ਚੰਡੀਗੜ੍ਹ: ਪੰਜਾਬ ਦੀਆਂ ਦੋਵੇਂ ਰਵਾਇਤੀ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ ਰੈਲੀ-ਰੈਲੀ ਖੇਡਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਪੋਲ ਖੋਲ੍ਹ ਰੈਲੀ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਆਨ ਜਾਰੀ ਕੀਤਾ ਸੀ ਕਿ ਬਾਦਲਾਂ ਦੇ ਗੜ੍ਹ ਵਿੱਚ ਕਾਂਗਰਸ ਰੈਲੀ ਕਰੇਗੀ।
ਇਸ ਦੇ ਨਾਲ ਹੀ ਅਕਾਲੀ ਦਲ ਨੇ ਵੀ ਇਹ ਐਲਾਨ ਕੀਤਾ ਹੈ ਕਿ ਉਸੇ ਦਿਨ ਅਕਾਲੀ ਦਲ ਵੱਲੋਂ ਕੈਪਟਨ ਦੇ ਗੜ੍ਹ ਯਾਨੀ ਪਟਿਆਲੇ 'ਚ ਵਿੱਚ ਰੈਲੀ ਕੀਤੀ ਜਾਵੇਗੀ। ਇਸ ਸਬੰਧੀ ਜਦੋਂ ਬਲਵੀਰ ਸਿੰਘ ਸਿੱਧੂ ਨੂੰ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਨੂੰ ਦੱਸਣਾ ਚਾਹੁੰਦੀ ਹੈ ਕਿ ਅਕਾਲੀ ਦਲ ਪੰਥ ਦੇ ਹਿੱਤ ਵਿੱਚ ਨਹੀਂ ਬਲਕਿ ਪੰਥ ਵਿਰੋਧੀ ਹੈ।
ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਆਖਰਕਾਰ ਪੰਜਾਬ ਦੇ ਵਿਕਾਸ ਦਾ ਰੈਲੀਆਂ ਨਾਲ ਹੱਲ ਕਿਵੇਂ ਹੋਵੇਗਾ ਤਾਂ ਬਲਬੀਰ ਸਿੱਧੂ ਨੇ ਕਿਹਾ ਕਿ ਵਿਕਾਸ ਨਾਲ ਦੀ ਨਾਲ ਚੱਲ ਰਿਹਾ ਹੈ ਪਰ ਲੋਕਾਂ ਨੂੰ ਦੱਸਣਾ ਵੀ ਜ਼ਰੂਰੀ ਹੈ। ਇਸ ਤੋਂ ਇਹ ਤਾਂ ਸਪੱਸ਼ਟ ਹੈ ਕਿ ਕਾਂਗਰਸ ਕੰਮ ਦੇ ਪ੍ਰਚਾਰ ਦੀ ਪਾਲਿਸੀ ਨੂੰ ਅਪਣਾਉਂਦੀ ਨਜ਼ਰ ਆ ਰਹੀ ਹੈ।