੀਤੇ।
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਧਾਈ ਦਿੰਦਿਆਂ ਕਿਹਾ ਕਿ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਲੰਬੀ ਤੇ ਬਲਕਾਰ ਸਿੰਘ, ਵਿਧਾਇਕ ਕਰਤਾਰਪੁਰ, ਨੂੰ ਆਪ ਦੀ ਪੰਜਾਬ ਸਰਕਾਰ ਵਿੱਚ ਮੰਤਰੀ ਵਜੋਂ ਨਿਯੁਕਤੀ 'ਤੇ ਵਧਾਈ। ਮੈਂ ਉਨ੍ਹਾਂ ਦੇ ਲੋਕਾਂ ਦੀ ਸੇਵਾ ਵਿੱਚ ਸਫਲ ਕਾਰਜਕਾਲ ਦੀ ਕਾਮਨਾ ਕਰਦਾ ਹਾਂ।
Congratulations to Sardar Gurmeet Singh Khudian, MLA Lambi, and Balkar Singh, MLA Kartarpur, on their appointment as ministers in the AAP’s Punjab Government. I wish them a successful tenure in service of the people. pic.twitter.com/VS2F1S0C6g
— Raghav Chadha (@raghav_chadha) May 31, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ