ਪੜਚੋਲ ਕਰੋ

ਸਿਆਸੀ ਜਗਤ 'ਚ ਵੱਡੀ ਹਲਚਲ, ਕਾਂਗਰਸ, AAP ਅਤੇ ਅਕਾਲੂ ਆਗੂਆਂ ਨੇ ਫੜਿਆ ਭਾਜਪਾ ਦਾ ਪੱਲਾ

ਬੁਢਲਾਡਾ ਵਿਧਾਨ ਸਭਾ ਹਲਕੇ ਦੇ ਪ੍ਰਮੁੱਖ ਅਕਾਲੀ ਆਗੂ ਬਲਵਿੰਦਰ ਸਿੰਘ ਪਟਵਾਰੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ, ਆਮ ਆਦਮੀ ਪਾਰਟੀ ਅਤੇ ਸੀਪੀਆਈ ਨਾਲ ਜੁੜੇ ਵੱਡੀ ਗਿਣਤੀ ਵਿੱਚ ਪੰਚ, ਸਰਪੰਚ, ਸਾਬਕਾ ਸਰਪੰਚ ਅਤੇ ਆਗੂ, ਸੀਨੀਅਰ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।

Punjab News: ਪੰਜਾਬ ਵਿੱਚ ਚੋਣਾਂ ਨੂੰ ਹਰੇਕ ਪਾਰਟੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਉੱਥੇ ਹੀ ਸਿਆਸਤ ਵਿੱਚ ਰੋਜ਼ ਕੋਈ ਨਾ ਕੋਈ ਹਲਚਲ ਦੇਖਣ ਨੂੰ ਮਿਲ ਰਹੀ ਹੈ। ਚੋਣਾਂ ਨੇੜੇ ਆਉਂਦਿਆਂ ਹੀ ਕਈ ਆਗੂ ਆਪਣੀ ਪਾਰਟੀ ਛੱਡ ਕੇ ਦੂਜੀ ਪਾਰਟੀ ਵੱਲ ਰੁੱਖ ਕਰ ਰਹੇ ਹਨ।

ਇਸ ਤਹਿਤ ਹੀ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਪ੍ਰਮੁੱਖ ਅਕਾਲੀ ਆਗੂ ਬਲਵਿੰਦਰ ਸਿੰਘ ਪਟਵਾਰੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ, ਆਮ ਆਦਮੀ ਪਾਰਟੀ ਅਤੇ ਸੀਪੀਆਈ ਨਾਲ ਜੁੜੇ ਵੱਡੀ ਗਿਣਤੀ ਵਿੱਚ ਪੰਚ, ਸਰਪੰਚ, ਸਾਬਕਾ ਸਰਪੰਚ ਅਤੇ ਆਗੂ, ਸੀਨੀਅਰ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।

ਇਸ ਮੌਕੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਜ਼ਿਲ੍ਹਾ ਪ੍ਰਧਾਨ ਮਾਨਸਾ ਗੋਮਾ ਰਾਮ ਪੂਨੀਆ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਹਿਕਾਰੀ ਸਭਾ ਦੇ ਮੈਂਬਰ ਗੁਰਦੀਪ ਸਿੰਘ, ਪੰਚਾਇਤ ਮੈਂਬਰ ਰਾਜਵਿੰਦਰ ਸਿੰਘ, ਸਰਪੰਚ ਗੁਲਾਬ ਸਿੰਘ, ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਉਪ ਪ੍ਰਧਾਨ ਬਲਵਿੰਦਰ ਸਿੰਘ, ਸਹਿਕਾਰੀ ਸਭਾ ਦੇ ਸਾਬਕਾ ਪ੍ਰਧਾਨ ਬਘੇਰਾ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਸਾਬਕਾ ਪੰਚਾਇਤ ਮੈਂਬਰ ਤਰਸੇਮ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ

ਅਜਾਇਬ ਸਿੰਘ, ਕਸ਼ਮੀਰ ਸਿੰਘ, ਦਰਸ਼ਨ ਸਿੰਘ, ਕੁਲਵੰਤ ਸਿੰਘ, ਜੀਤ ਸਿੰਘ, ਮੌਜੂਦਾ ਪੰਚਾਇਤ ਮੈਂਬਰ ਨਿਰਮਲ ਸਿੰਘ, ਐਡਵੋਕੇਟ ਸੁਖਵਿੰਦਰ ਸਿੰਘ, ਐਡਵੋਕੇਟ ਮੋਤੀ ਸਿੰਘ ਅਤੇ ਪਿੰਡ ਬੀਰੋ ਕੇ ਕਲਾਂ ਦੇ ਪੰਚਾਇਤ ਮੈਂਬਰਾਂ ਦਾ ਸਮੂਹ ਵੱਡੀ ਗਿਣਤੀ ਵਿੱਚ ਵਰਕਰਾਂ ਸਮੇਤ ਸ਼ਾਮਲ ਸਨ।

ਇਸ ਮੌਕੇ ਬਲਵਿੰਦਰ ਸਿੰਘ ਪਟਵਾਰੀ ਨੇ ਕਿਹਾ ਕਿ ਭਾਜਪਾ ਹੀ ਇੱਕੋ ਇੱਕ ਪਾਰਟੀ ਹੈ ਜੋ ਪੰਜਾਬ ਅਤੇ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਸਮਰੱਥ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਾਸ ਦੇ ਰਾਹ 'ਤੇ ਲਗਾਤਾਰ ਅੱਗੇ ਵਧ ਰਿਹਾ ਹੈ ਅਤੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget