ਚੰਡੀਗੜ੍ਹ/ਅੰਮ੍ਰਿਤਸਰ: ਬੀਬੀ ਜਗੀਰ ਕੌਰ ਵੱਲੋਂ ਅਕਾਲ ਤਖਤ 'ਤੇ ਦਿੱਤੇ ਗਏ ਬਿਆਨ 'ਤੇ ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਜੰਮ ਕੇ ਵਰ੍ਹੇ। ਲਾਲ ਸਿੰਘ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਆਪ ਆਪਣੀ ਧੀ ਦਾ ਕਤਲ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਦੀ ਸਨਮਾਣ ਕਰਦੀ ਆਈ ਹੈ ਤੇ ਅੱਗੇ ਵੀ ਕਰੇਗੀ। ਅਕਾਲੀ ਦਲ ਨੂੰ ਹਾਰ ਦਾ ਡਰ ਹੈ ਇਸ ਲਈ ਉਹ ਅਜਿਹੀਆਂ ਗੱਲਾਂ ਕਰ ਰਹੇ ਹਨ।
ਦੱਸਣਯੋਗ ਹੈ ਕਿ ਅੱਜ ਬੀਬੀ ਜਗੀਰ ਕੌਰ ਨੇ ਅੰਮ੍ਰਿਤਸਰ ਰੈਲੀ ਦੌਰਾਨ ਕਿਹਾ ਸੀ ਕਿ ਜੇਕਰ ਕੋਈ ਕਾਂਗਰਸ ਨੂੰ ਵੋਟ ਪਾਏਗਾ ਤਾਂ ਇਸ ਦਾ ਮਤਲਬ ਹੈ ਕਿ ਉਹ ਅਕਾਲ ਤਖਤ ਸਾਹਿਬ ਨੂੰ ਗੋਲੀ ਮਾਰ ਰਿਹਾ ਹੈ।
ਬੀਬੀ ਜਗੀਰ ਕੌਰ ਨੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੁਖਬੀਰ ਬਾਦਲ ਸਮੇਤ ਤਿੰਨ ਮੰਤਰੀਆਂ ਨੂੰ ਜੇਲ੍ਹ ਭੇਜਣ ਦੀ ਗੱਲ 'ਤੇ ਕਿਹਾ ਕਿ ਕਾਂਗਰਸ ਬਦਲੇ ਦੀ ਭਾਵਨਾ ਨਾਲ ਰਾਜਨੀਤੀ ਕਰਦੀ ਹੈ। ਇਸ ਬਿਆਨਬਾਜ਼ੀ ਤੋਂ ਤੈਅ ਹੈ ਕਿ ਦੋਵੇਂ ਹੀ ਗੁੰਡਾਗਰਦੀ 'ਤੇ ਉਤਾਰੂ ਹਨ।