Punjab News: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸ ਮੈਦਾਨ ਭੱਖ ਗਿਆ ਹੈ। ਉੱਥੇ ਹੀ ਹਰੇਕ ਪਾਰਟੀ ਆਪਣੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਜੋਰ ਲਾ ਰਹੀ ਹੈ। ਇਸ ਦੇ ਨਾਲ ਹੀ ਕਈ ਅਹਿਮ ਆਗੂਆਂ ਨੂੰ ਜ਼ਿੰਮੇਵਾਰੀ ਦੇ ਰਹੀ ਹੈ।

Continues below advertisement

ਦੱਸ ਦਈਏ ਕਿ ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ, ਉੱਥੇ ਹੀ ਹਾਲੇ ਹੋਰ ਪਾਰਟੀਆਂ ਇਸ ਮਾਮਲੇ ਵਿੱਚ ਪਿੱਛੇ ਹੈ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਦੀ ਵੀ ਪਹਿਲੀ ਲਿਸਟ ਥੋੜੇ ਦਿਨਾਂ ਵਿੱਚ ਜਾਰੀ ਹੋ ਸਕਦੀ ਹੈ। 

Continues below advertisement

ਉੱਥੇ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨੇ ਇੱਕ ਵੱਡਾ ਬਿਆਨ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਆਦਮਪੁਰ ਤੋਂ ਸੁਖਵਿੰਦਰ ਕੋਟਲੀ ਨੂੰ ਟਿਕਟ ਮਿਲ ਸਕਦੀ ਹੈ। ਹਾਲਾਂਕਿ ਇਸ ਨੂੰ ਲੈਕੇ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਉੱਥੇ ਹੀ ਪਿਛਲੇ ਦਿਨਾਂ ਕਾਂਗਰਸ ਦੇ ਕੁਝ ਸੰਭਾਵੀ ਉਮੀਦਵਾਰਾਂ ਦੀ ਲਿਸਟ ਸਾਹਮਣੇ ਆਈ ਸੀ, ਜਿਸ ਨੂੰ  ਲੈਕੇ CEC ਦੀ ਮੀਟਿੰਗ ਤੋਂ ਬਾਅਦ ਫੈਸਲਾ ਹੋ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਨਾਵਾਂ ਦਾ ਛੇਤੀ ਹੀ ਐਲਾਨ ਵੀ ਕਰ ਦਿੱਤਾ ਜਾਵੇਗਾ। 

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।