ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸ ਨੇ ਐਲਾਨਿਆ ਆਪਣਾ ਪਹਿਲਾ ਉਮੀਦਵਾਰ! ਪਰਗਟ ਸਿੰਘ ਨੇ ਦਿੱਤਾ ਵੱਡਾ ਬਿਆਨ
Punjab News: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸ ਮੈਦਾਨ ਭੱਖ ਗਿਆ ਹੈ। ਉੱਥੇ ਹੀ ਹਰੇਕ ਪਾਰਟੀ ਆਪਣੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਜੋਰ ਲਾ ਰਹੀ ਹੈ। ਇਸ ਦੇ ਨਾਲ ਹੀ ਕਈ ਅਹਿਮ ਆਗੂਆਂ ਨੂੰ ਜ਼ਿੰਮੇਵਾਰੀ ਦੇ ਰਹੀ ਹੈ।

Punjab News: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸ ਮੈਦਾਨ ਭੱਖ ਗਿਆ ਹੈ। ਉੱਥੇ ਹੀ ਹਰੇਕ ਪਾਰਟੀ ਆਪਣੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਜੋਰ ਲਾ ਰਹੀ ਹੈ। ਇਸ ਦੇ ਨਾਲ ਹੀ ਕਈ ਅਹਿਮ ਆਗੂਆਂ ਨੂੰ ਜ਼ਿੰਮੇਵਾਰੀ ਦੇ ਰਹੀ ਹੈ।
ਦੱਸ ਦਈਏ ਕਿ ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ, ਉੱਥੇ ਹੀ ਹਾਲੇ ਹੋਰ ਪਾਰਟੀਆਂ ਇਸ ਮਾਮਲੇ ਵਿੱਚ ਪਿੱਛੇ ਹੈ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਦੀ ਵੀ ਪਹਿਲੀ ਲਿਸਟ ਥੋੜੇ ਦਿਨਾਂ ਵਿੱਚ ਜਾਰੀ ਹੋ ਸਕਦੀ ਹੈ।
ਉੱਥੇ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨੇ ਇੱਕ ਵੱਡਾ ਬਿਆਨ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਆਦਮਪੁਰ ਤੋਂ ਸੁਖਵਿੰਦਰ ਕੋਟਲੀ ਨੂੰ ਟਿਕਟ ਮਿਲ ਸਕਦੀ ਹੈ। ਹਾਲਾਂਕਿ ਇਸ ਨੂੰ ਲੈਕੇ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਉੱਥੇ ਹੀ ਪਿਛਲੇ ਦਿਨਾਂ ਕਾਂਗਰਸ ਦੇ ਕੁਝ ਸੰਭਾਵੀ ਉਮੀਦਵਾਰਾਂ ਦੀ ਲਿਸਟ ਸਾਹਮਣੇ ਆਈ ਸੀ, ਜਿਸ ਨੂੰ ਲੈਕੇ CEC ਦੀ ਮੀਟਿੰਗ ਤੋਂ ਬਾਅਦ ਫੈਸਲਾ ਹੋ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਨਾਵਾਂ ਦਾ ਛੇਤੀ ਹੀ ਐਲਾਨ ਵੀ ਕਰ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















