ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਸਣੇ ਕਈ ਲੀਡਰਾਂ ਉੱਪਰ ਵਿਜੀਲੈਂਸ ਦੀ ਕਾਰਵਾਈ ਹੋ ਸਕਦੀ ਹੈ। ਪਿਛਲੀ ਕਾਂਗਰਸ ਸਰਕਾਰ ਵੇਲੇ ਹੋਈਆਂ ਕੁਝ ਬੇਨਿਯਮੀਆਂ ਦੀ ਜਾਂਚ ਵਿੱਚ ਸਾਬਕਾ ਮੰਤਰੀ ਤੇ ਵਿਧਾਇਕ ਘਿਰ ਸਕਦੇ ਹਨ। ਇਸ ਦਾ ਖੁਲਾਸਾ ਖੁਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਵੇਲੇ ਕੁਝ ਲੀਡਰ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਨ।

ਹੁਣ ਆਮ ਆਦਮੀ ਪਾਰਟੀ ਸਰਕਾਰ ਨੇ ਉਨ੍ਹਾਂ ਲੀਡਰਾਂ ਦੇ ਪੋਤੜੇ ਫਰੋਲਣੇ ਸ਼ੁਰੂ ਕਰ ਦਿੱਤੇ ਹਨ। ਸੂਤਰਾਂ ਦੀ ਮੰਨੀਏ ਤਾਂ ਤਿੰਨ ਦਰਜਨ ਤੋਂ ਵੱਧ ਕਾਂਗਰਸੀ ਲੀਡਰਾਂ, ਜਿਨ੍ਹਾਂ ਵਿੱਚ ਸਾਬਕਾ ਮੰਤਰੀ, ਸਾਬਕਾ ਤੇ ਮੌਜੂਦਾ ਵਿਧਾਇਕ ਤੇ ਹਲਕਾ ਇੰਚਾਰਜ ਸ਼ਾਮਲ ਹਨ, 'ਤੇ ਵਿਜੀਲੈਂਸ ਕਾਰਵਾਈ ਦੀ ਹੋ ਸਕਦੀ ਹੈ।

ਸੂਤਰਾਂ ਮੁਤਾਬਕ ਵਿਜੀਲੈਂਸ ਵੱਲੋਂ ਜੰਗਲਾਤ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਟਰਾਂਸਪੋਰਟ, ਦਿਹਾਤੀ ਵਿਕਾਸ ਤੇ ਪੰਚਾਇਤ, ਲੋਕ ਨਿਰਮਾਣ, ਸਿੰਜਾਈ, ਮਾਈਨਿੰਗ, ਸਿਹਤ ਤੇ ਪਰਿਵਾਰ ਭਲਾਈ ਆਦਿ ਵਿਭਾਗਾਂ ਵਿੱਚ ਕਾਂਗਰਸ ਸਰਕਾਰ ਸਮੇਂ ਹੋਈਆਂ ਵਿੱਤੀ ਬੇਨਿਯਮੀਆਂ ਬਾਰੇ ਪੜਤਾਲ ਕੀਤੀ ਜਾ ਰਹੀ ਹੈ।

ਸੂਤਰਾਂ ਮੁਤਾਬਕ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਕਾਂਗਰਸ ਸਰਕਾਰ ਸਮੇਂ ਹੋਈਆਂ ਵਿੱਤੀ ਬੇਨਿਯਮੀਆਂ ਨੂੰ ਘੋਖਣ ਤੇ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਵਿਜੀਲੈਂਸ ਵੱਲੋਂ ਠੋਸ ਜਾਣਕਾਰੀ ਇਕੱਤਰ ਕੀਤੇ ਜਾਣ ਤੋਂ ਬਾਅਦ ਹੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਅਹਿਮ ਗੱਲ ਹੈ ਕਿ ਇਸ ਮਾਰ ਹੇਠ ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਕੁਝ ਲੀਡਰ ਵੀ ਆ ਸਕਦੇ ਹਨ। ਸੂਤਰਾਂ ਮੁਤਾਬਕ ਖੁਰਾਕ ਤੇ ਸਿਵਲ ਸਪਲਾਈ ਵਿਭਾਗ ’ਚ ਟਰਾਂਸਪੋਰਟ, ਲੇਬਰ ਤੇ ਹੋਰਨਾਂ ਕੰਮਾਂ ਨਾਲ ਜੁੜੇ ਵਿੱਤੀ ਲੈਣ-ਦੇਣ ਦੇ ਮਾਮਲੇ ਵਿੱਚ ਕਾਂਗਰਸ ਦੇ 30 ਦੇ ਕਰੀਬ ਆਗੂਆਂ ਦੀ ਭੂਮਿਕਾ ਬਾਰੇ ਪੜਤਾਲ ਕੀਤੀ ਜਾ ਰਹੀ ਹੈ। 


 


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।